Nabaz-e-punjab.com

ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਿਲਕੁਲ ਬਖ਼ਸ਼ਿਆਂ ਨਹੀਂ ਜਾਵੇਗਾ: ਐਸਐਸਪੀ

ਐਸਐਸਪੀ ਨੇ ਦੁਕਾਨਾਂ, ਰੈਸਟੋਰੈਂਟ ਅਤੇ ਰੇਹੜੀ-ਫੜ੍ਹੀ ਵਾਲਿਆਂ ਨੂੰ ਕਰੋਨਾ ਵੈਕਸੀਨ ਲਗਾਉਣ ਲਈ ਪ੍ਰੇਰਿਆ

ਐਸਐਸਪੀ ਸਤਿੰਦਰ ਸਿੰਘ ਨੇ ਹੋਰਨਾਂ ਸੀਨੀਅਰ ਅਧਿਕਾਰੀਆਂ ਦੇ ਨਾਲ ਫੇਜ਼-3ਬੀ2, ਫੇਜ਼-7, ਫੇਜ਼-10 ਦਾ ਦੌਰਾ

ਮਾਰਕੀਟਾਂ ਵਿੱਚ ਦੁਕਾਨਾਂ, ਰੈਸਟੋਰੈਂਟਾਂ, ਰੇਹੜੀ-ਫੜ੍ਹੀ ਵਾਲਿਆਂ ਦੀ ਕਰੋਨਾ ਵੈਕਸੀਨ ਸਬੰਧੀ ਸਥਿਤੀ ਦੀ ਸਮੀਖਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਪਰੈਲ:
ਕਰੋਨਾ ਮਹਾਮਾਰੀ ਦੇ ਲਗਾਤਾਰ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਮੁਹਾਲੀ ਦੇ ਐਸਐਸਪੀ ਸਤਿੰਦਰ ਸਿੰਘ ਨੇ ਹੋਰਨਾਂ ਸੀਨੀਅਰ ਅਧਿਕਾਰੀਆਂ ਦੇ ਨਾਲ ਇੱਥੋਂ ਦੇ ਫੇਜ਼-3ਬੀ2, ਫੇਜ਼-7 ਅਤੇ ਫੇਜ਼-10 ਦਾ ਤੂਫ਼ਾਨੀ ਦੌਰਾ ਕਰਕੇ ਖਾਣ ਪੀਣ ਦੀਆਂ ਦੁਕਾਨਾਂ, ਰੈਸਟੋਰੈਂਟ ਅਤੇ ਰੇਹੜੀ-ਫੜ੍ਹੀ ਵਾਲਿਆਂ ਦੀ ਕਰੋਨਾ ਵੈਕਸੀਨੇਸ਼ਨ ਸਬੰਧੀ ਸਥਿਤੀ ਦੀ ਸਮੀਖਿਆ ਕੀਤੀ ਅਤੇ ਉਨ੍ਹਾਂ ਨੂੰ ਤੁਰੰਤ ਕਰੋਨਾ ਵੈਕਸੀਨ ਦਾ ਟੀਕਾ ਲਗਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਮਾਰਕੀਟਾਂ ਵਿੱਚ ਸਿਹਤ ਵਿਭਾਗ ਦੇ ਸਹਿਯੋਗ ਨਾਲ ਵੈਕਸੀਨੇਸ਼ਨ ਕੈਂਪ ਲਾਏ ਜਾਣਗੇ।
ਐਸਐਸਪੀ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਤੋਂ ਬਚਾਅ ਸਬੰਧੀ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਜ਼ਰੂਰੀ ਹੈ ਕਿ ਕਰੋਨਾ ਸਬੰਧੀ ਸਾਰੀਆਂ ਸਾਵਧਾਨੀਆਂ ਜਿਵੇਂ ਕਿ ਮਾਸਕ ਪਾਉਣ, ਸਾਬਣ ਨਾਲ ਵਾਰ-ਵਾਰ ਹੱਥ ਧੋਣ ਅਤੇ ਸੋਸ਼ਲ ਡਿਸਟੈਂਸ ਰੱਖਣ ਦੀ ਪਾਲਣਾ ਕੀਤੀ ਜਾਵੇ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਹਦਾਇਤਾਂ\ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਿਲਕੁਲ ਬਖ਼ਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਕਿਹਾ ਕਿ ਪੁਲੀਸ ਦੀਆਂ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ਉੱਤੇ ਮਾਸਕ ਪਹਿਨਣ, ਸਮਾਜਿਕ ਦੂਰੀ ਸਬੰਧੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ-ਨਾਲ ਜਿਹੜੇ ਲੋਕਾਂ ਨੂੰ ਕਰੋਨਾ ਦੇ ਮੱਦੇਨਜ਼ਰ ਇਕਾਂਤਵਾਸ ਕੀਤਾ ਗਿਆ ਹੈ, ਉਨ੍ਹਾਂ ਦੀ ਵੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਤੈਅ ਗਿਣਤੀ ਤੋਂ ਵੱਧ ਲੋਕ ਇਕੱਠ ਹੋਣ ’ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਰੋਨਾ ਦੇ ਮੱਦੇਨਜ਼ਰ ਪਾਬੰਦੀਆਂ ਲੋਕਾਂ ਦੀ ਭਲਾਈ ਲਈ ਹਨ। ਲਿਹਾਜ਼ਾ ਨਿਯਮਾਂ ਦੀ ਪਾਲਣਾ ਕਰਕੇ ਕਰੋਨਾ ਨੂੰ ਮਾਤ ਦੇਣ ਵਿੱਚ ਪੰਜਾਬ ਸਰਕਾਰ ਨੂੰ ਸਹਿਯੋਗ ਦਿੱਤਾ ਜਾਵੇ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…