Nabaz-e-punjab.com

ਵੋਟਰ ਵੈਰੀਫਿਕੇਸ਼ਨ: ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਪ੍ਰੋਗਰਾਮ ਬਾਰੇ ਕੀਤਾ ਜਾਗਰੂਕ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਸਤੰਬਰ:
ਭਾਰਤ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੇ ਇਲੈਕਟਰਜ਼ ਵੈਰੀਫਿਕੇਸ਼ਨ ਪ੍ਰੋਗਰਾਮ (ਈਵੀਪੀ) ਬਾਰੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦੀ ਅਗਵਾਈ ਹੇਠ ਚੋਣ ਅਮਲੇ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਜਾਣਕਾਰੀ ਦਿੱਤੀ। ਤਹਿਸੀਲਦਾਰ (ਚੋਣਾਂ) ਸੰਜੇ ਕੁਮਾਰ ਮੁਤਾਬਕ ਭਾਰਤ ਚੋਣ ਕਮਿਸ਼ਨ ਵੱਲੋਂ ਇਸ ਮੁਹਿੰਮ ਦੌਰਾਨ ਮੌਜੂਦਾ ਵੋਟਰ ਸੂਚੀ ਵਿੱਚ ਦਰਜ ਹਰੇਕ ਵੋਟਰ ਦੀ ਪੁਸ਼ਟੀ (ਓਥੈਂਟੀਕੇਸ਼ਨ) ਕਰਨ ਮਗਰੋਂ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਵੱਲੋਂ ਪੜਤਾਲ ਕੀਤੀ ਜਾਵੇਗੀ। ਵੋਟਰ ਵੱਲੋਂ ਬਤੌਰ ਵੋਟਰ ਆਪਣੀ ਅਤੇ ਆਪਣੇ ਪਰਿਵਾਰ ਦੀ ਵੈਰੀਫਿਕੇਸ਼ਨ ਨੈਸ਼ਨਲ ਵੋਟਰਜ਼ ਸਰਵਿਸ ਪੋਰਟਲ ਦੇ ਲਿੰਕ www.nvsp.com, ਵੋਟਰ ਹੈਲਪਲਾਈਨ ਮੋਬਾਈਲ ਐਪ, ਕੋਮਨ ਸਰਵਿਸ ਸੈਂਟਰ (ਸੀਐਸਸੀ) ’ਤੇ ਜਾ ਕੇ, ਚੋਣ ਰਜਿਸਟਰੇਸ਼ਨ ਅਫ਼ਸਰ ਦੇ ਦਫ਼ਤਰ ਵਿੱਚ ਫੈਸੀਲੀਟੇਸ਼ਨ ਸੈਂਟਰ ਵਿੱਚ ਜਾ ਕੇ ਕੀਤੀ ਜਾ ਸਕਦੀ ਹੈ। ਇਸੇ ਤਰ੍ਹਾਂ ਦਿਵਿਆਂਗ (ਪੀਡਬਲਿਯੂਡੀ) ਵੋਟਰ, ਵੋਟਰ ਹੈਲਪਲਾਈਨ (1950) ’ਤੇ ਕਾਲ ਕਰਕੇ ਇਹ ਸੁਵਿਧਾ ਲੈ ਸਕਦੇ ਹਨ।
ਤਹਿਸੀਲਦਾਰ (ਚੋਣਾਂ) ਸੰਜੇ ਕੁਮਾਰ ਨੇ ਦੱਸਿਆ ਕਿ 1 ਸਤੰਬਰ 2019 ਤੋਂ 15 ਅਕਤੂਬਰ ਤੱਕ ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਆਪਣੇ ਆਪਣੇ ਪੋਲਿੰਗ ਖੇਤਰ ਵਿੱਚ ਦਰਜ ਵੋਟਰਾਂ ਦੀ ਵੈਰੀਫਿਕੇਸ਼ਨ ‘ਬੀ.ਐਲ.ਓ. ਮੋਬਾਈਲ ਐਪ’ ਰਾਹੀਂ ਆਨਲਾਈਨ ਜਾਂ ‘ਬੀਐਲਓ ਵਰਕਿੰਗ ਕੋਪੀਜ਼’ ਰਾਹੀਂ ਆਫ ਲਾਈਨ ਵਿਧੀ ਰਾਹੀਂ ਕਰਨਗੇ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਵੋਟਰ ਆਪਣੀ ਅਤੇ ਆਪਣੇ ਪਰਿਵਾਰ ਦੀ ਵੈਰੀਫਿਕੇਸ਼ਨ ਕਰਨ/ਕਰਵਾਉਣ ਸਮੇਂ ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਆਧਾਰ ਕਾਰਡ, ਰਾਸ਼ਨ ਕਾਰਡ, ਸਰਕਾਰੀ/ਅਰਧ ਸਰਕਾਰੀ ਸ਼ਨਾਖਤੀ ਕਾਰਡ, ਬੈਂਕ ਪਾਸਬੁੱਕ, ਕਿਸਾਨ ਸ਼ਨਾਖਤੀ ਕਾਰਡ ’ਚੋਂ ਕੋਈ ਇਕ ਦਸਤਾਵੇਜ਼ ਦੀ ਕਾਪੀ ਆਪਣੀ ਪੁਸ਼ਟੀ ਕਰਵਾਉਣ ਸਬੰਧੀ ਅਪਲੋਡ ਕਰ ਸਕਦੇ ਹਨ ਜਾਂ ਇਸ ਦੀ ਫੋਟੋ ਸਟੇਟ ਕਾਪੀ ਸਬੰਧਤ ਬੂਥ ਲੈਵਲ ਅਫ਼ਸਰ ਨੂੰ ਡੋਰ-ਟੂ-ਡੋਰ ਸਰਵੇਖਣ ਸਮੇਂ ਮੁਹੱਈਆ ਕਰਵਾ ਸਕਦੇ ਹਨ।
ਇਸ ਤੋਂ ਇਲਾਵਾ ਚੋਣ ਅਮਲੇ ਵੱਲੋਂ ਪਿੰਡਾਂ ਦੇ ਕਾਮਨ ਸਰਵਿਸ ਸੈਂਟਰਾਂ ਵਿੱਚ ਵੀ ਇਲੈਕਟਰਜ਼ ਵੈਰੀਫਿਕੇਸ਼ਨ ਪ੍ਰੋਗਰਾਮ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਜਾਗਰੂਕਤਾ ਪ੍ਰੋਗਰਾਮ ਦੌਰਾਨ ਚੋਣ ਦਫ਼ਤਰ ਐਸ.ਏ.ਐਸ. ਨਗਰ ਦੇ ਮੁਲਾਜ਼ਮਾਂ ਜਗਤਾਰ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਸਹਿਯੋਗ ਦਿੱਤਾ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …