Share on Facebook Share on Twitter Share on Google+ Share on Pinterest Share on Linkedin ਕੁਰਾਲੀ ਕੈਂਪ ਵਿੱਚ 43 ਦੁੱਧ ਦੇ ਸੈਂਪਲਾਂ ਵਿੱਚ 25 ਨਮੂਨਿਆਂ ਵਿੱਚ ਪਾਣੀ ਦੀ ਮਿਲਾਵਟ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 19 ਸਤੰਬਰ: ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਚਲਾਈ ਜਾ ਰਹੀ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਸ਼ਹਿਰ ਦੇ ਵਾਰਡ ਨੰਬਰ 14 ਵਿਚ ਦਰਸ਼ਨ ਸਿੰਘ ਡੇਅਰੀ ਟੈਕਨੋਲੋਜਿਸਟ ਦੀ ਨਿਗਰਾਨੀ ਵਿਚ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮਾਹਿਰਾਂ ਨੇ ਦੁੱਧ ਵਿਚ ਮਿਲਾਵਟ ਸਬੰਧੀ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਦੁੱਧ ਦੇ ਸਹੀ ਮਿਆਰ ਬਾਰੇ ਜਾਗਰੂਕ ਕੀਤਾ ਤਾਂ ਜੋ ਮੁੱਲ ਖਰੀਦੇ ਦੁੱਧ ਦੀ ਕੀਮਤ ਲੋਕਾਂ ਨੂੰ ਮਿਲ ਸਕੇ। ਇਸ ਕੈਂਪ ਦੌਰਾਨ ਦੁੱਧ ਦੇ 43 ਨਮੂਨੇ ਭਰੇ ਗਏ ਜਿਨ੍ਹਾਂ ਵਿੱਚੋਂ 25 ਨਮੂਨਿਆਂ ਵਿਚ ਪਾਣੀ ਦੀ ਮਿਲਾਵਟ ਪਾਈ ਗਈ। ਇਸ ਮੌਕੇ ਦਰਸ਼ਨ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਹਰੇਕ ਤਰ੍ਹਾਂ ਦੇ ਦੁੱਧ ਦੀ ਮੁਫ਼ਤ ਪਰਖ ਕੀਤੀ ਜਾਂਦੀ ਹੈ ਤੇ ਉਨ੍ਹਾਂ ਲੋਕਾਂ ਨੂੰ ਦੁੱਧ ਦੀ ਪਰਖ ਕਰਾਉਣ ਦੀ ਅਪੀਲ ਕੀਤੀ। ਇਸ ਕੈਂਪ ਦਾ ਉਦਘਾਟਨ ਅਮ੍ਰਿਤ ਸਿੰਘ ਨੇ ਕੀਤਾ। Îਹਸ ਮੌਕੇ ਸੰਦੀਪ ਕੌਰ, ਮਨਦੀਪ ਕੌਰ, ਮਨਜੀਤ ਕੌਰ, ਸੁਰਿੰਦਰ ਕੌਰ, ਬਲਜੀਤ ਕੌਰ, ਕਸ਼ਮੀਰ ਕੌਰ, ਹਰਦੇਵ ਸਿੰਘ, ਗੁਰਦੀਪ ਕੌਰ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ