Share on Facebook Share on Twitter Share on Google+ Share on Pinterest Share on Linkedin ਬੀਰਦਵਿੰਦਰ ਵੱਲੋਂ ਸਮੂਹ ਵੋਟਰਾਂ ਤੇ ਸਮਰਥਕਾਂ ਦਾ ਧੰਨਵਾਦ, ਹਮੇਸ਼ਾ ਹੱਕ ਤੇ ਸੱਚ ਦੀ ਲੜਾਈ ਜਾਰੀ ਰੱਖਣ ਦਾ ਭਰੋਸਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਮਈ: ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਡਿਪਟੀ ਸਪੀਕਰ ਸ੍ਰ. ਬੀਰਦਵਿੰਦਰ ਸਿੰਘ ਨੇ ਸਮੁੱਚੇ ਹਲਕੇ ਦੇ ਵੋਟਰਾਂ ਅਤੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਦੀ ਲੋਕ ਸਭਾ ਸੀਟ ਲਈ ਇਹ ਚੋਣ ਮੈਂ ਨਵੀਂ ਪਾਰਟੀ ਭਾਵ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵੱਲੋਂ ਲੜੀ ਸੀ। ਜਿਸ ਦਾ ਨਾ ਤਾਂ ਕੋਈ ਕਾਡਰ ਸੀ ਅਤੇ ਨਾ ਹੀ ਕੋਈ ਸ੍ਰੀ ਆਨੰਦਪੁਰ ਸਾਹਿਬ ਦੀ ਸੀਟ ’ਤੇ ਮਜ਼ਬੂਤ ਅਧਾਰ ਸੀ ਪਰ ਇਸ ਦੇ ਬਾਵਜੂਦ ਵੀ ਮੁੱਢਲੇ ਤੌਰ ’ਤੇ ਸਿੱਖ ਸੰਗਤਾਂ ਦਾ ਹੁੰਗਾਰਾ ਬੜਾ ਤਸੱਲੀਬਖ਼ਸ਼ ਸੀ। ਹਾਂ ਇਹ ਗੱਲ ਵੱਖਰੀ ਹੈ ਕਿ ਇਹ ਹੁੰਗਾਰਾ ਵੋਟਾਂ ਵਿੱਚ ਤਬਦੀਲ ਨਹੀਂ ਹੋ ਸਕਿਆ ਅਤੇ ਸਾਨੂੰ ਨਮੋਸ਼ੀਜਨਕ ਹਾਰ ਦਾ ਮੂੰਹ ਦੇਖਣਾ ਪਿਆ ਹੈ। ਪਰ ਜਿਨ੍ਹਾਂ ਮਿੱਤਰਾਂ, ਦੋਸਤਾਂ, ਰਿਸ਼ਤੇਦਾਰਾਂ ਅਤੇ ਟਕਸਾਲੀ ਪਰਿਵਾਰਾਂ ਨੇ ਚੋਣ ਮੁਹਿੰਮ ਦੇ ਸ਼ੁਰੂ ਹੋਣ ਤੋਂ ਲੈ ਕੇ ਅਖੀਰ ਤੱਕ ਜੋ ਵੱਡੀ ਇਮਦਾਦੀ ਭੂਮਿਕਾ ਨਿਭਾਈ ਹੈ, ਉਸ ਦੇ ਲਈ ਮੈਂ ਅਤੇ ਮੇਰਾ ਪਰਿਵਾਰ ਦਿਲ ਦੀਆਂ ਗਹਿਰਾਈਆਂ ਤੋਂ ਸ਼ੁਕਰ ਗੁਜ਼ਾਰ ਹੈ। ਸਾਬਕਾ ਡਿਪਟੀ ਸਪੀਕਰ ਨੇ ਕਿਹਾ ਕਿ ਮੈਂ ਧੰਨਵਾਦ ਕਰਦਾ ਹਾਂ ਸਮੁੱਚੇ ਹਲਕੇ ਦੇ ਵੋਟਰਾਂ ਦਾ, ਦੇਸ਼ ਵਿਦੇਸ਼ ਦੀ ਸਮੂਹ ਸੰਗਤ ਦਾ ਜਿਨ੍ਹਾਂ ਨੇ ਦਿਨ ਰਾਤ ਇਕ ਕਰਕੇ ਮੇਰੀ ਚੋਣ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਇਆ ਹੈ। ਮੈਂ ਆਪ ਸਭ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਵਾਹਿਗੁਰੂ ਦਾ ਓਟ ਆਸਰਾ ਲੈ ਕੇ ਅੱਗੇ ਵੀ ਹੱਕ ਤੇ ਸੱਚ ਦੀ ਲੜਾਈ ਜਾਰੀ ਰੱਖਾਗਾਂ ਅਤੇ ਵਡੇਰੇ ਪੰਥਕ ਹਿਤਾਂ ਦੀ ਪਹਿਰੇਦਾਰੀ ਕਰਦਾ ਰਹਾਂਗਾ। ਮੈਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਸਮੁੱਚੀ ਲੀਡਰਸ਼ਿਪ ਦਾ ਵੀ ਬਹੁਤ ਧੰਨਵਾਦੀ ਹਾਂ। ਜਿਨ੍ਹਾਂ ਨੇ ਮੇਰੇ ਉੱਤੇ ਭਰੋਸਾ ਪ੍ਰਗਟ ਕਰਦਿਆਂ ਮੈਨੂੰ ਆਪਣਾ ਉਮੀਦਵਾਰ ਥਾਪਿਆ ਹੈ ਅਤੇ ਹਰ ਪੱਖੋਂ ਬਣਦਾ ਸਹਿਯੋਗ ਦਿੱਤਾ ਹੈ। ਮੈਂ ਵਿਸ਼ਵਾਸ਼ ਦਿਵਾਉਂਦਾ ਹਾਂ ਕਿ ਮੈਂ ਆਮ ਲੋਕਾਂ ਦੀ ਸੇਵਾ ਵਿੱਚ ਪਹਿਲਾਂ ਵਾਂਗ ਹੀ ਸਮਰਪਿਤ ਰਹਾਂਗਾ ਅਤੇ ਆਪਣੇ ਨਿਸ਼ਠਾਵਾਨ ਸਾਥੀਆਂ ਸਮੇਤ ਆਪਣਾ ਸਫ਼ਰ ਜਾਰੀ ਰੱਖਾਂਗਾ। ਅਖੀਰ ਵਿੱਚ ਬੀਰਦਵਿੰਦਰ ਸਿੰਘ ਨੇ ਇਹ ਸ਼ੇਅਰ ਵੀ ਕਿਹਾ ‘ਇਸ ਤਰਹੇ ਤਹਿ ਕੀ ਹੈ ਹਮ ਨੇ ਮੰਜ਼ਲੇਂ, ਗਿਰ ਪੜੇ, ਗਿਰ ਕਰ ਉਠੇ, ਉਠ ਕਰ ਚਲੇ’।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ