ਤਿੰਨ ਪਿੰਡਾਂ ਦੇ ਸਰਕਾਰੀ ਸਕੂਲਾਂ ਦੇ ਲੋੜਵੰਦ ਬੱਚਿਆਂ ਨੂੰ ਗਰਮ ਜਰਸੀਆਂ, ਬੂਟ ਤੇ ਜੁਰਾਬਾਂ ਵੰਡੀਆਂ

ਕੁਰਾਲੀ, 24 ਦਸੰਬਰ, (ਰਜਨੀਕਾਂਤ ਗਰੋਵਰ):
ਇੱਥੋਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਰਾਣੀ ਮਾਜਰਾ ਦੀ ਅਧਿਆਪਕਾ ਕਰਮਜੀਤ ਕੌਰ ਨੇ ਪਹਿਲ ਕਦਮੀ ਕਰਦਿਆਂ ਲੋੜਵੰਦ ਬੱਚਿਆਂ ਨੂੰ ਗਰਮ ਜਰਸੀਆਂ ਅਤੇ ਜੁਰਾਬਾਂ ਵੰਡੀਆਂ। ਕਰਮਜੀਤ ਕੌਰ ਨੇ ਕਿਹਾ ਕਿ ਸਕੂਲ ਵਿੱਚ ਕਮਜ਼ੋਰ ਵਰਗ ਦੇ ਪਰਿਵਾਰਾਂ ਦੇ ਗਰੀਬ ਬੱਚੇ ਪੜ੍ਹਦੇ ਹਨ ਪ੍ਰੰਤੂ ਮਹਿੰਗਾਈ ਦੇ ਯੁੱਗ ਵਿੱਚ ਪਰਿਵਾਰ ਦਾ ਗੁਜ਼ਾਰਾ ਬੜੀ ਮੁਸ਼ਕਲ ਨਾਲ ਚੱਲਦਾ ਹੈ। ਬੱਚਿਆਂ ਨੂੰ ਠੰਡ ਤੋਂ ਬਚਾਉਣ ਲਈ ਇਹ ਨਿੱਕਾ ਜਿਹਾ ਉਪਰਾਲਾ ਕੀਤਾ ਗਿਆ ਹੈ। ਪਿੰਡ ਦੇ ਸਰਪੰਚ ਦੀਦਾਰ ਸਿੰਘ ਨੇ ਅਧਿਆਪਕਾ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆ ਕਿਹਾ ਕਿ ਗਰੀਬ ਵਿਦਿਆਰਥੀਆਂ ਦੀ ਮਦਦ ਕਰਨਾ ਸਭ ਤੋਂ ਵੱਡਾ ਪੁੰਨ ਹੈ। ਇਸ ਮੌਕੇ ਮੁੱਖ ਅਧਿਆਪਕਾ ਮੋਨਿਕਾ ਧੀਰ, ਸਲਵੰਤ ਸਿੰਘ, ਸੰਗੀਤਾ ਭਨੋਟ, ਜਸਵੀਰ ਕੌਰ ਸਮੇਤ ਸਾਬਕਾ ਮੁੱਖ ਅਧਿਆਪਕ ਸੋਮਨਾਥ ਵੀ ਹਾਜ਼ਰ ਸਨ।
ਇਸੇ ਤਰ੍ਹਾਂ ਮਾਤਾ ਕੇਹਰ ਕੌਰ ਚੈਰੀਟੇਬਲ ਟਰੱਸਟ ਵੱਲੋਂ ਸਰਕਾਰੀ ਸਕੂਲਾਂ ਮੁੱਲਾਂਪੁਰ ਸੋਢੀਆਂ ਅਤੇ ਝਿੰਗੜਾਂ ਵਿੱਚ ਪੜ੍ਹਦੇ ਲੋੜਵੰਦ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੂੰ ਗਰਮ ਜਰਸੀਆਂ, ਬੂਟ ਤੇ ਜੁਰਾਬਾਂ ਦਿੱਤੀਆਂ ਗਈਆਂ। ਇਸ ਮੌਕੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰਦਿਆਂ ਉੱਘੇ ਸਮਾਜ ਸੇਵੀ ਤੇ ਕੌਂਸਲਰ ਸ਼ਿਵ ਵਰਮਾ ਨੇ ਕਿਹਾ ਕਿ ਮਾਤਾ ਕੇਹਰ ਕੌਰ ਚੈਰੀਟੇਬਲ ਟਰੱਸਟ ਵੱਲੋਂ ਸਰਕਾਰੀ ਸਕੂਲਾਂ ਅੰਦਰ ਮੁੱਲਾਂਪੁਰ ਸੋਢੀਆਂ ਅਤੇ ਝਿੰਗੜਾਂ ਦੇ ਵਿਦਿਆਰਥੀਆਂ ਨੂੰ ਬੂਟ, ਜੁਰਾਬਾਂ ਅਤੇ ਗਰਮ ਜਰਸੀਆਂ ਭੇਂਟ ਕੀਤੀਆਂ ਹਨ। ਇਸ ਮੌਕੇ ਪ੍ਰਧਾਨ ਰਜਿੰਦਰ ਸਿੰਘ ਪੋਸਟ ਮਾਸਟਰ, ਬਾਵਾ ਸਿੰਘ ਕੋਚ, ਰਿੰਕੂ ਕੋਚ, ਜੱਗੀ, ਮਾਸਟਰ ਹਰਪਾਲ, ਗਿਰਧਾਰੀ ਲਾਲ ਵਿਨਾਇਕ, ਜਗਦੀਸ਼ ਸਿੰਘ, ਭਿੰਦਰ ਸਿੰਘ, ਹਰਪਾਲ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…