ਸ੍ਰੀ ਅਨੰਦਪੁਰ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦਾ ਭਰਵਾਂ ਸਵਾਗਤ

ਕੁਰਾਲੀ 22 ਦਸੰਬਰ (ਰਜਨੀਕਾਂਤ ਗਰੋਵਰ):
ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਤੋਂ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦਾ ਐਸਜੀਪੀਸੀ ਦੇ ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ ਅਤੇ ਚਰਨਜੀਤ ਸਿੰਘ ਕਾਲੇਵਾਲ ਦੀ ਅਗਵਾਈ ਹੇਠ ਇਲਾਕੇ ਦੀਆਂ ਸੰਗਤ ਵੱਲੋਂ ਬੜੀ ਗਰਮ ਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਦੌਰਾਨ ਸੰਗਤਾਂ ਨੇ ਨਗਰ ਕੀਰਤਨ ਵਿੱਚ ਸ਼ਾਮਲ ਗੁਰੂ ਸਾਹਿਬ ਦੀਆਂ ਨਿਸ਼ਾਨੀਆਂ ਦੇ ਦਰਸ਼ਨ ਵੀ ਕੀਤੇ।
ਇਸੇ ਦੌਰਾਨ ਜਥੇਦਾਰ ਅਜਮੇਰ ਸਿੰਘ ਖੇੜਾ ਅਤੇ ਜਥੇਦਾਰ ਕਾਲੇਵਾਲ ਨੇ ਦੱਸਿਆ ਕਿ ਇਹ ਨਗਰ ਕੀਰਤਨ ਮੋਰਿੰਡਾ, ਬੱਸੀ ਤੋਂ ਹੁੰਦਾ ਹੋਇਆ ਦੇਰ ਸ਼ਾਮ ਫਤਹਿਗੜ੍ਹ ਸਾਹਿਬ ਪੁੱਜੇਗਾ। ਜਿਥੇ ਸੰਗਤਾਂ ਦੇ ਰਾਤ ਨੂੰ ਅਰਾਮ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਪ੍ਰਿੰਸੀਪਲ ਸਵਰਨ ਸਿੰਘ, ਸੁਰਿੰਦਰ ਸਿੰਘ ਖਾਲਸਾ, ਮੇਹਰ ਸਿੰਘ, ਸ਼ਮਸ਼ੇਰ ਸਿੰਘ ਭੂਪਨਗਰ, ਗਿਆਨੀ ਨਰੰਗ ਸਿੰਘ ਅਤੇ ਬਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੀ ਸੰਗਤ ਮੌਜੂਦ ਸੀ।

Load More Related Articles

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…