Nabaz-e-punjab.com

ਵੋਟਰ ਲਿਟਰੇਸੀ ਡਰਾਈਵ: ਵਿਦਿਆਰਥੀਆਂ ਨੇ ਵੱਖ-ਵੱਖ ਭਾਸ਼ਾਵਾਂ ਵਿੱਚ ਤਿਆਰ ਕੀਤੇ 200 ਪੋਸਟਰ ਲੋਕਾਂ ਵਿੱਚ ਵੰਡੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਪਰੈਲ:
ਸੀਜੀਸੀ ਕਾਲਜ ਲਾਂਡਰਾਂ ਦੇ ਫੈਕਲਟੀ ਮੈਂਬਰ ਵੱਲੋਂ ਸਵੀਪ ਅਰਥਾਤ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟ੍ਰੋਨਿਕ ਪਾਰਟੀਸੀਪੇਸ਼ਨ) ਦੇ ਸਹਿਯੋਗ ਨਾਲ ਵੋਟਰ ਲਿਟਰੇਸੀ ਡਰਾਈਵ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਲੋਕਾਂ ਨੂੰ ਵੋਟਾਂ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ। ਲਾਂਡਰਾਂ ਚੌਂਕ ਵਿੱਚ ਤਾਇਨਾਤ ਟਰੈਫ਼ਿਕ ਪੁਲੀਸ ਦੀ ਮਦਦ ਨਾਲ ਵਿਦਿਆਰਥੀਆਂ ਨੇ ਵੱਖ-ਵੱਖ ਭਾਸ਼ਾਵਾਂ ਵਿੱਚ ਬਣਾਏ ਕਰੀਬ 200 ਪੋਸਟਰ ਲੋਕਾਂ ਵਿੱਚ ਵੰਡੇ। ਇਨ੍ਹਾਂ ਪੋਸਟਰਾਂ ਵਿੱਚ ਵੋਟ ਪਾਉਣ ਸਬੰਧੀ ਸਾਰੀ ਪ੍ਰਕਿਰਿਆ ਦਾ ਵਰਣਨ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਇਲੈਕਟ੍ਰੋਨਿਕ ਵੋਟਿੰਗ ਮਸ਼ੀਨ ਦੀ ਵਰਤੋਂ ਕਰਨ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਲੋਕਾਂ ਦੇ ਵੋਟਿੰਗ ਬੂਥ ਵਿੱਚ ਦਾਖ਼ਲ ਹੋਣ, ਵੋਟ ਪਾਉਣ, ਵੋਟ ਕਨਫਰਮੇਸ਼ਨ ਅਤੇ ਵੈਰੀਫਿਕੇਸ਼ਨ ਆਦਿ ਬਾਰੇ ਸਰਲ ਤਰੀਕੇ ਨਾਲ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ ਤਾਂ ਜੋ ਵੋਟ ਪਾਉਣ ਵਿੱਚ ਲੋਕਾਂ ਨੂੰ ਕੋਈ ਮੁਸ਼ਕਲ ਨਾ ਹੋਵੇ। ਇਕ ਮਜ਼ਬੂਤ ਲੋਕਤੰਤਰ ਲਈ ਹਿੱਸੇਦਾਰ ਬਣਨ ਦੇ ਮੰਤਵ ਨਾਲ ਵਿਦਿਆਰਥੀਆਂ ਨੇ ਸਥਾਨਕ ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕੀਤਾ। ਉਨ੍ਹਾਂ ਵੋਟਾਂ ਬਾਰੇ ਘੱਟ ਗਿਆਨ ਰੱਖਣ ਵਾਲੇ ਲੋਕਾਂ ਨੂੰ ਵੋਟਾਂ ਦੀ ਮਹੱਤਤਾ, ਮਨੁੱਖੀ ਅਧਿਕਾਰ ਅਤੇ ਆਪਣੇ ਫਰਜ਼ਾਂ ਪ੍ਰਤੀ ਜਾਣੂ ਕਰਵਾਇਆ। ਵੋਟਿੰਗ ਲਿਟਰੇਸੀ ਡਰਾਈਵ ਮੌਕੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਬੱਸ ਡਰਾਈਵਰਾਂ, ਡਿਲਵਰੀ ਬੁਆਏਜ਼, ਫਲ ਸਬਜ਼ੀਆਂ ਵੇਚਣ ਵਾਲੇ, ਟਰੱਕ ਡਰਾਈਵਰਾਂ, ਸੁਰੱਖਿਆ ਕਰਮਚਾਰੀਆਂ ਅਤੇ ਚਪੜਾਸੀ ਆਦਿ ਨੂੰ ਸੰਬੋਧਨ ਕੀਤਾ। ਇਸ ਤੋਂ ਇਲਾਵਾ ਵਿਦਿਆਰਥੀਆਂ ਦਾ ਫੋਕਸ ਵਿਸ਼ੇਸ਼ ਲੋੜਾਂ ਵਾਲੇ ਲੋਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ’ਤੇ ਵਧੇਰੇ ਜ਼ੋਰ ਦਿੱਤਾ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…