ਸਰਕਾਰੀ ਸਕੂਲ ਗੋਸਲਾ ਵਿੱਚ ਵੋਟਰ ਜਾਗਰੂਕਤਾ ਮੁਹਿੰਮ ਦਾ ਆਗਾਜ਼
ਕੁਰਾਲੀ 23 ਦਸੰਬਰ (ਰਜਨੀਕਾਂਤ ਗਰੋਵਰ):
ਸਰਕਾਰੀ ਹਾਈ ਸਕੂਲ ਪਿੰਡ ਗੋਸਲਾ ਵਿੱਚ ਪੰਜਾਬ ਚੋਣ ਕਮਿਸ਼ਨ ਅਤੇ ਡਿਪਟੀ ਕਮਿਸ਼ਨਰ ਦੀਆਂ ਹਾਦਇਤਾਂ ਅਨੁਸਾਰ ਵਿਧਾਨ ਸਭਾ ਚੋਣਾਂ-2017 ਲਈ ਵੋਟਰਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਦੇ ਤਹਿਤ ‘ਸਵੀਪ ਪ੍ਰੋਗਰਾਮ’ ਦਾ ਆਗਾਜ਼ ਮੁੱਖ ਅਧਿਆਪਕ ਜਸਬੀਰ ਕੌਰ ਤੇ ਅਧਿਆਪਕ ਦਲੇਰ ਸਿੰਘ ਤੇ ਕਪਿਲ ਮੋਹਨ ਅਗਰਵਾਲ ਦੀ ਦੇਖ-ਰੇਖ ਹੇਠ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੂੰ ਵੋਟ ਪ੍ਰਤੀ ਜਾਗਰੂਕ ਕਰਨ ਲਈ ਵਿਦਿਆਰਥੀਆਂ ਦੇ ਚਾਰਟ ਮੁਕਾਬਲੇ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਸ ਮੁਹਿੰਮ ਤਹਿਤ ਪਿੰਡ ਵਿੱਚ ਇੱਕ ਜਾਗਰੂਕਤਾ ਰੈਲੀ ਕੱਢੀ ਗਈ ਅਤੇ ਦਸਤਖਤੀ ਮੁਹਿੰਮ ਚਲਾਈ ਗਈ। ਇਸ ਮੌਕੇ ਦਲੇਰ ਸਿੰਘ, ਪ੍ਰਦੀਪ ਸ਼ਰਮਾ, ਵਰਿੰਦਰ ਸ਼ਰਮਾ, ਕੁਲਬੀਰ ਸਿੰਘ, ਕਪਿਲ ਮੋਹਨ ਅਗਰਵਾਲ, ਚਰਨਜੀਤ ਸਿੰਘ, ਨਾਇਬ ਸਿੰਘ, ਲਖਵਿੰਦਰ ਸਿੰਘ, ਜਗਜੀਵਨ ਸਿੰਘ, ਜਸਬੀਰ ਕੌਰ, ਮਿੰਨੀ ਸ਼ਰਮਾ, ਬਲਜੀਤ ਕੌਰ, ਅਨੁਪਮਾ ਅਤੇ ਪਿੰਡ ਨਿਵਾਸੀ ਮੌਜੂਦ ਸਨ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…