Share on Facebook Share on Twitter Share on Google+ Share on Pinterest Share on Linkedin ਨਗਰ ਨਿਗਮ ਚੋਣਾਂ: ਅਕਾਲੀ ਦਲ ਤੇ ਕਾਂਗਰਸੀਆਂ ਵਿੱਚ ਸ਼ਬਦੀ ਜੰਗ ਸ਼ੁਰੂ ਅਕਾਲੀ ਦਲ ਦੇ ਸਾਬਕਾ ਕੌਂਸਲਰਾਂ ਨੇ ਵਿਰੋਧੀਆਂ ਦੇ ਵਾਰਡਾਂ ਨਾਲ ਛੇੜਛਾੜ ਕਰਨ ਦਾ ਖ਼ਦਸ਼ਾ ਪ੍ਰਗਟਾਇਆ ਵਾਰਡਬੰਦੀ ਵਿੱਚ ਸਿੱਧੀ ਦਖ਼ਲਅੰਦਾਜ਼ੀ ਲਈ ਸਿੱਧੂ ਦੇ ਛੋਟੇ ਭਰਾ ਨੂੰ ਗੈਰ ਸਰਕਾਰੀ ਮੈਂਬਰ ਕੀਤਾ ਨਾਮਜ਼ਦ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਗਸਤ: ਮੁਹਾਲੀ ਨਗਰ ਨਿਗਮ ਦੀਆਂ ਆਉਣ ਵਾਲੇ ਸਮੇਂ ਵਿੱਚ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਸੰਭਾਵੀ ਉਮੀਦਵਾਰਾਂ ਨੇ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਇਸ ਸਬੰਧੀ ਅਕਾਲੀ ਦਲ ਤੇ ਭਾਜਪਾ ਅਤੇ ਕਾਂਗਰਸੀ ਆਗੂਆਂ ਵਿੱਚ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਜ਼ਿਲ੍ਹਾ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ ਅਤੇ ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ ਨੇ ਵਾਰਡਬੰਦੀ ਦੀ ਆੜ ਵਿੱਚ ਵਿਰੋਧੀਆਂ ਦੇ ਵਾਰਡਾਂ ਨਾਲ ਕਥਿਤ ਛੇੜਛਾੜ ਦਾ ਖ਼ਦਸ਼ਾ ਪ੍ਰਗਟ ਕਰਦਿਆਂ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵਾਰਡਬੰਦੀ ਦੇ ਕੰਮ ਵਿੱਚ ਸਿੱਧੀ ਦਖ਼ਲਅੰਦਾਜ਼ੀ ਕਰਨ ਲਈ ਆਪਣੇ ਛੋਟੇ ਭਰਾ ਅਮਰਜੀਤ ਸਿੰਘ ਸਿੱਧੂ ਉਰਫ਼ ਜੀਤੀ ਸਿੱਧੂ ਅਤੇ ਸਾਬਕਾ ਕੌਂਸਲਰ ਕੁਲਜੀਤ ਸਿੰਘ ਬੇਦੀ ਨੂੰ ਵਾਰਡਬੰਦੀ ਬੋਰਡ ਵਿੱਚ ਗੈਰ ਸਰਕਾਰੀ ਮੈਂਬਰ ਨਾਮਜ਼ਦ ਕੀਤਾ ਗਿਆ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਵਾਰਡਬੰਦੀ ਬੋਰਡ ਵਿੱਚ ਸ੍ਰੀ ਸਿੱਧੂ ਹਲਕਾ ਵਿਧਾਇਕ ਵਜੋਂ ਪਹਿਲਾਂ ਹੀ ਸ਼ਾਮਲ ਹਨ। ਇਸ ਲਈ ਉਨ੍ਹਾਂ ਦੇ ਛੋਟੇ ਭਰਾ ਅਤੇ ਪਾਰਟੀ ਕੌਂਸਲਰ ਨੂੰ ਗੈਰ ਸਰਕਾਰੀ ਮੈਂਬਰ ਲੈਣਾ ਬਿਲਕੁਲ ਗਲਤ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਵਾਰਡਬੰਦੀ ਸਬੰਧੀ ਪਿਛਲੇ ਦਿਨੀਂ ਜਾਰੀ ਨੋਟੀਫ਼ਿਕੇਸ਼ਨ ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਇਸ ਵਿੱਚ ਸਮੂਹ ਰਾਜਸੀ ਪਾਰਟੀਆਂ ਦੇ ਇਕ ਇਕ ਨੁਮਾਇੰਦੇ ਨੂੰ ਸ਼ਾਮਲ ਕੀਤਾ ਜਾਵੇ ਤਾਂ ਜੋ ਬਿਨਾਂ ਕਿਸੇ ਪੱਖਪਾਤ ਤੋਂ ਵਾਰਡਬੰਦੀ ਦਾ ਕੰਮ ਨੇਪਰੇ ਚਾੜ੍ਹਿਆ ਜਾ ਸਕੇ। ਉਧਰ, ਸਾਬਕਾ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਵਾਰਡਬੰਦੀ ਕਮੇਟੀ ਦੇ ਮੈਂਬਰ ਕੁਲਜੀਤ ਸਿੰਘ ਬੇਦੀ, ਅਮਰੀਕ ਸਿੰਘ ਸੋਮਲ, ਜਸਬੀਰ ਸਿੰਘ ਮਣਕੂ (ਦੋਵੇਂ ਸਾਬਕਾ ਕੌਂਸਲਰ), ਬਲਾਕ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਯੂਥ ਆਗੂ ਨਰਪਿੰਦਰ ਸਿੰਘ ਰੰਗੀ ਨੇ ਅਕਾਲੀਆਂ ’ਤੇ ਪਲਟਵਾਰ ਕਰਦਿਆਂ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਕਰਵਾਏ ਜਾ ਰਹੇ ਵਿਕਾਸ ਕੰਮਾਂ ਨੂੰ ਦੇਖ ਕੇ ਅਕਾਲੀ ਆਪਣਾ ਸੰਤੁਲਨ ਖੋਹ ਬੈਠੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਸਿੱਧੂ ਦੇ ਯਤਨਾਂ ਸਦਕਾ ਅੱਜ ਸ਼ਹਿਰ ਦੇ ਹਰ ਕੋਨੇ ਵਿੱਚ ਵਿਕਾਸ ਕਾਰਜ ਜਾਰੀ ਹਨ। ਮੁਹਾਲੀ ਵਿੱਚ ਮੈਡੀਕਲ ਕਾਲਜ ਬਣਨਾ, ਡਾਕਟਰੀ ਪੜ੍ਹਾਈ ਲਈ ਕਲਾਸਾਂ ਸ਼ੁਰੂ ਹੋਣਾ, ਹੁਣ 600 ਬੈੱਡਾਂ ਦਾ ਨਵਾਂ ਹਸਪਤਾਲ ਬਣਨ ਜਾ ਰਿਹਾ ਹੈ। ਇਹ ਸਾਰਾ ਕੁਝ ਦੇਖ ਕੇ ਅਕਾਲੀਆਂ ਨੂੰ ਚੋਣਾਂ ਤੋਂ ਪਹਿਲਾਂ ਹੀ ਹਾਰ ਦਾ ਡਰ ਸਤਾਉਣ ਲੱਗ ਪਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ