ਨਸ਼ਿਆਂ ਤੇ ਖ਼ੁਦਕੁਸ਼ੀਆਂ ਦੇ ਮਾਮਲੇ ਸਬੰਧੀ ਰੋਡ ਸ਼ੋਅ ਰਾਹੀ ਦਿੱਤਾ ਜਾਗਰੂਕ ਹੋਣ ਦਾ ਹੋਕਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਪਰੈਲ:
ਨਸ਼ਿਆਂ ਦੇ ਦਰਿਆ ਵਿੱਚ ਗਰਕ ਹੋ ਰਹੀ ਪੰਜਾਬ ਦੀ ਜਵਾਨੀ ਅਤੇ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖ਼ੁਦਕੁਸ਼ੀਆਂ ਦੇ ਮਾਮਲੇ ਵਿੱਚ ਸਰਕਾਰ ਵੱਲੋਂ ਵਰਤੀ ਜਾ ਰਹੀ ਕਥਿਤ ਲਾਪਰਵਾਹੀ ਨੂੰ ਉਜਾਗਰ ਕਰਨ ਦੇ ਉਦੇਸ਼ ਤਹਿਤ ਬਰਾੜ ਪ੍ਰੋਡਕਸ਼ਨ ਦੇ ਬੈਨਰ ਹੇਠ ਤਿਆਰ ਫਿਲਮ ‘ਅਸਲੀ ਪੰਜਾਬ’ ਦੇ ਕਲਾਕਾਰਾਂ ਵੱਲੋਂ ਵੱਡਾ ਉਪਰਾਲਾ ਕੀਤਾ ਗਿਆ ਹੈ। ਮੁਹਾਲੀ ਤੋਂ ਸ੍ਰੀ ਮੁਕਤਸਰ ਸਾਹਿਬ ਤੱਕ ਜਾਗਰੂਕਤਾ ਰੋਡ-ਸ਼ੋਅ ਦੀ ਸ਼ੁਰੂਆਤ ਕੀਤੀ ਗਈ।
ਜਿਸ ਨੂੰ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।
ਇਸ ਤੋਂ ਪਹਿਲਾਂ ਪ੍ਰਧਾਨ ਰਾਜੇਵਾਲ ਨੇ ਕਿਹਾ ਕਿ ਅਜਿਹੇ ਰੋਡ-ਸ਼ੋਅ ਅਤੇ ਕਿਸਾਨ ਹਿੱਤੂ ਫਿਲਮਾਂ ਦੀ ਸਿਰਜਣਾ ਦੇ ਕਿਸਾਨ ਪਰਿਵਾਰਾਂ ਲਈ ਰੌਸ਼ਨੀ ਦੀ ਕਿਰਨ ਬਣਕੇ ਸਾਹਮਣੇ ਆਉਣ ਤੋਂ ਸਪੱਸ਼ਟ ਹੁੰਦਾ ਹੈ ਕਿ ਅੱਜ ਸੂਬੇ ਦਾ ਹਰੇਕ ਵਰਗ ਪੂਰੇ ਦੇਸ਼ ਦਾ ਢਿੱਡ ਭਰਨ ਵਾਲੇ ਕਿਸਾਨ ਦੀ ਪਿੱਠ ’ਤੇ ਖਲੌਤਾ ਹੈ ਅਤੇ ਸਾਰਿਆਂ ਨੂੰ ਕਿਸਾਨ ਦੀ ਪਤਲੀ ਆਰਥਿਤ ਹਾਲਤ ਕਰਨ ਉਸ ਨਾਲ ਵੱਡੀ ਹਮਦਰਦੀ ਹੈ।
ਇਸ ਮੌਕੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਸ੍ਰ. ਹਰਜੀਤ ਸਿੰਘ ਗਰੇਵਾਲ ਨੇ ਫਿਲਮ ਦੇ ਨਿਰਮਾਤਾ ਤੇ ਨਿਰਦੇਸ਼ਕ ਦੀ ਹੌਂਸਲਾ ਅਫਜਾਈ ਕਰਦਿਆਂ ਕਿਹਾ ਕਿ ਕਿਸਾਨਾਂ ਦੇ ਹਿਰਦਿਆਂ ’ਤੇ ਲੱਗੀਆਂ ਸੱਟਾਂ ਦੀ ਚੀਸ ਨੂੰ ਘਟਾਉਣ ਲਈ ਇਹੋ ਜਿਹੀਆਂ ਫਿਲਮਾਂ ਤਿਆਰ ਕਰਨਾ ਸਮੇਂ ਦੀ ਮੁੱਖ ਲੋੜ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਉਸਾਰੂ ਸੋਚ ਵਾਲੀਆਂ ਫਿਲਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦਾ ਗਰੀਬ ਕਿਸਾਨ ਯਕੀਨਨ ਹੀ ਖੁਦਕੁਸ਼ੀਆਂ ਦੇ ਰਾਹ ਨੂੰ ਛੱਡਕੇ ਮੁੜ ਆਪਣੇ ਅਣਖਾਂ ਮੱਤੇ ਰਾਹਾਂ ’ਤੇ ਤੁਰਨ ਲਈ ਦ੍ਰਿੜ ਸੰਕਲਪ ਹੋਵੇਗਾ ਤੇ ਪੰਜਾਬ ਨੂੰ ਮੁੜ ਹਰਿਆ-ਭਰਿਆ ਕਰਨ ’ਚ ਹਰ ਸੰਭਵ ਯੋਗਦਾਨ ਪਾਵੇਗਾ।
ਇਸ ਤੋਂ ਪਹਿਲਾਂ ਫਿਲਮ ਦੇ ਲੇਖਕ, ਨਿਰਦੇਸ਼ਕ ਤੇ ਅਦਾਕਾਰ ਦਵਿੰਦਰ ਸਿੰਘ ਬਰਾੜ ਨੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਫਿਲਮ ਅੰਦਰ ਗਰੀਬ ਕਿਸਾਨ ਪਰਿਵਾਰਾਂ ਨੂੰ ਇੱਕ ਸੁਨੇਹਾ ਦਿੱਤਾ ਗਿਆ ਹੈ ਕਿ ਨਵੀਂ ਪੀੜ੍ਹੀ ਪੁਰਖਿਆਂ ਦੀ ਵੱਤਰ ਕੀਤੀ ਉਪਜਾਊ ਤੇ ਬੇਸ਼ਕੀਮਤੀ ਜ਼ਮੀਨ ਨੂੰ ਮਹਿੰਗੀਆਂ ਕਾਰਾਂ ਤੇ ਸੁੱਖ-ਸਹੂਲਤਾਂ ਲਈ ਵੇਚਣ ਤੋਂ ਗੁਰੇਜ਼ ਕਰੇ। ਇਸ ਰੋਡ-ਸ਼ੋਅ ਵਿੱਚ ਕੁਲਵਿੰਦਰ ਚੌਹਾਨ, ਮਲਕੀਤ ਰੌਣੀ, ਜਫਰ ਖਾਨ, ਰਣਜੀਤ ਬੱਲ, ਸਿਕੰਦਰ ਸਲੀਮ ਆਦਿ ਫਿਲਮ ਦੇ ਕਲਾਕਾਰਾਂ ਤੋਂ ਇਲਾਵਾ ਮੀਡੀਆ ਐਡਵਾਈਜ਼ਰ ਅਸ਼ੋਕਪਾਲ ਸਿੰਘ ਬੇਲਾ ਸਮੇਤ ਵੱਡੀ ਗਿਣਤੀ ’ਚ ਸ਼ਹਿਰ ਦੇ ਪਤਵੰਤਿਆਂ ਅਤੇ ਕਿਸਾਨਾਂ ਵੱਲੋਂ ਸ਼ਮੂਲੀਅਤ ਕੀਤੀ ਗਈ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…