ਨਸ਼ਾ ਵੰਡਣ ਵਾਲੇ ਉਮੀਦਵਾਰਾਂ ਦਾ ਬਾਈਕਾਟ ਕਰਨ ਵੋਟਰ: ਭਾਈ ਜਤਿੰਦਰਪਾਲ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਮਈ:
ਕਲਗੀਧਰ ਸੇਵਕ ਜਥਾ ਅਤੇ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਫੇਜ਼-3ਬੀ2 ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਨੇ ਸ੍ਰੀ ਆਨੰਦਪੁਰ ਸਾਹਿਬ ਸਮੇਤ ਸਮੁੱਚੇ ਪੰਜਾਬ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਜਿਹੜੇ ਉਮੀਦਵਾਰਾਂ ਆਪਣੀਆਂ ਵੋਟਾਂ ਪੱਕੀਆਂ ਕਰਨ ਲਈ ਸ਼ਰਾਬ ਜਾਂ ਹੋਰ ਕਿਸਮਾਂ ਦੇ ਨਸ਼ੇ ਵੰਡ ਰਹੇ ਹਨ, ਉਨ੍ਹਾਂ ਉਮੀਦਵਾਰਾਂ ਦਾ ਮੁਕੰਮਲ ਬਾਈਕਾਟ ਕੀਤਾ ਜਾਵੇ। ਉਨ੍ਹਾਂ ਅਪੀਲ ਕੀਤੀ ਕਿ ਨਸ਼ੇ ਵੰਡਣ ਵਾਲਿਆਂ ਦੇ ਖ਼ਿਲਾਫ਼ ਲੋਕ ਬਿਨਾਂ ਕਿਸੇ ਡਰ ਭੈਅ ਤੋਂ ਖੁੱਲ੍ਹ ਕੇ ਸਾਹਮਣੇ ਆਉਣ ਤੋਂ ਜੋ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਬੀਬੀਆਂ ਇਸ ਮੁਹਿੰਮ ਵਿੱਚ ਅਹਿਮ ਰੋਲ ਨਿਭਾ ਸਕਦੀਆਂ ਹਨ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਭਾਈ ਜਤਿੰਦਰਪਾਲ ਸਿੰਘ ਨੇ ਕਿਹਾ ਕਿ ਮੀਡੀਆ ਵਿੱਚ ਰਿਪੋਰਟਾਂ ਆਈਆਂ ਹਨ ਕਿ ਲੋਕ ਸਭਾ ਚੋਣਾਂ ਦੌਰਾਨ ਕੁਝ ਉਮੀਦਵਾਰ ਵੋਟਾਂ ਪੱਕੀਆਂ ਕਰਨ ਲਈ ਵੋਟਰਾਂ ਨੂੰ ਸ਼ਰਾਬ ਅਤੇ ਨਸ਼ੇ ਵੰਡ ਰਹੇ ਹਨ, ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਵੋਟਰਾਂ ਨੂੰ ਜਾਗਰੂਕ ਹੋਣਾ ਚਾਹੀਦਾ ਹੈ ਅਤੇ ਕਿਸੇ ਲਾਲਚ ਅਤੇ ਬਿਨਾਂ ਕਿਸੇ ਡਰ ਭੈਅ ਤੋਂ ਆਪਣੀ ਵੋਟ ਪਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਸ਼ਰਾਬ ਅਤੇ ਹੋਰ ਕਿਸਮ ਦੇ ਨਸ਼ੇ ਵੰਡਣ ਵਾਲਿਆਂ ਖ਼ਿਲਾਫ਼ ਚੋਣ ਕਮਿਸ਼ਨ ਨੂੰ ਸਖ਼ਤੀ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਚੋਣਾਂ ਵਿੱਚ ਜਿਹੜਾ ਵੀ ਉਮੀਦਵਾਰ ਵੋਟਰਾਂ ਨੂੰ ਨਸ਼ੇ ਵੰਡਣ ਦਾ ਦੋਸ਼ੀ ਪਾਇਆ ਜਾਂਦਾ ਹੈ। ਭਵਿੱਖ ਵਿੱਚ ਅਜਿਹੇ ਆਗੂਆਂ ’ਤੇ ਚੋਣ ਲੜਨ ’ਤੇ ਮੁਕੰਮਲ ਪਾਬੰਦੀ ਲਗਾਉਣੀ ਚਾਹੀਦੀ ਹੈ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…