Nabaz-e-punjab.com

ਵਿਸ਼ਵਾਸ ਫਾਉਂਡੇਸ਼ਨ ਵੱਲੋਂ ਖੂਨਦਾਨ ਕੈਂਪ, 98 ਵਿਅਕਤੀਆਂ ਨੇ ਕੀਤਾ ਖੂਨਦਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਪਰੈਲ:
ਸਮਾਜ ਸੇਵੀ ਸੰਸਥਾ ਵਿਸ਼ਵਾਸ ਫਾਉਂਡੇਸ਼ਨ ਵੱਲੋਂ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਫੇਜ਼-3ਬੀ2 ਦੇ ਸਹਿਯੋਗ ਨਾਲ ਅੱਜ ਮਾਰਕੀਟ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਮੁਹਾਲੀ ਨਗਰ ਨਿਗਮ ਦੀ ਸੰਯੁਕਤ ਕਮਿਸ਼ਨਰ ਡਾ. ਕਨੂ ਥਿੰਦ ਨੇ ਕੀਤਾ। ਉਨ੍ਹਾਂ ਐਨਜੀਓ ਅਤੇ ਮਾਰਕੀਟ ਦੇ ਦੁਕਾਨਦਾਰਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੂਨਦਾਨ ਮਹਾਂਦਾਨ ਹੈ। ਸਾਡੇ ਵੱਲੋਂ ਦਾਨ ਵਿੱਚ ਦਿੱਤੀ ਖੂਨ ਦੀ ਇੱਕ ਬੂੰਦ ਨਾਲ ਕਿਸੇ ਲੋੜਵੰਦ ਮਰੀਜ਼ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਸ਼ਹਿਰ ਦੀਆਂ ਹੋਰਨਾਂ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਖੂਨਦਾਨ ਪ੍ਰਤੀ ਵੱਧ ਤੋਂ ਵੱਧ ਲੋਕਾਂ ਨੂੰ ਲਾਮਬੰਦ ਕਰਨ ਲਈ ਸਾਂਝੇ ਤੌਰ ’ਤੇ ਵਿਸ਼ੇਸ਼ ਮੁਹਿੰਮ ਵਿੱਢਣ।
ਮਾਰਕੀਟ ਵੈਲਫੇਅਰ ਐਸੋਸੀਏਸ਼ਨ ਫੇਜ਼-3ਬੀ2 ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਕੈਂਪ ਵਿੱਚ 98 ਵਿਅਕਤੀਆਂ ਨੇ ਖੂਨਦਾਨ ਕੀਤਾ। ਉਨ੍ਹਾਂ ਦੱਸਿਆ ਕਿ ਸੋਹਾਣਾ ਹਸਪਤਾਲ ਤੋਂ ਡਾ. ਗੁਰਮੀਤ ਸਿੰਘ ਅਤੇ ਡਾ. ਰਿਤੇਸ਼ ਗੁਲਾਟੀ ਦੀ ਅਗਵਾਈ ਵਾਲੀ ਟੀਮ ਨੇ ਖੂਨ ਦੇ ਯੂਨਿਟ ਇਕੱਤਰ ਕੀਤੇ। ਇਸ ਮੌਕੇ ਵਿਸ਼ਵਾਸ ਫਾਉਂਡੇਸ਼ਨ ਦੇ ਨੁਮਾਇੰਦੇ ਨੀਲਮਾ ਵਿਸ਼ਵਾਸ, ਵਿਕਾਸ ਵਿਸ਼ਵਾਸ, ਸ਼ੀਸ਼ੂਪਾਲ ਸਿੰਘ ਪਠਾਣੀਆਂ, ਗੌਤਮ ਪਠਾਣੀਆਂ, ਵਿਨੋਦ ਟੰਡਨ, ਮਾਰਕੀਟ ਵੈਲਫੇਅਰ ਐਸੋਸੀਏਸ਼ਨ ਦੇ ਪੈਟਰਨ ਆਤਮਾ ਰਾਮ ਅਗਰਵਾਲ, ਮੁੱਖ ਸਲਾਹਕਾਰ ਤਰਲੋਚਨ ਸਿੰਘ, ਸਲਾਹਕਾਰ ਸੁਰਿੰਦਰ ਸਿੰਘ, ਜਨਰਲ ਸਕੱਤਰ ਵਰੁਣ ਗੁਪਤਾ, ਮੀਤ ਪ੍ਰਧਾਨ ਅਸ਼ੋਕ ਬਾਂਸਲ, ਕੈਸ਼ੀਅਰ ਜਤਿੰਦਰ ਸਿੰਘ ਢੀਂਗਰਾ, ਸੰਯੁਕਤ ਸਕੱਤਰ ਨਵਦੀਪ ਬਾਂਸਲ, ਸੰਗਠਨ ਸਕੱਤਰ ਦਵਿੰਦਰ ਸਿੰਘ ਸੰਨ੍ਹੀ ਅਤੇ ਸਤਿੰਦਰ ਸਿੰਘ ਸੈਣੀ, ਐਚਡੀਐਫ਼ਸੀ ਬੈਂਕ ਤੋਂ ਜਸਮੀਤ ਸਿੰਘ, ਸੁਖਪਾਲ ਸਿੰਘ, ਵਰੁਣ ਜੈਨ, ਵੀ ਕੇ ਸਚਦੇਵਾ, ਸ਼ੰਕਰ ਸ਼ਰਮਾ, ਆਰਐਸ ਆਨੰਦ, ਗੁਰਪ੍ਰੀਤ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਪੁਲੀਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਵੱਖ-ਵੱਖ ਮੁੱਦਿਆਂ ’ਤੇ ਚਰਚਾ

ਪੰਜਾਬ ਪੁਲੀਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਵੱਖ-ਵੱਖ ਮੁੱਦਿਆਂ ’ਤੇ ਚਰਚਾ ਨਬਜ਼-ਏ-ਪੰਜਾਬ,…