Share on Facebook Share on Twitter Share on Google+ Share on Pinterest Share on Linkedin ਖਾਲਸਾ ਪੰਥ ਦੇ ਸਾਜਨਾ ਦਿਵਸ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਪਰੈਲ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਅਤੇ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਦਸਮੇਸ਼ ਅਸਥਾਨ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਖਾਲਸਾ ਪੰਥ ਦੇ ਸਾਜਨਾ ਦਿਵਸ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ੋਜਾਇਆ ਗਿਆ। ਅਰਦਾਸ ਉਪਰੰਤ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਦਸਮੇਸ਼ ਅਸਥਾਨ ਤੋਂ ਅਰੰਭ ਹੋ ਕੇ ਪੂਰੇ ਇਲਾਕੇ ਅਤੇ ਗੁਰਦੁਆਰਾ ਸਿੰਘ ਸ਼ਹੀਦਾਂ ਦੀ ਪ੍ਰਕਰਮਾ ਕਰਦਾ ਹੋਇਆ ਵਾਪਸ ਗੁਰਦੁਆਰਾ ਸ੍ਰੀ ਦਸਮੇਸ਼ ਅਸਥਾਨ ਵਿੱਚ ਪਹੁੰਚ ਕੇ ਸੰਪੂਰਨ ਹੋਇਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਉਨ੍ਹਾਂ ਦੇ ਪਿੱਛੇ ਉਚੇਚੇ ਤੌਰ ’ਤੇ ਗੱਡੀ ਦੀ ਬਣਾਈ ਗਈ ਸ਼ੀਸ਼ੇ ਦੀ ਆਲੀਸ਼ਾਨ ਪਾਲਕੀ ਸਾਹਿਬ ਜੀ ਵਿੱਚ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਪਾਵਨ ਸਰੂਪ ਬਿਰਾਜਮਾਨ ਕਰਵਾਏ ਗਏ ਸਨ। ਪਾਲਕੀ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਫੁੱਲਾਂ ਨਾਲ ਸਜਾਇਆ ਗਿਆ ਸੀ। ਇਸ ਦੇ ਪਿੱਛੇ ਰਾਗੀ ਸਿੰਘਾਂ ਅਤੇ ਇਲਾਕੇ ਸੰਗਤ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਦਾ ਗਾਇਨ ਕੀਤਾ ਜਾ ਰਿਹਾ ਸੀ। ਨਗਰ ਕੀਰਤਨ ਵਿੱਚ ਮੁਹਾਲੀ ਦੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਸ਼ਮੂਲੀਅਤ ਕੀਤੀ। ਫੌਜੀ ਬੈਂਡ, ਸਕੂਲੀ ਬੱਚਿਆਂ ਦੇ ਬੈਂਡ ਅਤੇ ਹੋਰ ਕਈ ਬੈਂਡ ਵਾਲਿਆਂ ਨੇ ਨਗਰ ਕੀਰਤਨ ਦੀ ਸ਼ੋਭਾ ਵਧਾਈ। ਨਗਰ ਕੀਰਤਨ ਦੇ ਪੂਰੇ ਰਸਤੇ ਨੂੰ ਸਵਾਗਤੀ ਗੇਟਾਂ ਨਾਲ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਨਗਰ ਕੀਰਤਨ ਦਾ ਥਾਂ ਥਾਂ ’ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਂਟ ਕੀਤੇ ਗਏ। ਸੰਗਤ ਵੱਲੋਂ ਰਸਤੇ ਵਿੱਚ ਚਾਹ, ਬੈ੍ਰੱਡ ਪਕੌੜੇ, ਮਠਿਆਈਆਂ, ਸੁੱਕੇ ਮੇਵਿਆਂ ਦਾ ਪ੍ਰਸ਼ਾਦ ਅਤੁੱਟ ਵਰਤਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਭਲਕੇ 14 ਫਰਵਰੀ ਨੂੰ ਖਾਲਸਾ ਪੰਥ ਸਾਜਨਾ ਦਿਵਸ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਅਤੇ ਸ੍ਰੀ ਦਸਮੇਸ਼ ਅਸਥਾਨ ਵਿੱਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਨਗੇ। ਗੁਰੂ ਕਾ ਲੰਗਰ ਅਤੱੁਟ ਵਰਤੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ