Share on Facebook Share on Twitter Share on Google+ Share on Pinterest Share on Linkedin ਵਰਿੰਦਰ ਸਿੰਘ ਬਰਾੜ ਨੇ ਐਸਐਸਪੀ ਵਿਜੀਲੈਂਸ ਵਜੋਂ ਅਹੁਦਾ ਸੰਭਾਲਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮਈ: ਪੰਜਾਬ ਦੇ ਸਰਕਾਰੀ ਵਿਭਾਗਾਂ ਵਿੱਚ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਨੱਥ ਪਾਈ ਜਾਵੇਗੀ ਅਤੇ ਰਿਸ਼ਵਤ ਮੰਗਣ ਵਾਲੇ ਅਧਿਕਾਰੀਆਂ ਅਤੇ ਦਫ਼ਤਰੀ ਸਟਾਫ਼ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਰਿੰਦਰ ਸਿੰਘ ਬਰਾੜ ਨੇ ਅੱਜ ਇੱਥੇ ਵਿਜੀਲੈਂਸ ਬਿਊਰੋ ਮੁਹਾਲੀ ਰੇਂਜ ਦੇ ਐਸਐਸਪੀ ਵਜੋਂ ਅਹੁਦਾ ਸੰਭਾਲਣ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਸ੍ਰੀ ਬਰਾੜ ਇਸ ਤੋਂ ਪਹਿਲਾਂ ਏਆਈਜੀ ਵਿਜੀਲੈਂਸ ਚੰਡੀਗੜ੍ਹ, ਮੁਹਾਲੀ ਵਿੱਚ ਐਸਪੀ (ਹੈੱਡ) ਅਤੇ ਐਸਪੀ ਅਬੋਹਰ ਵਜੋਂ ਬਹੁਤ ਹੀ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ। ਜਿਨ੍ਹਾਂ ਬਦਲੇ ਪੁਲੀਸ ਅਧਿਕਾਰੀ ਨੂੰ ਕਈ ਸੰਸਥਾਵਾਂ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾ ਚੁੱਕਾ ਹੈ। ਇਸ ਮੌਕੇ ਸ੍ਰੀ ਬਰਾੜ ਨੇ ਕਿਹਾ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ ਜਾਂ ਦਫ਼ਤਰ ਦਾ ਮੁਲਾਜ਼ਮ ਦਫ਼ਤਰੀ ਕੰਮਾਂ ਕਾਰਾਂ ਲਈ ਰਿਸ਼ਵਤ ਮੰਗਦਾ ਹੈ ਜਾਂ ਰਿਸ਼ਵਤ ਲੈਣ ਲਈ ਕਿਸੇ ਵਿਚੋਲੇ ਨੂੰ ਵਿੱਚ ਪਾਉਂਦਾ ਹੈ ਤਾਂ ਉਸ ਦੇ ਬਾਰੇ ਤੁਰੰਤ ਵਿਜੀਲੈਂਸ ਦਫ਼ਤਰ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਇੱਥੋਂ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜ਼ਲ ’ਤੇ ਵਿਜੀਲੈਂਸ ਦੇ ਦਫ਼ਤਰ ਕਮਰਾ ਨੰਬਰ 435 ਜਾਂ ਫਿਰ ਟੋਲ ਫਰੀ ਨੰਬਰ 18001800 1000 ਜਾਂ ਵਿਜੀਲੈਂਸ ਬਿਊਰੋ ਪੰਜਾਬ ਦੀ ਵੈਬਸਾਈਟ ’ਤੇ ਸ਼ਿਕਾਇਤ ਦਰਜ ਕਰਵਾਈ ਸਕਦੀ ਹੈ। ਸ੍ਰੀ ਬਰਾੜ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਰੋਕਣ ਲਈ ਵੱਡੇ ਪੱਧਰ ’ਤੇ ਰਿਸ਼ਵਤਖੋਰੀ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਅਤੇ ਜਾਗਰੂਕਤਾ ਕੈਂਪ ਲਗਾਏ ਜਾਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ