
ਵੱਡਾ ਫੈਸਲਾ: ਚੋਣਾਂ ਤੋਂ ਐਨ ਪਹਿਲਾਂ ਪੰਜਾਬ ਦੇ ਨਵੇਂ ਡੀਜੀਪੀ ਦੀ ਨਿਯੁਕਤੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 8 ਜਨਵਰੀ:
ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦਾ ਐਲਾਨ ਤੋਂ ਐਨ ਪਹਿਲਾਂ ਚੰਨੀ ਸਰਕਾਰ ਵੱਲੋਂ ਸੂਬੇ ਦੇ ਨਵੇਂ ਮੁੱਖ ਮੰਤਰੀ ਦੀ ਨਿਯੁਕਤੀ ਕੀਤੀ ਗਈ ਹੈ। ਸਰਕਾਰ ਨੇ 1987 ਬੈਚ ਦੇ ਸੀਨੀਅਰ ਆਈਪੀਐਸ ਅਧਿਕਾਰੀ ਵੀਕੇ ਭਾਵਰਾ ਨੂੰ ਪੰਜਾਬ ਦਾ ਨਵਾਂ ਡੀਜੀਪੀ ਲਗਾਇਆ ਗਿਆ ਹੈ। ਹਾਲਾਂਕਿ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਤੋਂ ਤੁਰੰਤ ਬਾਅਦ ਸੀਨੀਅਰ ਆਈਪੀਐਸ ਅਧਿਕਾਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਸੂਬੇ ਦਾ ਕਾਰਜਕਾਰੀ ਡੀਜੀਪੀ ਲਗਾਇਆ ਗਿਆ ਸੀ ਪ੍ਰੰਤੂ ਸਹੋਤਾ ਦੀ ਨਿਯੁਕਤੀ ਨੂੰ ਲੈ ਕੇ ਚੰਨੀ ਨੂੰ ਆਪਣਿਆਂ ਨੇ ਹੀ ਘੇਰ ਲਿਆ ਸੀ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸ਼ੁਰੂ ਤੋਂ ਉਨ੍ਹਾਂ ਨੂੰ ਅਹੁਦੇ ਤੋਂ ਫਾਰਗ ਕਰਨ ਦੀ ਮੰਗ ਕਰਦੇ ਹਨ। ਜਿਸ ਕਰਨ ਪਿੱਛੇ ਜਿਹੇ ਸਰਕਾਰ ਨੇ ਸਹੋਤਾ ਨੂੰ ਇਸ ਅਹੁਦੇ ਤੋਂ ਲਾਂਭੇ ਕਰਕੇ ਚੱਟੋਪਾਧਿਆ ਨੂੰ ਡੀਜੀਪੀ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ ਲੇਕਿਨ ਅਚਾਨਕ ਸਰਕਾਰ ਨੇ ਵੀਕੇ ਭਾਵਰਾ ਨੂੰ ਪੰਜਾਬ ਦਾ ਨਵਾਂ ਡੀਜੀਪੀ ਲਗਾਇਆ ਗਿਆ ਹੈ।