Share on Facebook Share on Twitter Share on Google+ Share on Pinterest Share on Linkedin ਬਿਜਲੀ ਦਰਾਂ ਵਿੱਚ ਵਾਧੇ ਖ਼ਿਲਾਫ਼ ਆਪ ਵਲੰਟੀਅਰਾਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਆਪ ਵਲੰਟੀਅਰਾਂ ਵੱਲੋਂ 7 ਜਨਵਰੀ ਨੂੰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਦਸੰਬਰ: ਆਮ ਆਦਮੀ ਪਾਰਟੀ (ਆਪ) ਦੇ ਵਲੰਟੀਅਰਾਂ ਵੱਲੋਂ ਸੀਨੀਅਰ ਆਗੂ ਨਰਿੰਦਰ ਸਿੰਘ ਸ਼ੇਰਗਿੱਲ ਦੀ ਅਗਵਾਈ ਹੇਠ ਬਿਜਲੀ ਦਰਾਂ ਵਿੱਚ ਵਾਧੇ ਖ਼ਿਲਾਫ਼ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਹੁਕਮਰਾਨਾਂ ਨੂੰ ਰੋਕਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸ਼ੇਰਗਿੱਲ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਮਹਿੰਗਾਈ ਨੇ ਆਮ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਅਤੇ ਨਿੱਤ ਵਰਤੋਂ ਦੀਆਂ ਘਰੇਲੂ ਵਸਤਾਂ ਆਮ ਆਦਮੀ ਦੀ ਪਹੁੰਚ ਤੋਂ ਦੂਰ ਹੁੰਦੀਆਂ ਜਾ ਰਹੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਆਪ ਵਲੰਟੀਅਰਾਂ ਵੱਲੋਂ 7 ਜਨਵਰੀ ਨੂੰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਕੇ ਬਿਜਲੀ ਦਰਾਂ ਵਿੱਚ ਕੀਤਾ ਵਾਧਾ ਵਾਪਸ ਲੈਣ ਦੀ ਮੰਗ ਕੀਤੀ ਜਾਵੇਗੀ। ਜੇਕਰ ਸਰਕਾਰ ਨੇ ਆਪਣਾ ਫੈਸਲਾ ਰੱਦ ਨਹੀਂ ਕੀਤਾ ਤਾਂ ਪੰਜਾਬ ਭਰ ਵਿੱਚ ਜਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਸ੍ਰੀ ਸ਼ੇਰਗਿੱਲ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਸਸਤੀ ਬਿਜਲੀ, ਸਿੱਖਿਆ ਅਤੇ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਸਲਾਹ ਲੈਣ ਦੀ ਅਪੀਲ ਕਰਦਿਆਂ ਆਪ ਦੀਆਂ ਨੀਤੀਆਂ ਨੂੰ ਅਪਣਾਉਣ ’ਤੇ ਜ਼ੋਰ ਦਿੱਤਾ। ਇਸ ਮੌਕੇ ਇਕ ਪਾਸੇ ਜਿੱਥੇ ਆਪ ਆਗੂ ਨੇ ਸਰਕਾਰ ਨੂੰ ਭੰਡਦਿਆਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ, ਉੱਥੇ ਨਾਲ ਹੀ ਪੰਜਾਬ ਪੁਲੀਸ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਬਹੁਤ ਵਧੀਆਂ ਕੰਮ ਕਰ ਰਹੀ ਹੈ ਪ੍ਰੰਤੂ ਹੁਕਮਰਾਨ ਪੁਲੀਸ ਨੂੰ ਆਜ਼ਾਦ ਤੌਰ ’ਤੇ ਕੰਮ ਨਹੀਂ ਕਰਨ ਦੇ ਰਹੇ ਹਨ। ਆਪ ਵਲੰਟੀਅਰਾਂ ਨੇ ਤਹਿਸੀਲਦਾਰ ਨੂੰ ਮੁੱਖ ਮੰਤਰੀ ਦੇ ਨਾਮ ਲਿਖਿਆ ਮੰਗ ਪੱਤਰ ਵੀ ਦਿੱਤਾ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ