Share on Facebook Share on Twitter Share on Google+ Share on Pinterest Share on Linkedin ਵਾਰਡ ਨੰਬਰ-14 ਦੀ ਉਪ ਚੋਣ: ਪਹਿਲੇ ਦਿਨ ਕਿਸੇ ਉਮੀਦਵਾਰ ਨੇ ਦਾਖ਼ਲ ਨਹੀਂ ਕੀਤੇ ਨਾਮਜ਼ਦਗੀ ਪੱਤਰ: ਸ੍ਰੀਮਤੀ ਬਰਾੜ ਚੋਣ ਲੜਨ ਦੇ ਚਾਹਵਾਨ ਉਮੀਦਵਾਰ 13 ਫਰਵਰੀ ਤੱਕ ਕਰਵਾ ਸਕਦੇ ਹਨ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 8 ਫਰਵਰੀ: ਚੋਣ ਕਮਿਸ਼ਨ ਦੇ ਆਦੇਸ਼ਾਂ ਤੇ ਨਗਰ ਕੌਸਲ ਖਰੜ ਦੀ ਵਾਰਡ ਨੰਬਰ-14 (ਜਨਰਲ) ਦੀ ਉਪ ਚੋਣ 24 ਫਰਵਰੀ ਨੂੰ ਹੋਵੇਗੀ ਅਤੇ ਅੱਜ ਤੋਂ ਨਾਮਜ਼ਦਗੀਆਂ ਦਾਖ਼ਲ ਕਰਵਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ,ਚੋਣ ਲੜਨ ਵਾਲੇ ਉਮੀਦਵਾਰ 13 ਫਰਵਰੀ ਤੱਕ ਨਾਮਜ਼ਦਗੀ ਪੇਪਰ ਦਾਖ਼ਲ ਕਰਵਾ ਸਕਦੇ ਹਨ। ਇਹ ਜਾਣਕਾਰੀ ਚੋਣ ਲਈ ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ ਖਰੜ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਨੇ ਦਿੰਦਿਆ ਦੱਸਿਆ ਕਿ ਨਾਮਜ਼ਦਗੀਆਂ ਦੇ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤੇ ਹਨ। ਚੋਣ ਲਈ ਮਿੱਥੀ ਮਿਤੀ ਤੱਕ ਦਾਖ਼ਲ ਹੋਈਆਂ ਨਾਮਜ਼ਦਗੀਆਂ ਦੀ ਪੜਤਾਲ 15 ਫਰਵਰੀ ਨੂੰ ਹੋਵੇਗੀ ਤੇ 16 ਫਰਵਰੀ ਨੂੰ ਨਾਮਜ਼ਦਗੀ ਪੇਪਰ ਵਾਪਿਸ ਲੈਣਾ ਦਾ ਸਮਾਂ ਹੋਵੇਗਾ। ਇਸ ਦਿਨ ਕੋਈ ਵੀ ਉਮੀਕਵਾਰ ਆਪਣੇ ਨਾਮਜ਼ਦਗੀ ਪੇਪਰ ਵਾਪਸ ਲੈ ਸਕਦਾ ਹੈ। ਇਸੇ ਦਿਨ ਬਾਕੀ ਰਹਿੰਦੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ। 24 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਉਸੇ ਦਿਨ ਨਤੀਜ਼ਾ ਘੋਸ਼ਿਤ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ