nabaz-e-punjab.com

ਆਪ ਵਾਲੰਟੀਅਰਾਂ ਨੇ ਮੁਹਾਲੀ ਵਿੱਚ ਬਾਦਲ ਪਿਉ-ਪੁੱਤ ਦਾ ਪੁਤਲਾ ਸਾੜ ਕੇ ਕੀਤਾ ਰੋਸ ਮੁਜ਼ਾਹਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਗਸਤ:
ਆਮ ਆਦਮੀ ਪਾਰਟੀ ਮੁਹਾਲੀ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਪਾਰਟੀ ਦੇ ਜਨਰਲ ਸਕੱਤਰ (ਪੰਜਾਬ) ਅਤੇ ਵਿੱਤ ਕਮੇਟੀ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਤੇ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਵਿੱਚ ਸ਼ਾਮਲ ਮੁੱਖ ਦੋਸ਼ੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਹੋਰ ਜ਼ਿੰਮੇਵਾਰ ਵਿਅਕਤਆਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਸੁੱਟਿਆ ਜਾਵੇ ਅਤੇ ਇਸ ਮਾਮਲੇ ਦੀ ਅਦਾਲਤੀ ਪੈਰਵਾਈ ਵਿਸ਼ੇਸ਼ ਅਦਾਲਤ ਰਾਹੀਂ ਅਤੇ ਸਮਾਂਬੱਧ ਯਕੀਨੀ ਬਣਾਈ ਜਾਵੇ ਤਾਂ ਜੋ ਪੰਜਾਬ ਦੇ ਲੋਕਾਂ ਅਤੇ ਸਿੱਖ ਸੰਗਤਾਂ ਨੂੰ ਸ਼ਾਂਤ ਕੀਤਾ ਜਾ ਸਕੇ।
ਉਹਨਾਂ ਕਿਹਾ ਕਿ ਜੇਕਰ ਮੌਜੂਦਾ ਪੰਜਾਬ ਸਰਕਾਰ ਨੇ ਇਹਨਾਂ ਦੋਸ਼ੀਆਂ ਤੇ ਜਲਦੀ ਕਾਰਵਾਈ ਨਾ ਕੀਤੀ ਤਾਂ ਆਮ ਆਦਮੀ ਪਾਰਟੀ ਆਉਣ ਵਾਲੇ ਦਿਨਾਂ ਵਿੱਚ ਧਰਨੇ ਮੁਜ਼ਾਹਰਿਆਂ ਰਾਹੀਂ ਵੱਡਾ ਸੰਘਰਸ਼ ਕਰੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰੀਸ਼ ਕੌਸ਼ਲ, ਮਹਿਲਾ ਵਿੰਗ ਦੇ ਪੰਜਾਬ ਪ੍ਰਧਾਨ ਮੈਡਮ ਰਾਜ ਲਾਲੀ ਗਿੱਲ, ਉਪ ਪ੍ਰਧਾਨ ਮਾਲਵਾ ਜ਼ੋਨ-3 ਦਿਲਾਵਰ ਸਿੰਘ, ਐਕਸ ਸਰਵਿਸਮੈਨ ਵਿੰਗ ਦੇ ਮੀਤ ਪ੍ਰਧਾਨ ਮਨਜੀਤ ਸਿੰਘ ਘੁੰਮਣ, ਗੁਰਮੇਜ ਸਿੰਘ ਕਾਹਲੋਂ, ਹਰਜੀਤ ਸਿੰਘ ਬੰਟੀ, ਬਲਦੇਵ ਸਿੰਘ ਮਾਨ, ਬਹਾਦਰ ਸਿੰਘ ਚਾਹਲ, ਮੈਡਮ ਸਵਰਨ ਲਤਾ, ਕਸ਼ਮੀਰ ਕੌਰ, ਬਲਵਿੰਦਰ ਕੌਰ ਧਨੌੜਾ, ਮੈਡਮ ਘੁੰਮਣ ਆਦਿ ਵਲੰਟੀਅਰ ਅਤੇ ਅਹੁਦੇਦਾਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…