ਵਿਸ਼ਵਾਸ ਫਾਉਂਡੇਸ਼ਨ ਨੇ ਖੂਨਦਾਨ ਕੈਂਪ ਲਾਇਆ, 30 ਨੌਜਵਾਨਾਂ ਨੇ ਕੀਤਾ ਖੂਨਦਾਨ

ਨਬਜ਼-ਏ-ਪੰਜਾਬ, ਮੁਹਾਲੀ, 12 ਦਸੰਬਰ:
ਸਮਾਜ ਸੇਵੀ ਸੰਸਥਾ ਵਿਸ਼ਵਾਸ ਫਾਉਂਡੇਸ਼ਨ, ਐਚਡੀਐਫਸੀ ਬੈਂਕ ਅਤੇ ਇੰਡੀਅਨ ਰੈੱਡ ਕਰਾਸ ਸੁਸਾਇਟੀ ਸ਼ਾਖਾ ਜ਼ਿਲ੍ਹਾ ਮੁਹਾਲੀ ਵੱਲੋਂ ਸਾਂਝੇ ਤੌਰ ’ਤੇ ਇੱਥੋਂ ਦੇ ਫੇਜ਼-3ਬੀ2 ਮਾਰਕੀਟ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਵਿਸ਼ਵਾਸ ਫਾਉਂਡੇਸ਼ਨ ਦੀ ਪ੍ਰਧਾਨ ਸਾਧਵੀ ਨੀਲਿਮਾ ਵਿਸ਼ਵਾਸ ਨੇ ਦੱਸਿਆ ਕਿ ਕੈਂਪ ਦਾ ਉਦਘਾਟਨ ਇੰਡੀਅਨ ਰੈੱਡ ਕਰਾਸ ਸੁਸਾਇਟੀ ਮੁਹਾਲੀ ਦੇ ਸਕੱਤਰ ਹਰਬੰਸ ਸਿੰਘ ਨੇ ਕੀਤਾ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੂਨਦਾਨ ਕਰਨ ਲਈ ਪ੍ਰੇਰਿਆ। ਕੈਂਪ ਦੌਰਾਨ ਖੂਨਦਾਨ ਕਰਨ ਲਈ 36 ਵਿਅਕਤੀਆਂ ਨੇ ਰਜਿਸਟ੍ਰੇਸ਼ਨ ਕਰਵਾਈ, ਜਿਨ੍ਹਾਂ ’ਚੋਂ 6 ਲੋਕਾਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਦੇ ਚੱਲਦਿਆਂ ਡਾਕਟਰਾਂ ਨੇ ਬਲੱਡ ਲੈਣ ਤੋਂ ਮਨਾ ਕਰ ਦਿੱਤਾ। ਬਲੱਡ ਬੈਂਕ ਪੰਚਕੂਲਾ ਵੈੱਲਫੇਅਰ ਟਰੱਸਟ ਦੀ ਟੀਮ ਨੇ ਡਾ. ਸ਼ਰੂਤੀ ਸਿੰਗਲਾ ਦੀ ਦੇਖ-ਰੇਖ ਹੇਠ 30 ਯੂਨਿਟ ਖੂਨ ਦੇ ਇਕੱਤਰ ਕੀਤੇ।
ਇਸ ਮੌਕੇ ਸਕੱਤਰ ਹਰਬੰਸ ਸਿੰਘ ਨੇ ਕਿਹਾ ਕਿ ਲੋਕਾਂ ਵਿੱਚ ਇਹ ਬਿਲਕੁਲ ਗਲਤ ਧਾਰਨਾ ਹੈ ਕਿ ਖੂਨਦਾਨ ਕਰਨ ਨਾਲ ਸਰੀਰ ਵਿੱਚ ਕਮਜ਼ੋਰੀ ਆਉਂਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਖੂਨਦਾਨ ਕਰਨ ਨਾਲ ਕੋਈ ਕਮਜ਼ੋਰੀ ਨਹੀਂ ਆਉਂਦੀ, ਸਗੋਂ ਹਰੇਕ ਵਿਅਕਤੀ ਨੂੰ 90 ਦਿਨਾਂ ਬਾਅਦ ਦੁਬਾਰਾ ਖੂਨਦਾਨ ਕਰਨਾ ਚਾਹੀਦਾ ਹੈ। ਇਹ ਸਰੀਰ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਲੋੜਵੰਦਾਂ ਦੀ ਮਦਦ ਵੀ ਕਰਦਾ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਮਹਾਦਾਨ ਹੈ। ਅਖੀਰ ਵਿੱਚ ਸਾਰੇ ਖੂਨਦਾਨੀਆਂ ਨੂੰ ਪ੍ਰਸ਼ੰਸਾ ਪੱਤਰ ਅਤੇ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਸ਼ਵਾਸ ਫਾਉਂਡੇਸ਼ਨ ਦੇ ਮੈਂਬਰ ਰਿਸ਼ੀ ਮੋਹਿਤ ਵਿਸ਼ਵਾਸ, ਸ਼ਿਸ਼ੂਪਾਲ ਪਠਾਨੀਆ, ਓਪੀ ਤੇਜੀ, ਆਸ਼ਾ ਤੇਜ਼ੀ, ਭਾਰਤ ਭੂਸ਼ਣ ਨੱਈਅਰ, ਪ੍ਰੋਮਿਲਾ ਸੂਦ, ਅਨੀਰੁੱਧ ਪਠਾਨੀਆ, ਰੈੱਡ ਕਰਾਸ ਤੋਂ ਤਰਨਪ੍ਰੀਤ ਸਿੰਘ ਅਤੇ ਅਰਵਿੰਦਰ ਸਿੰਘ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…