Share on Facebook Share on Twitter Share on Google+ Share on Pinterest Share on Linkedin ਗਮਾਡਾ ਦੇ ਸੈਕਟਰਾਂ ਵਿੱਚ ਪਾਣੀ ਦੇ ਰੇਟਾਂ ਨੂੰ ਅੱਗ ਵੀ ਬਲਬੀਰ ਸਿੱਧੂ ਦੇ ਕਾਰਜਕਾਲ ਵਿੱਚ ਹੀ ਲੱਗੀ: ਕੁਲਵੰਤ ਸਿੰਘ ਸੈਕਟਰ 66 ਤੋਂ 80 ਵਿੱਚ ਪਾਣੀ ਦੇ ਪੰਜ ਗੁਣਾਂ ਰੇਟ ਰੱਦ ਕਰਵਾਉਣ ਲਈ ਲੋਕਾਂ ਨੂੰ ਲੈਣਾ ਪਿਆ ਅਦਾਲਤ ਦਾ ਸਹਾਰਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜਨਵਰੀ: ਮੁਹਾਲੀ ਵਿੱਚ ਗਮਾਡਾ ਦੇ ਅਧੀਨ ਸੈਕਟਰ-66 ਤੋਂ 69 ਅਤੇ ਸੈਕਟਰ-76 ਤੋਂ 80 ਵਿੱਚ ਪਾਣੀ ਦੇ ਰੇਟਾਂ ਨੂੰੂ ਅੱਗ ਵੀ ਮੌਜੂਦਾ ਕਾਂਗਰਸੀ ਵਿਧਾਇਕ ਬਲਬੀਰ ਸਿੰਘ ਸਿੱਧੂ ਦੇ ਕਾਰਜਕਾਲ ਦੌਰਾਨ ਹੀ ਲੱਗੀ। ਉਕਤ ਸੈਕਟਰਾਂ ਵਿੱਚ ਪਾਣੀ ਦੇ ਪੰਜ ਗੁਣਾਂ ਰੇਟ ਵਧਾ ਦਿੱਤੇ ਗਏ ਸਨ ਅਤੇ ਮਜ਼ਬੂਰ ਹੋ ਕੇ ਇਨ੍ਹਾਂ ਸੈਕਟਰਾਂ ਦੇ ਮੋਹਤਬਰ ਵਿਅਕਤੀਆਂ ਨੇ ਪਹਿਲਾਂ ਅਦਾਲਤ ਵਿੱਚ ਕੇਸ ਦਾਇਰ ਕਰਕੇ ਇਹ ਰੇਟ ਰੱਦ ਕਰਵਾਏ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਮੁਹਾਲੀ ਤੋਂ ਉਮੀਦਵਾਰ ਕੁਲਵੰਤ ਸਿੰਘ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ੍ਰ. ਕੁਲਵੰਤ ਸਿੰਘ ਨੇ ਕਿਹਾ ਕਿ ਵਿਧਾਇਕ ਬਲਬੀਰ ਸਿੰਘ ਸਿੱਧੂ ਆਪਣੀ ਕਾਂਗਰਸ ਸਰਕਾਰ ਦੇ ਵਿੱਚ ਖ਼ੁਦ ਕੈਬਨਿਟ ਮੰਤਰੀ ਹੋਣ ਦੇ ਬਾਵਜੂਦ ਵੀ ਪਾਣੀ ਦੇ ਰੇਟ ਘੱਟ ਨਹੀਂ ਕਰਵਾ ਸਕਿਆ ਅਤੇ ਹੁਣ ਫਿਰ ਤੋਂ ਮੋਹਾਲੀ ਹਲਕੇ ਦੇ ਲੋਕਾਂ ਨੂੰ ਵੱਡੇ-ਵੱਡੇ ਸਬਜ਼ਬਾਗ ਦਿਖਾ ਕੇ ਅਤੇ ਜਗ੍ਹਾ-ਜਗ੍ਹਾ ਨੀਂਹ ਪੱਥਰ ਰਖਵਾ ਕੇ ਇੱਕ ਵਾਰ ਫਿਰ ਤੋਂ ਗੁੰਮਰਾਹ ਕਰਨ ਵਿੱਚ ਜੁਟ ਗਏ ਹਨ। ਵਿਧਾਇਕ ਸਿੱਧੂ ਤੋਂ ਹੁਣ ਇਨ੍ਹਾਂ ਚੋਣਾਂ ਵਿੱਚ ਕੀਤੇ ਜਾਣ ਵਾਲੇ ਵਾਅਦਿਆਂ ਉਤੇ ਵੀ ਵਿਸ਼ਵਾਸ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀ 20 ਫ਼ਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ‘ਝਾੜੂ’ ਨੂੰ ਵੋਟਾਂ ਪਾ ਕੇ ਕਾਮਯਾਬ ਬਣਾਉਣ ਤਾਂ ਜੋ ਲੋਕ ਹਿੱਤਾਂ ਵਾਲੀ ‘ਆਪ‘ ਦੀ ਸਰਕਾਰ ਬਣਾ ਕੇ ਲੋਕਾਂ ਨੂੰ ਵਧੀਆ ਸਹੂਲਤਾਂ ਦਿੱਤੀਆਂ ਜਾ ਸਕਣ ਅਤੇ ਲੋਕਾਂ ਨੂੰ ਲੁੱਟਣ ਅਤੇ ਕੁੱਟਣ ਵਾਲੀਆਂ ਰਵਾਇਤੀ ਪਾਰਟੀਆਂ ਤੋਂ ਖਹਿੜਾ ਛੁਡਾਇਆ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ