ਕੇਂਦਰ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣਾ ਪੰਜਾਬ ਦੇ ਹਿੱਤ ਵਿੱਚ: ਕੈਪਟਨ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜਨਵਰੀ:
ਹਲਕਾ ਮੁਹਾਲੀ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਅੱਜ ਨੇੜਲੇ ਕਸਬਾ ਨੁਮਾ ਪਿੰਡ ਲਾਂਡਰਾਂ, ਨਿਊਂ ਲਾਂਡਰਾਂ ਅਤੇ ਪਿੰਡ ਲਖਨੌਰ ਵਿੱਚ ਲੋਕਾਂ ਦੀਆਂ ਭਰਵੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਵਿੱਚ ਹਾਲੇ ਨਰਿੰਦਰ ਮੋਦੀ ਸਰਕਾਰ ਤਿੰਨ ਸਾਲ ਦਾ ਸਮਾਂ ਹੋਰ ਪਿਆ ਹੈ। ਇਸ ਲਈ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਕਾਲੀ-ਭਾਜਪਾ ਗੱਠਜੋੜ ਦੇ ਹੱਕ ਵਿੱਚ ਫਤਵਾ ਦਿੱਤਾ। ਉਂਜ ਵੀ ਕੇਂਦਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਚਲਣਾ ਪੰਜਾਬ ਦੇ ਹਿੱਤ ਵਿੱਚ ਹੈ। ਪਿੰਡਾਂ ਤੇ ਸ਼ਹਿਰਾ ਦੇ ਵਿਕਾਸ ਲਈ ਗਰਾਂਟਾਂ ਦੀ ਲੋੜ ਹੁੰਦੀ ਹੈ ਪਰ ਇਨ੍ਹਾਂ ਗਰਾਂਟਾਂ ਨੂੰ ਮੁਹੱਈਆ ਕਰਵਾਉਣ ਲਈ ਅਜਿਹਾ ਮੁੱਖ ਮੰਤਰੀ ਚਾਹੀਦਾ ਹੈ ਜੋ ਕਿ ਕੇਂਦਰ ਨੂੰ ਆਪਣੇ ਸੂਬੇ ਦੇ ਲੋਕਾਂ ਦੀਆਂ ਮਜ਼ਬੂਰੀਆਂ ਅਤੇ ਵਿਕਾਸ ਕਰਵਾਉਣ ਦੀ ਇੱਛਾ ਰੱਖਦਾ ਹੋਵੇ ਅਤੇ ਉਨ੍ਹਾਂ ਕੋਲੋਂ ਫੰਡ ਲਿਆ ਸਕੇ। ਇਹ ਕੰਮ ਸਿਰਫ਼ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਹੀ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਇੱਕ ਪਾਸੇ ਹਲਕਾ ਮੁਹਾਲੀ ’ਚ ਕਾਂਗਰਸ ਦਾ ਅਜਿਹਾ ਨੁਮਾਇੰਦਾ ਵਿਧਾਇਕ ਬਣੀ ਬੈਠਾ ਹੈ ਜਿਸ ਨੇ ਪਿਛਲੇ ਦਸ ਸਾਲਾਂ ਤਕ ਲੋਕਾਂ ਦੀ ਆਵਾਜ਼ ਸਰਕਾਰ ਤਕ ਪਹੁੰਚਾਉਣੀ ਤਾਂ ਦੂਰ ਕਦੇ ਆਪ ਵੀ ਸੁਣੀ ਹੋਵੇ। ਉਨ੍ਹਾਂ ਕਿਹਾ ਕਿ ਜੇਕਰ ਲੋਕ ਉਨ੍ਹਾਂ ਨੂੰ ਮੋਹਾਲੀ ਹਲਕੇ ਦਾ ਐਮਐਲਏ ਬਣਾਉਂਦੇ ਹਨ ਤਾਂ ਉਹ ਮੁੱਖ ਮੰਤਰੀ ਸਾਹਿਬ ਨੂੰ ਅਪੀਲ ਕਰਕੇ ਪਿੰਡਾਂ ਵਿੱਚ ਸੰਗਤ ਦਰਸ਼ਨ ਲਈ ਲੈ ਕੇ ਆਉਣਗੇ ਜਿੱਥੇ ਲੋਕ ਸਾਹਮਣੇ ਬੈਠ ਕੇ ਆਪਣੇ ਹੱਕ ਦੀ ਗੱਲ ਕਰ ਸਕਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਵਿਧਾਇਕ ਸਿੱਧੂ ਨੇ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਮੁਹਾਲੀ ਹਲਕੇ ਦਾ ਭੱਠਾ ਬਿਠਾ ਕੇ ਰੱਖ ਦਿੱਤਾ।
ਕੈਪਟਨ ਸਿੱਧੂ ਨੇ ਕਿਹਾ ਕਿ ਦਸ ਸਾਲਾਂ ਤੋਂ ਕਾਂਗਰਸ ਵਿਧਾਇਕ ਬਲਬੀਰ ਸਿੱਧੂ ਵਲੋਂ ਕੀਤੀਆਂ ਵਧੀਕੀਆਂ ਦੇ ਸਤਾਏ ਹੋਏ ਲੋਕ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਸਰਕਾਰ ਦੇ ਹੱਕ ਵਿੱਚ ਫਤਵਾ ਦੇਣ ਲਈ ਤਿਆਰ ਬੈਠੇ ਹਨ। ਹਲਕਾ ਮੁਹਾਲੀ ਅੰਦਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਹੱਕ ਵਿਚ ਲੋਕਾਂ ਦੇ ਸਮਰਥਨ ਦੀ ਹਨੇ੍ਹਰੀ ਝੂਲ ਰਹੀ ਹੈ, ਜਿਸ ਨੂੰ ਵੇਖ ਕੇ ਵਿਰੋਧੀ ਉਮੀਦਵਾਰਾਂ ਦੀ ਰਾਤਾਂ ਦੀ ਨੀਂਦ ਹਰਾਮ ਹੋ ਚੁਕੀ ਹੈ। ਇਸ ਇਸ ਸੈਲਾਬ ’ਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਤਿਣਕਿਆਂ ਵਾਂਗ ਉਡ ਜਾਣਗੇ। ਇਸ ਮੌਕੇ ਪਿੰਡ ਲਾਂਡਰਾਂ ਦੀ ਸਮੂਹ ਸੰਗਤ ਨੇ ਕੈਪਟਨ ਸਿੱਧੂ ਦੇ ਪਿੰਡ ਪਹੁੰਚਣ ’ਤੇ ਉਨ੍ਹਾਂ ਦਾ ਸਿਰੋਪਾ ਪਾ ਕੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਵੱਡੇ ਫ਼ਰਕ ਨਾਲ ਜਿੱਤ ਦਿਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਕੁੰਭੜਾ, ਲੇਬਰਫੈੱਡ ਪੰਜਾਬ ਦੇ ਐਮ.ਡੀ. ਪਰਵਿੰਦਰ ਸਿੰਘ ਸੋਹਾਣਾ, ਬਲਾਕ ਸਮਿਤੀ ਦੇ ਚੇਅਰਮੈਨ ਰੇਸ਼ਮ ਸਿੰਘ ਬੈਂਰੋਪੁਰ, ਸਰਪੰਚ ਗੁਲਜਾਰ ਸਿੰਘ ਅੌਜਲਾ, ਸਾਬਕਾ ਸਰਪੰਚ ਸੁਰਿੰਦਰ ਸਿੰਘ, ਜਸਪਾਲ ਸਿੰਘ, ਗੀਤ ਇੰਦਰ ਸਿੰਘ ਉਰਫ਼ ਡਿੰਪੀ ਗਿੱਲ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਮੀਤ ਸਿੰਘ, ਸਤਨਾਮ ਸਿੰਘ ਸਮੇਤ ਪਿੰਡ ਵਾਸੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…