Share on Facebook Share on Twitter Share on Google+ Share on Pinterest Share on Linkedin ਮੁਹਾਲੀ ਦੇ ਪਿੰਡਾਂ ਨੂੰ ਸ਼ਹਿਰ ਦੀ ਤਰਜ਼ ਉੱਤੇ ਵਿਕਸਿਤ ਕੀਤਾ ਜਾਵੇਗਾ: ਬਲਬੀਰ ਸਿੱਧੂ ਵਿਧਾਇਕ ਸਿੱਧੂ ਨੇ ਪਿੰਡ ਮੀਢੇ ਮਾਜਰਾ ਵਿੱਚ ਗੰਦੇ ਪਾਣੀ ਦੇ ਨਿਕਾਸੀ ਨਾਲੇ ਦੀ ਉਸਾਰੀ ਲਈ 6 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਦਿੱਤਾ ਅਮਨਦੀਪ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਗਸਤ: ਪੰਜਾਬ ਸਰਕਾਰ ਦੁਆਰਾ ਹਲਕਾ ਮੁਹਾਲੀ ਦੇ ਪਿੰਡਾਂ ਨੂੰ ਮੁਹਾਲੀ ਸ਼ਹਿਰ ਦੀ ਤਰਜ਼ ਉੱਤੇ ਵਿਕਸਿਤ ਕੀਤਾ ਜਾਵੇਗਾ ਅਤੇ ਇਸ ਕਾਰਜ ਦੀ ਪੂਰਤੀ ਲਈ ਕੈਪਟਨ ਸਰਕਾਰ ਦੁਆਰਾ ਗ੍ਰਾਂਟਾਂ ਦੀ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਸਮੁੱਚੇ ਹਲਕੇ ਦੇ ਪਿੰਡਾਂ ਨੂੰ ਬਿਨਾਂ ਕਿਸੇ ਭੇਦਭਾਵ ਤੋਂ ਗ੍ਰਾਂਟਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਗੱਲ ਅੱਜ ਨਜ਼ਦੀਕੀ ਪਿੰਡ ਮੀਢੇ ਮਾਜਰਾ ਵਿਖੇ ਪਿੰਡ ਦੇ ਗੰਦੇ ਪਾਣੀ ਦੇ ਨਿਕਾਸੀ ਨਾਲੇ ਦੀ ਉਸਾਰੀ ਲਈ ਛੇ ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਪੰਚਾਇਤ ਨੂੰ ਸੌਂਪਣ ਮਗਰੋਂ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਆਖੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ (ਮੱਛਲੀ ਕਲਾਂ) ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਿਧਾਇਕ ਸ੍ਰੀ ਸਿੱਧੂ ਨੇ ਪਿੰਡ ਨਿਵਾਸੀਆਂ ਨਾਲ ਗੰਦੇ ਪਾਣੀ ਦੇ ਨਿਕਾਸੀ ਨਾਲੇ ਦੀ ਉਸਾਰੀ ਲਈ ਗ੍ਰਾਂਟ ਦੇਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਅੱਜ ਵਿਧਾਇਕ ਸ੍ਰੀ ਸਿੱਧੂ ਨੇ ਪੂਰਾ ਕਰ ਦਿੱਤਾ। ਇਹ ਗ੍ਰਾਂਟ ਸਾਂਸਦ ਸ੍ਰੀਮਤੀ ਅੰਬਿਕਾ ਸੋਨੀ ਦੇ ਅਖਤਿਆਰੀ ਕੋਟੇ ੦ਚੋਂ ਜਾਰੀ ਕੀਤੀ ਗਈ। ਪਿੰਡ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਲਕਾ ਮੋਹਾਲੀ ਦੇ ਸਰਵਪੱਖੀ ਵਿਕਾਸ ਲਈ ਖੁਦ ਨਿੱਜੀ ਦਿਲਚਸਪੀ ਲੈ ਕੇ ਕੰਮ ਕਰ ਰਹੇ ਹਨ। ਪੰਜਾਬ ਸਰਕਾਰ ਮੁਹਾਲੀ ਲਈ ਮੈਡੀਕਲ ਕਾਲਜ ਅਤੇ ਸਨੇਟਾ ਵਿਖੇ ਲੜਕੀਆਂ ਲਈ ਕਿੱਤਾਮੁਖੀ ਸਿਖਲਾਈ ਕੇਂਦਰ ਖੋਲ੍ਹਣ ਨੂੰ ਆਪਣੀ ਮਨਜ਼ੂਰੀ ਦੇ ਚੁੱਕੀ ਹੈ ਅਤੇ ਹੁਣ ਮੁਹਾਲੀ ਇਲਾਕੇ ਅੰਦਰ ਇਕ ਵੱਡੀ ਯੂਨੀਵਰਸਿਟੀ ਖੋਲ੍ਹਣ ਦੀ ਵੀ ਤਜਵੀਜ ਹੈ। ਜਿਸ ਉੱਤੇ ਪੰਜਾਬ ਸਰਕਾਰ ਦੁਆਰਾ ਬੜੀ ਹੀ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਵੱਕਾਰੀ ਸੰਸਥਾਵਾਂ ਇਲਾਕੇ ਵਿਚ ਖੁੱਲ੍ਹਣ ਨਾਲ ਜਿਥੇ ਸਾਡੇ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਹਾਸਲ ਹੋਵੇਗੀ, ਉਥੇ ਹੀ ਵੱਡੇ ਪੱਧਰ ਉਤੇ ਰੁਜ਼ਗਾਰ ਦੇ ਮੌਕੇ ਵੀ ਉਪਲੱਬਧ ਹੋਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਜਨਤਾ ਨਾਲ ਜੋ ਵੀ ਵਾਅਦੇ ਕੀਤੇ ਹਨ, ਉਨ੍ਹਾਂ ਨੂੰ ਸਰਕਾਰ ਦੁਆਰਾ ਹਰ ਹੀਲੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਪਿੰਡ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਪਿੰਡ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਜਲਦ ਤੋਂ ਜਲਦ ਹੱਲ ਕਰਵਾਇਆ ਜਾਵੇਗਾ। ਇਸ ਮੌਕੇ ਪਿੰਡ ਨਿਵਾਸੀਆਂ ਨੇ ਵਿਧਾਇਕ ਸ੍ਰੀ ਸਿੱਧੂ ਦੁਆਰਾ ਭੇਂਟ ਕੀਤੀ ਗਈ ਛੇ ਲੱਖ ਰੁਪਏ ਦੀ ਗ੍ਰਾਂਟ ਉਤੇ ਖੁਸ਼ੀ ਜ਼ਾਹਿਰ ਕਰਦਿਆਂ ਦੱਸਿਆ ਕਿ ਪਿਛਲੀ ਅਕਾਲੀ ਸਰਕਾਰ ਦੇ ਦਸ ਸਾਲਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੇ ਪਿੰਡ ਨੂੰ ਵਿਕਾਸ ਕਾਰਜਾਂ ਲਈ ਸਿਰਫ ਅੱਠ ਲੱਖ ਪੱਚੀ ਹਜਾਰ ਰੁਪਏ ਦੀ ਹੀ ਗ੍ਰਾਂਟ ਮਿਲੀ ਸੀ, ਜਦੋਂ ਕਿ ਹੁਣ ਵਿਧਾਇਕ ਸ. ਸਿੱਧੂ ਨੇ ਕਾਂਗਰਸ ਸਰਕਾਰ ਦੇ ਸਿਰਫ ਚਾਰ ਕੁ ਮਹੀਨੇ ਦੇ ਕਾਰਜਕਾਲ ਦੌਰਾਨ ਹੀ ਛੇ ਲੱਖ ਰੁਪਏ ਦੀ ਗ੍ਰਾਂਟ ਦੇ ਦਿੱਤੀ ਹੈ, ਜਿਸ ਕਾਰਨ ਪਿੰਡ ਦੇ ਸਾਰੇ ਲੋਕ ਖੁਸ਼ੀ ਵਿਚ ਬਾਗੋ ਬਾਗ ਹਨ। ਇਸ ਤੋਂ ਪਹਿਲਾਂ ਪਿੰਡ ਵਿਖੇ ਪਹੁੰਚਣ ’ਤੇ ਸਮੂਹ ਪਿੰਡ ਨਿਵਾਸੀਆਂ ਵਲੋਂ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਦਾ ਸ਼ਾਨਦਾਰ ਸੁਆਗਤ ਕੀਤਾ ਗਿਆ ਅਤੇ ਉਨ੍ਹਾਂ ਸਿਰੋਪਾਓ ਪਾ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਕਾਂਗਰਸ ਦਿਹਾਤੀ ਮੋਹਾਲੀ ਦੇ ਪ੍ਰਧਾਨ ਠੇਕੇਦਾਰ ਮੋਹਨ ਸਿੰਘ ਬਠਲਾਣਾ, ਮਾ. ਲਾਭ ਸਿੰਘ, ਕੈਪਟਨ ਗੁਰਦੇਵ ਸਿੰਘ, ਨੰਬਰਦਾਰ ਭਾਗ ਸਿੰਘ, ਪੰਚ ਭਾਗ ਸਿੰਘ, ਪੰਚ ਬਹਾਦਰ ਸਿੰਘ, ਨੈਬ ਸਿੰਘ ਸਾਬਕਾ ਸਰਪੰਚ, ਦਰਸ਼ਨ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਭਾਗ ਸਿੰਘ ਪੰਚ, ਚੌਧਰੀ ਹਰੀਪਾਲ ਸਿੰਘ ਚੋਲ੍ਹਟਾ ਕਲਾਂ, ਨੰਬਰਦਾਰ ਅਜੈਬ ਸਿੰਘ, ਗੁਰਮੇਲ ਸਿੰਘ, ਗਿਆਨੀ ਸੇਵਾ ਸਿੰਘ, ਸੁਖਵਿੰਦਰ ਸਿੰਘ, ਮਨਪ੍ਰੀਤ ਸਿੰਘ, ਭੁਪਿੰਦਰ ਸਿੰਘ, ਮਨਜੀਤ ਸਿੰਘ ਸਾਬਕਾ ਸਰਪੰਚ ਤੰਗੌਰੀ, ਗੁਰਚਰਨ ਸਿੰਘ ਭੰਵਰਾ, ਸਤਪਾਲ ਸਿੰਘ ਕਛਿਆੜਾ, ਪੰਡਿਤ ਭੁਪਿੰਦਰ ਕੁਮਾਰ ਨਗਾਰੀ, ਪੰਚਾਇਤ ਸਕੱਤਰ ਸਿਕੰਦਰ ਸਿੰਘ ਆਦਿ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ