nabaz-e-punjab.com

ਜਲ ਨਿਕਾਸੀ: ਅਕਾਲੀ ਭਾਜਪਾ ਕੌਂਸਲਰਾਂ ਵੱਲੋਂ ਡੀਸੀ ਤੇ ਗਮਾਡਾ ਦੇ ਸੀਏ ਨਾਲ ਮੀਟਿੰਗਾਂ

ਬੀਤੇ ਦਿਨ ਹੋਈ ਭਾਰੀ ਬਰਸਾਤ ਕਾਰਨ ਸ਼ਹਿਰ ਵਾਸੀਆਂ ਦੇ ਹੋਏ ਨਕਸਾਨ ਦਾ ਮੁਆਵਜ਼ਾ ਦੇਣ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਗਸਤ:
ਅਕਾਲੀ ਭਾਜਪਾ ਗੱਠਜੋੜ ਦੇ ਕੌਂਸਲਰਾਂ ਦਾ ਇੱਕ ਵਫ਼ਦ ਅੱਜ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਸਪੁੱਤਰ ਸ੍ਰ. ਸਿਮਰਨਜੀਤ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਅਤੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਰਵੀ ਭਗਤ ਨੂੰ ਮਿਲਿਆ ਅਤੇ ਮੰਗ ਕੀਤੀ ਕਿ ਬੀਤੀ 21 ਅਗਸਤ ਨੂੰ ਹੋਈ ਭਾਰੀ ਬਰਸਾਤ ਕਾਰਨ ਸ਼ਹਿਰ ਵਾਸੀਆਂ ਦੇ ਹੋਏ ਨੁਕਸਾਨ ਦਾ ਮੁਆਵਜਾ ਦਿੱਤਾ ਜਾਵੇ। ਇਸ ਮੌੇਕੇ ਇਹ ਵੀ ਮੰਗ ਕੀਤੀ ਗਈ ਕਿ ਜਿਨ੍ਹਾਂ ਲੋਕਾਂ ਦੇ ਘਰਾਂ ਵਿੱਚ ਗੰਦਾ ਪਾਣੀ ਦਾਖਿਲ ਹੋਇਆ ਸੀ ਉਹਨਾਂ ਵਿੱਚ ਦਵਾਈ ਦਾ ਛਿੜਕਾਅ ਕੀਤਾ ਜਾਵੇ ਅਤੇ ਇਸ ਦੇ ਨਾਲ ਨਾਲ ਵਸਨੀਕਾਂ ਲਈ ਮੈਡੀਕਲ ਜਾਂਚ ਕੈਂਪ ਲਗਾਏ ਜਾਣ।
ਇਸ ਵਫ਼ਦ ਵਿੱਚ ਜਥੇਦਾਰ ਬਲਜੀਤ ਸਿੰਘ ਕੁੰਭੜਾ, ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਯੂਥ ਵਿੰਗ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ, ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਕੁਲਦੀਪ ਕੌਰ ਕੰਗ, ਅਕਾਲੀ ਕੌਂਸਲਰ ਗੁਰਮੁਖ ਸਿੰਘ ਸੋਹਲ, ਕਮਲਪ੍ਰੀਤ ਸਿੰਘ ਰੂਬੀ, ਪਰਮਿੰਦਰ ਸਿੰਘ ਸੋਹਾਣਾ, ਸੁਖਦੇਵ ਸਿੰਘ ਪਟਵਾਰੀ, ਭਾਜਪਾ ਆਗੂ ਅਰੁਣ ਸ਼ਰਮਾ, ਅਸ਼ੋਕ ਝਾਅ, ਸੈਹਬੀ ਆਨੰਦ, ਬੌਬੀ ਕੰਬੋਜ ਵੀ ਹਾਜ਼ਰ ਸਨ।
ਇਸ ਉਪਰੰਤ ਇਹ ਵਫਦ ਗਮਾਡਾ ਦਫਤਰ ਵਿੱਚ ਮੁੱਖ ਇੰਜਨੀਅਰ ਅਤੇ ਹੋਰਨਾਂ ਅਧਿਕਾਰੀਆਂ ਨੂੰ ਮਿਲਿਆ ਅਤੇ ਸ਼ਹਿਰ ਵਿਚ ਬਰਸਾਤੀ ਪਾਣੀ ਦੀ ਨਿਕਾਸੀ ਬਾਰੇ ਚਰਚਾ ਕੀਤੀ। ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਸ੍ਰੀ ਸਿਮਰਨਜੀਤ ਚੰਦੂਮਾਜਰਾ ਅਤੇ ਅਕਾਲੀ ਭਾਜਪਾ ਕੌਂਸਲਰਾਂ ਨੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਦੱਸਿਆਂ ਕਿ ਡਿਪਟੀ ਕਮਿਸ਼ਨਰ ਅਤੇ ਹੋਰਨਾਂ ਅਧਿਕਾਰੀਆਂ ਨੇ ਹਾਂਅ ਪੱਖੀ ਹੁੰਗਾਰਾ ਦਿੱਤਾ ਹੈ ਅਤੇ ਇਸ ਸਬੰਧੀ ਲੋੜੀਂਦੀ ਕਾਰਵਾਈ ਦਾ ਭਰੋਸਾ ਦਿੱਤਾ ਹੈ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…