ਕੁਰਾਲੀ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਨਹੀਂ ਰਹਿਣ ਦਿੱਤੀ ਜਾਵੇਗੀ: ਜਥੇਦਾਰ ਬਡਾਲੀ

ਢਾਈ ਕਰੋੜ ਨਾਲ ਸ਼ਹਿਰ ਵਿੱਚ 9 ਟਿਊਬਵੈਲ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ

ਕੁਰਾਲੀ 22 ਦਸੰਬਰ (ਰਜਨੀਕਾਂਤ ਗਰੋਵਰ):
ਅਕਾਲੀ-ਭਾਜਪਾ ਸਰਕਾਰ ਵੱਲੋਂ ਕੁਰਾਲੀ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਢਾਈ ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਹਿੱਸਿਆਂ ਵਿੱਚ 9 ਟਿਊਬਵੈਲ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ। ਇਹ ਜਾਣਕਾਰੀ ਜਥੇਦਾਰ ਉਜਾਗਰ ਸਿੰਘ ਬਡਾਲੀ ਨੇ ਸ਼ਹਿਰ ਦੇ ਸਿੰਘਪੁਰਾ ਰੋਡ ’ਤੇ ਸਥਿਤ ਖੇਡ ਸਟੇਡੀਅਮ ਵਿੱਚ ਪਾਣੀ ਦਾ ਟਿਊਬਵੈਲ ਲਗਾਉਣ ਦਾ ਕੰਮ ਸ਼ੁਰੂ ਕਰਨ ਮੌਕੇ ਦਿੱਤੀ। ਉਨ੍ਹਾਂ ਕਿਹਾ ਕਿ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ ਸੂਬੇ ਦਾ ਚਾਹੁੰਮੁਖੀ ਵਿਕਾਸ ਜ਼ੋਰਾਂ ’ਤੇ ਹੈ। ਜਿਸ ਦੀ ਉਦਾਹਰਨ ਸ਼ਹਿਰ ਵਿੱਚ ਲੱਗਣ ਵਾਲੇ 9 ਟਿਊਬਵੈਲਾਂ ਤੋਂ ਮਿਲਦੀ ਹੈ।
ਜਥੇਦਾਰ ਬਡਾਲੀ ਨੇ ਕਾਂਗਰਸ ਅਤੇ ‘ਆਪ’ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਅਕਾਲੀ-ਭਾਜਪਾ ਗੱਠਜੋੜ ਦੇ ਖ਼ਿਲਾਫ਼ ਕੂੜ ਪ੍ਰਚਾਰ ਕਰ ਰਹੀਆਂ ਹਨ ਜਦੋਂ ਕਿ ਪਿਛਲੇ 10 ਸਾਲਾਂ ਵਿੱਚ ਸਰਕਾਰ ਨੇ ਸੂਬੇ ਦਾ ਸਰਬਪੱਖੀ ਵਿਕਾਸ ਕਰਵਾ ਕੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਲੋਕਾਂ ਨੂੰ ਵਿਰੋਧੀਆਂ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਬਚਣ ਦੀ ਅਪੀਲ ਕਰਦਿਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਤੇ ਭਾਜਪਾ ਦੇ ਹੱਕ ਵਿੱਚ ਫ਼ਤਵਾ ਦੇਣ ਦੀ ਅਪੀਲ ਕੀਤੀ। ਇਸ ਮੌਕੇ ਯੂਥ ਅਕਾਲੀ ਦਲ ਦੇ ਕੋਆਰਡੀਨੇਟਰ ਸਾਹਿਬ ਸਿੰਘ ਬਡਾਲੀ, ਨਗਰ ਕੌਂਸਲ ਦੇ ਪ੍ਰਧਾਨ ਕ੍ਰਿਸ਼ਨਾ ਦੇਵੀ ਧੀਮਾਨ, ਚੇਅਰਮੈਨ ਮੇਜਰ ਸਿੰਘ ਸੰਗਤਪੁਰਾ, ਜ਼ੈਲਦਾਰ ਕਮਲਜੀਤ ਸਿੰਘ ਸਿੰਘਪੁਰਾ, ਬਹਾਦਰ ਸਿੰਘ ਓ.ਕੇ, ਲਖਵੀਰ ਲੱਕੀ ਮੀਤ ਪ੍ਰਧਾਨ, ਦਵਿੰਦਰ ਠਾਕੁਰ, ਰਾਜਦੀਪ ਹੈਪੀ, ਕੁਲਵੰਤ ਪਾਬਲਾ, ਅੰਮ੍ਰਿਤਪਾਲ ਕੌਰ ਬਾਠ, ਪਰਮਜੀਤ ਪੰਮੀ, ਪ੍ਰੀਤ ਮਹਿੰਦਰ ਸਿੰਘ ਬਿੱਟਾ ਹਾਜ਼ਰ ਸਨ।

Load More Related Articles

Check Also

ਬੰਬਾਂ ਬਾਰੇ ਬਿਆਨ ਦਾ ਮਾਮਲਾ: ਮੁਹਾਲੀ ਥਾਣੇ ਵਿੱਚ ਪੇਸ਼ ਨਹੀਂ ਹੋਏ ਪ੍ਰਤਾਪ ਸਿੰਘ ਬਾਜਵਾ

ਬੰਬਾਂ ਬਾਰੇ ਬਿਆਨ ਦਾ ਮਾਮਲਾ: ਮੁਹਾਲੀ ਥਾਣੇ ਵਿੱਚ ਪੇਸ਼ ਨਹੀਂ ਹੋਏ ਪ੍ਰਤਾਪ ਸਿੰਘ ਬਾਜਵਾ ਬਾਜਵਾ ਨੇ ਆਪਣੇ ਵਕ…