Nabaz-e-punjab.com

‘ਲਿਮਕਾ ਬੁੱਕ ਆਫ ਰਿਕਾਰਡਜ਼’ ਵਿੱਚ ਦਰਜ ਹੋਇਆ ਵਿਰਾਸਤ-ਏ-ਖਾਲਸਾ

ਦੇਸ਼ ਭਰ ‘ਚ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਮਿਊਜ਼ੀਅਮ ਬਣਿਆ ਵਿਰਾਸਤ-ਏ-ਖਾਲਸਾ: ਨਵਜੋਤ ਸਿੰਘ ਸਿੱਧੂ

ਰੋਜ਼ਾਨਾ ਔਸਤਨ 5262 ਸੈਲਾਨੀ ਕਰਦੇ ਹਨ ਦਰਸ਼ਨ

ਬੀਤੇ ਸਾਲ 2018 ਵਿੱਚ ਪਿਛਲੇ ਤਿੰਨ ਸਾਲਾਂ ਨਾਲੋਂ ਸਭ ਤੋਂ ਵੱਧ ਸੈਲਾਨੀ ਪਹੁੰਚੇ

ਮਹਿਜ਼ 7 ਸਾਲਾਂ ‘ਚ 97 ਲੱਖ ਤੋਂ ਵੱਧ ਸੈਲਾਨੀਆਂ ਨੇ ਕੀਤੇ ਦਰਸ਼ਨ

ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨੇ ਵਿਭਾਗ ਨੂੰ ਦਿੱਤੀ ਮੁਬਾਰਕਬਾਦ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 11 ਜਨਵਰੀ:
ਪੰਜਾਬ ਸਰਕਾਰ ਵੱਲੋਂ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਣਾਇਆ ਗਿਆ ਵਿਰਾਸਤ-ਏ-ਖਾਲਸਾ ਹੁਣ ਦੇਸ਼ ਦਾ ਪਹਿਲੇ ਨੰਬਰ ਦਾ ਮਿਊਜ਼ੀਅਮ ਬਣ ਚੁੱਕਿਆ ਹੈ ਜਿਸ ਦੀ ਪੁਸ਼ਟੀ ‘ਲਿਮਕਾ ਬੁੱਕ ਆਫ ਰਿਕਾਰਡਜ਼’ ਵੱਲੋਂ ਕੀਤੀ ਗਈ ਹੈ। ਇਹ ਜਾਣਕਾਰੀ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਦਿੱਤੀ।
ਸ. ਸਿੱਧੂ ਨੇ ਦੱਸਿਆ ਕਿ ਉਨ•ਾਂ ਦੇ ਵਿਭਾਗ ਵੱਲੋਂ ਪੂਰੀ ਤਨਦੇਹੀ ਦੇ ਨਾਲ ਪੰਜਾਬ ਦੇ ਸੱਭਿਆਚਾਰ, ਵਿਰਾਸਤ ਅਤੇ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨੂੰ ਸਾਂਭਣ ਦਾ ਯਤਨ ਕੀਤਾ ਹੈ। ਇਹੋ ਕਾਰਨ ਹੈ ਕਿ ਅੱਜ ਪੰਜਾਬ ਦੁਨੀਆਂ ਭਰ ਦੇ ਸੈਲਾਨੀਆਂ ਦੀ ਪਹਿਲੀ ਪਸੰਦ ਬਣਦਾ ਜਾ ਰਿਹਾ ਹੈ। ਪੰਜਾਬ ਲਈ ਇਹ ਬੁਹਤ ਹੀ ਮਾਣ ਵਾਲੀ ਗੱਲ ਹੈ ਕਿ ਵਿਸ਼ਵ ਭਰ ਦੇ ਵਿੱਚ ਵਿਲੱਖਣ ਪਹਿਚਾਣ ਬਣਾ ਚੁੱਕਾ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਹੁਣ ਸਮੁੱਚੇ ਭਾਰਤ ਵਿੱਚ ਪਹਿਲੇ ਨੰਬਰ ‘ਤੇ ਆ ਗਿਆ ਹੈ। ਇੱਥੇ ਸੈਲਾਨੀਆਂ ਦੀ ਗਿਣਤੀ ਮਹਿਜ਼ 7 ਸਾਲਾਂ ਵਿੱਚ ਹੁਣ ਤੱਕ 97 ਲੱਖ ਤੋਂ ਵੀ ਜ਼ਿਆਦਾ ਹੋ ਚੁੱਕੀ ਹੈ। ਖਾਸ ਗੱਲ ਇਹ ਹੈ ਕਿ ਸਾਲ 2018 ‘ਚ ਬੀਤੇ ਤਿੰਨ ਸਾਲਾਂ ਦੇ ਮੁਕਾਬਲੇ ਸਭ ਤੋਂ ਵੱਧ ਸੈਲਾਨੀ ਵਿਰਾਸਤ-ਏ-ਖਾਲਸਾ ਵੇਖਣ ਲਈ ਆਏ ਹਨ। ਇਸੇ ਕਰਕੇ ਲਿਮਕਾ ਬੁੱਕ ਆਫ ਰਿਕਾਰਡਜ਼ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਣੇ ‘ਵਿਰਾਸਤ-ਏ-ਖਾਲਸਾ’ ਨੂੰ ਦੇਸ਼ ਦਾ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਮਿਊਜ਼ੀਅਮ ਮੰਨਿਆ ਗਿਆ ਹੈ। ਲਿਮਕਾ ਬੁੱਕ ਆਫ ਰਿਕਾਰਡਜ਼ ਦੇ ਦਫਤਰ ਅਨੁਸਾਰ ਉਨ•ਾਂ ਵੱਲੋਂ ਆਪਣੇ ਫਰਵਰੀ ਮਹੀਨੇ ‘ਚ ਆਉਣ ਵਾਲੇ ਜਾ ਰਹੇ ਐਡੀਸ਼ਨ ਵਿੱਚ ਇਸਨੂੰ ਛਾਪਣ ਦੀ ਪੁਸ਼ਟੀ ਵਿਭਾਗ ਦੇ ਕੋਲ ਕਰ ਦਿੱਤੀ ਗਈ ਹੈ।
ਸ. ਸਿੱਧੂ ਇਸ ਪਿੱਛੇ ਸਾਰੇ ਅਧਿਕਾਰੀਆਂ ਤੇ ਸਟਾਫ ਦੀ ਸਖਤ ਮਿਹਨਤ ਲਈ ਮੁਬਾਰਕਬਾਦ ਵੀ ਦਿੱਤੀ। ਉਨ•ਾਂ ਅਗਾਂਹ ਦੱਸਿਆ ਕਿ ਵਿਰਾਸਤ-ਏ-ਖਾਲਸਾ ਦੀਆਂ 27 ਗੈਲਰੀਆਂ ਹਨ ਅਤੇ ਇਨ•ਾਂ ਗੈਲਰੀਆਂ ਦੇ ਵਿੱਚ ਪੰਜਾਬ ਦੇ ਅਮੀਰ ਤੇ ਗੌਰਵਮਈ 550 ਸਾਲਾਂ ਦੇ ਵਿਰਸੇ ਨੂੰ ਬਾਖੂਬੀ ਪੇਸ਼ ਕੀਤਾ ਗਿਆ ਹੈ।ਉਨ•ਾਂ ਦੱਸਿਆ ਕਿ ਸੈਲਾਨੀਆਂ ਦੇ ਲਈ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4:30 ਵਜੇ ਤੱਕ ਪਾਸ ਮੁਹੱਈਆ ਕਰਵਾਏ ਜਾਂਦੇ ਹਨ ਜਿਸਦੇ ਮਾਧਿਅਮ ਰਾਹੀਂ ਸਾਰੇ ਇਸ ਵਿਰਾਸਤ ਦੇ ਦਰਸ਼ਨ ਕਰ ਪਾਉਂਦੇ ਹਨ।
ਅੰਕੜਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਸੱਭਿਆਚਾਰਕ ਤੇ ਸੈਰ ਸਪਾਟਾ ਵਿਭਾਗ ਦੇ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਸਾਲ 2011 ਤੋਂ ਲੈ ਕੇ ਹੁਣ ਤੱਕ 97.01 ਲੱਖ ਸੈਲਾਨੀ ਵਿਰਾਸਤ-ਏ-ਖਾਲਸਾ ਦੇ ਦਰਸ਼ਨ ਕਰ ਚੁੱਕੇ ਹਨ ਜਿਨ•ਾਂ ਵਿੱਚ ਮੁੱਖ ਤੌਰ ‘ਤੇ ਕੈਨੇਡਾ ਦੇ ਪ੍ਰਧਾਨ ਮੰਤਰੀ, ਮੌਰੀਸ਼ਸ ਦੇ ਰਾਸ਼ਟਰਪਤੀ, ਸੂਬਿਆਂ ਦੇ ਰਾਜਪਾਲ, ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਸਣੇ ਵੱਖ-ਵੱਖ ਦੇਸ਼ਾਂ ਦੇ ਮੈਂਬਰ ਪਾਰਲੀਮੈਂਟ ਅਤੇ ਰਾਜਦੂਤ ਸਹਿਬਾਨ ਆਦਿ ਮਿਊਜ਼ੀਅਮ ਦਾ ਦੌਰਾ ਕਰਕੇ ਬਕਾਇਦਾ ਤੌਰ ‘ਤੇ ਇਸ ਦੀ ਤਰੀਫ ਕਰ ਚੁੱਕੇ ਹਨ।
ਹਾਲ ਹੀ ਵਿੱਚ ਵਿਰਾਸਤ-ਏ-ਖਾਲਸਾ ਵੱਲੋਂ ਬਿਜਲੀ ਦੇ ਖਰਚੇ ਘਟਾਉਣ ਦੇ ਲਈ ਚੁੱਕੇ ਕਦਮਾਂ ਦੇ ਨਾਲ ਆਏ ਨਤੀਜਿਆਂ ਦੀ ਸਮੀਖਿਆ ਕਰਦੇ ਹੋਏ ਪੰਜਾਬ ਊਰਜਾ ਵਿਕਾਸ ਅਥਾਰਟੀ ਵੱਲੋਂ ਐਨਰਜੀ ਕੰਜ਼ਰਵੇਸ਼ਨ ਐਵਾਰਡ ਵੀ ਵਿਰਾਸਤ-ਏ-ਖਾਲਸਾ ਨੂੰ ਦਿੱਤਾ ਗਿਆ ਹੈ। ਬੀਤੇ ਵਰ•ੇ ਦੌਰਾਨ ਵਿਰਾਸਤ-ਏ-ਖਾਲਸਾ ਦੇ ਮਹੀਨਾਵਾਰ ਬਿਜਲੀ ਦੇ ਬਿੱਲ ‘ਚ 4 ਤੋਂ 5 ਲੱਖ ਰੁਪਏ ਦੀ ਜ਼ਿਕਰਯੋਗ ਬੱਚਤ ਵੀ ਕੀਤੀ ਗਈ ਹੈ।
ਵਿਰਾਸਤ-ਏ-ਖਾਲਸਾ ਦੇ ਮੁੱਖ ਕਾਰਜਕਾਰੀ ਅਫਸਰ ਸ੍ਰੀ ਮਲਵਿੰਦਰ ਸਿੰਘ ਜੱਗੀ ਨੇ ਵਧੇਰੇ ਜਾਣਕਾਰੀ ਦਿੰਦੇ ਦੱਸਿਆ ਕਿ ਰੋਜ਼ਾਨਾ ਔਸਤਨ 5262 ਤੋਂ ਵੱਧ ਸੈਲਾਨੀ ਦਰਸ਼ਨ ਕਰਨ ਲਈ ਆਉਂਦੇ ਹਨ ਜਦਕਿ ਬੀਤੇ ਤਿੰਨ ਸਾਲਾਂ ਦੀ ਤੁਲਨਾ ‘ਚ ਸਾਲ 2018 ‘ਚ ਹੁਣ ਤੱਕ ਦੇ ਸਭ ਤੋਂ ਵੱਧ ਸੈਲਾਨੀਆਂ ਵੱਲੋਂ ਵਿਰਾਸਤ-ਏ-ਖਾਲਸਾ ਦੇ ਦੀਦਾਰ ਕੀਤੇ ਗਏ ਹਨ।

Load More Related Articles
Load More By Nabaz-e-Punjab
Load More In Important Stories

Check Also

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹਮਲਾਵਰਾਂ ਨੇ ਕਿੱਥੇ ਛੁਪਾਏ ਹਥਿਆਰ?

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹਮਲਾਵਰਾਂ ਨੇ ਕਿੱਥੇ ਛੁਪਾਏ ਹਥਿਆਰ? ਗੈਂਗਸਟਰ ਗੋਲਡੀ ਬਰਾੜ ਦੇ ਜੀਜਾ ਗ…