nabaz-e-punjab.com

ਵਿਨੀਤ ਵਰਮਾ ਮੁੜ ਬਣੇ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਫੇਜ਼-7 ਮੁਹਾਲੀ ਦੇ ਪ੍ਰਧਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਗਸਤ:
ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ (ਕੋਠੀ ਨੰਬਰ 200 ਤੋਂ 787) ਫੇਜ-7 ਮੁਹਾਲੀ ਦੀ ਜਨਰਲ ਹਾਊਸ ਦੀ ਮੀਟਿੰਗ ਹੋਈ, ਜਿਸ ਵਿੱਚ ਸਰਬਸੰਮਤੀ ਨਾਲ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਨਵੇਂ ਸਿਰਿਓਂ ਚੋਣ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਹੋਈ ਚੋਣ ਵਿੱਚ ਸਮਾਜ ਸੇਵਕ ਨੌਜਵਾਨ ਆਗੂ ਸ੍ਰੀ ਵਿਨੀਤ ਵਰਮਾ ਨੂੰ ਪ੍ਰਧਾਨ, ਮਨਸਾ ਰਾਮ ਕੌਸ਼ਲ ਨੂੰ ਉਪ ਪ੍ਰਧਾਨ, ਪੀ ਆਰ ਮਾਨ ਐਡਵੋਕੇਟ ਨੂੰ ਜਨਰਲ ਸਕੱਤਰ, ਸ਼ਮਸ਼ੇਰ ਸਿੰਘ ਨੂੰ ਖਜਾਨਚੀ, ਐਮ ਕੇ ਸ਼ਰਮਾ ਨੂੰ ਜੁਆਇੰਟ ਸੈਕਟਰੀ, ਧਰਮਪਾਲ ਨੂੰ ਲੀਗਲ ਐਡਵਾਇਜਰ ਅਤੇ ਜੀ ਕੇ ਟੰਡਨ ਨੂੰ ਐਡੀਟਰ ਚੁਣਿਆ ਗਿਆ।
ਇਸ ਮੌਕੇ ਇੱਕਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਸ੍ਰੀ ਵਿਨੀਤ ਵਰਮਾ ਨੇ ਕਿਹਾ ਕਿ ਪਿਛਲੇ ਕਾਰਜਕਾਲ ਦੌਰਾਨ ਵੀ ਉਹ ਹਮੇਸ਼ਾ ਇਲਾਕਾ ਵਾਸੀਆਂ ਦੇ ਹਰ ਦੁੱਖ ਸੁੱਖ ਵਿੱਚ ਸ਼ਾਮਲ ਹੋਏ ਹਨ ਅਤੇ ਹੁਣ ਵੀ ਉਹ ਇਲਾਕਾ ਵਾਸੀਆਂ ਦੇ ਮਸਲੇ ਹੱਲ ਕਰਵਾਉਣ ਲਈ ਪੂਰੀ ਵਾਹ ਲਗਾ ਦੇਣਗੇ। ਉਹਨਾਂ ਕਿਹਾ ਕਿ ਇਲਾਵਾ ਵਾਸੀਆਂ ਲਈ ਉਹ ਦਿਨ ਰਾਤ ਉਪਲਬੱਧ ਹਨ ਅਤੇ ਕਿਸੇ ਵੀ ਇਲਾਕਾ ਵਾਸੀ ਨੂੰ ਜੇ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਉਹਨਾਂ ਨਾਲ ਕਿਸੇ ਸਮੇਂ ਵੀ ਸੰਪਰਕ ਕਰ ਸਕਦਾ ਹੈ। ਉਹਨਾਂ ਕਿਹਾ ਕਿ ਉਹ ਇਲਾਕੇ ਦੇ ਲੋਕਾਂ ਦੀ ਭਲਾਈ ਲਈ ਦਿਨ ਰਾਤ ਇਕ ਕਰ ਦੇਣਗੇ।

Load More Related Articles
Load More By Nabaz-e-Punjab
Load More In General News

Check Also

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 4 ਜਨਵਰੀ: ਸ…