nabaz-e-punjab.com

ਆਮ ਆਦਮੀ ਪਾਰਟੀ ਵੱਲੋਂ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦੀ ਪੰਜਾਬ ਫੇਰੀ ਦਾ ਸਵਾਗਤ

ਅਰੁਣ ਜੇਤਲੀ ਵੱਲੋਂ ਕੈਨੇਡਾ ਦੇ ਰੱਖਿਆ ਮੰਤਰੀ ਕੋਲ 1984 ਦੇ ਕਤਲੇਆਮ ਬਾਰੇ ਪ੍ਰਸਤਾਵ ’ਤੇ ਟਿੱਪਣੀ ਅਤਿ ਨਿੰਦਣਯੋਗ: ਫੂਲਕਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 19 ਅਪਰੈਲ:
ਆਮ ਆਦਮੀ ਪਾਰਟੀ ਨੇ ਬੁੱਧਵਾਰ ਨੂੰ ਕੈਨੇਡਾ ਦੇ ਰੱਖਿਆ ਮੰਤਰੀ ਅਤੇ ਪੰਜਾਬ ਦੇ ਜੰਮਪਲ ਹਰਜੀਤ ਸਿੰਘ ਸੱਜਣ ਦੀ ਪੰਜਾਬ ਫੇਰੀ ਦੌਰਾਨ ਉਨ੍ਹਾਂ ਦਾ ਸਵਾਗਤ ਕੀਤਾ। ਅੱਜ ਇੱਥੇ ਜਾਰੀ ਬਿਆਨ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਐਚ.ਐਸ. ਫੂਲਕਾ ਨੇ ਕਿਹਾ ਕਿ ਸਜੱਣ ਨੇ ਕਨੇਡਾ ਸਰਕਾਰ ਵਿਚ ਅਜਿਹੇ ਮਹਤਵਪੂਰਣ ਅਹੁਦਾ ਹਾਸਿਲ ਕਰਕੇ ਪੰਜਾਬੀਆਂ ਦਾ ਸਿਰ ਉਚਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਮੂਹ ਪੰਜਾਬੀਆਂ ਦਾ ਇਹ ਫਰਜ਼ ਬਣਦਾ ਹੈ ਕਿ ਸਜੱਣ ਦੀ ਪੰਜਾਬ ਯਾਤਰਾ ਦੌਰਾਨ ਉਨ੍ਹਾਂ ਦਾ ਸਵਾਗਤ ਕਰਨ।
ਸ੍ਰੀ ਫੂਲਕਾ ਨੇ ਕਿਹਾ ਕਿ ਸਜੱਣ ਦੀ ਫੈਰਾ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਵੱਲੋਂ ਸੱਜਣ ਨੂੰ ਪਾਰਟੀ ਦੇ ਐਮ.ਐਲ.ਏ ਨਾਲ ਮੁਲਾਕਾਤ ਲਈ ਸੱਦਾ ਪੱਤਰ ਦਿੱਤਾ ਸੀ ਪਰੰਤੂ ਸਮੇਂ ਦੀ ਘਾਟ ਹੋਣ ਕਾਰਨ ਅਜਿਹਾ ਸੰਭਵ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਕੈਨੇਡੀਅਨ ਅੰਬੈਸੀ ਦੇ ਸੂਤਰਾਂ ਅਨੁਸਾਰ ਸ੍ਰੀ ਸੱਜਣ ਆਪਣੀ ਪੰਜਾਬ ਯਾਤਰਾ ਦੌਰਾਨ ਚੰਡੀਗੜ੍ਹ ਵਿੱਚ ਸਿਰਫ 3 ਘੰਟੇ ਹੀ ਠਹਿਰੇ ਸਨ ਅਤੇ ਇਸ ਦੌਰਾਨ ਉਨ੍ਹਾਂ ਦੇ ਪਹਿਲਾਂ ਤੋਂ ਨਿਰਧਾਰਿਤ ਪ੍ਰੋਗਰਾਮ ਸਨ। ਅੰਬੈਸੀ ਸੂਤਰਾਂ ਦੇ ਅਨੁਸਾਰ ਪੰਜਾਬ ਦੀ ਸੱਤਾਧਾਰੀ ਧਿਰ ਕਾਂਗਰਸ ਦੇ ਆਗੂਆਂ ਵੱਲੋਂ ਸ੍ਰੀ ਸੱਜਣ ਦੇ ਖ਼ਿਲਾਫ਼ ਕੀਤੀ ਬਿਆਨਬਾਜ਼ੀ ਅਤੇ ਉਨ੍ਹਾਂ ਨੂੰ ਮਿਲਣ ਤੋਂ ਇਨਕਾਰ ਕਰਨ ਤੋਂ ਬਾਅਦ ਵਿਰੋਧੀ ਧਿਰ ਨੂੰ ਮਿਲਣਾ ਗਲਤ ਹੋਵੇਗਾ।
ਉਧਰ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਐਚ.ਐਸ. ਫੂਲਕਾ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਕੇਂਦਰੀ ਮੰਤਰੀ ਅਰੁਣ ਜੇਟਲੀ ਨੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦੀ ਭਾਰਤ ਫੈਰੀ ਦੌਰਾਨ 1984 ਦੇ ਸਿੱਖ ਕਤਲੇਆਮ ਬਾਰੇ ਕਨੇਡਾ ਦੁਆਰਾ ਪਾਸ ਕੀਤੇ ਪ੍ਰਸਤਾਵ ਬਾਰੇ ਇਤਰਾਜ ਜਤਾਇਆ। ਉਨ੍ਹਾਂ ਕਿਹਾ ਕਿ ਇਹ ਬਹੁਤ ਹੈਰਾਨੀਜਨਕ ਹੈ ਕਿ ਇਸ ਮੁੱਦੇ ਉਤੇ ਸ੍ਰੋਮਣੀ ਅਕਾਲੀ ਦਲ ਜੋ ਕਿ ਕੇਂਦਰ ਸਰਕਾਰ ਵਿਚ ਭਾਈਵਾਲ ਹੈ ਅਤੇ ਹਰਸਿਮਰਤ ਕੌਰ ਬਾਦਲ ਉਸੇ ਸਰਕਾਰ ਵਿਚ ਮੰਤਰੀ ਹੈ ਨੇ ਇਸ ਮਾਮਲੇ ਉਤੇ ਚੁੱਪੀ ਸਾਧੀ ਹੋਈ ਹੈ। ਉਨ੍ਹਾਂ ਕਿਹਾ ਕਿ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਬਾਦਲਾਂ ਦੇ ਆਪਣੇ ਨਿੱਜੀ ਹਿੱਤ ਇਸ ਮਹਤਵਪੂਰਣ ਕਾਰਜ ਨਾਲੋਂ ਉਚੇਰੇ ਹਨ। ਸ੍ਰੀ ਫੂਲਕਾ ਨੇ ਕਿਹਾ ਕਿ ਅਕਾਲੀ ਦਲ ਅਤੇ ਹਰਸਿਮਰਤ ਦੀ ਚੁੱਪੀ ਕਾਂਗਰਸ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਸਟੈਂਡ ਨੂੰ ਬਲ ਦਿੰਦੀ ਹੈ। ਕੈਪਟਨ ਅਮਰਿੰਦਰ ਸਿੰਘ ਦੁਆਰਾ ਕਨੇਡਾ ਦੇ ਰੱਖਿਆ ਮੰਤਰੀ ਬਾਰੇ ਕੀਤੀ ਬਿਆਨਬਾਜੀ ਕਨੇਡਾ ਦੀ ਪਾਰਲੀਮੈਂਟ ਦੁਆਰਾ 1984 ਦੇ ਕਤਲੇਆਮ ਨੂੰ ਨਸਲਕੁਸ਼ੀ ਕਰਨ ਤੋਂ ਰੋਕਨਾ ਹੈ। ਉਨ੍ਹਾਂ ਕਿਹਾ ਕਿ ਕਨੇਡੀ ਦੀ ਪਾਰਲੀਮੈਂਟ ਦੁਆਰਾ ਪਾਸ ਕੀਤੇ ਇਸ ਪ੍ਰਸਤਾਵ ਨਾਲ ਕਤਲੇਆਮ ਲਈ ਦੋਸ਼ੀ ਕਾਂਗਰਸੀ ਆਗੂਆਂ ਨੂੰ ਸਜਾਵਾਂ ਮਿਲਣ ਵਿਚ ਮਦਦ ਮਿਲੇਗੀ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…