nabaz-e-punjab.com

ਸਸਕਾਰ ਕਰਨ ਲਈ ਬਿਜਲੀ ਦੀ ਮਸ਼ੀਨ ਵਾਲੇ ਪਾਸੇ ਸ਼ੈਡ ਬਣਾਉਣ, ਜਨਰੇਟਰ ਤੇ ਪਾਣੀ ਦਾ ਪ੍ਰਬੰਧ ਕੀਤਾ ਜਾਵੇ: ਬੇਦੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਪਰੈਲ:
ਮੁਹਾਲੀ ਨਗਰ ਨਿਗਮ ਦੇ ਕੌਂਸਲਰ ਅਤੇ ਸ਼ਹਿਰ ਦੇ ਲੋਕ ਮਸਲਿਆਂ ਨੂੰ ਹੱਲ ਕਰਵਾਉਣ ਲਈ ਸਮੇਂ ਸਮੇਂ ਸਿਰ ਅਦਾਲਤ ਦਾ ਦਰਵਾਜਾ ਖੜਕਾਉਣ ਵਾਲੇ ਸਮਾਜ ਸੇਵੀ ਆਗੂ ਕੁਲਜੀਤ ਸਿੰਘ ਬੇਦੀ ਨੇ ਨਗਰ ਨਿਗਮ ਵੱਲੋਂ ਸਥਾਨਕ ਸ਼ਮਸ਼ਾਨਘਾਟ ਵਿਖੇ ਮ੍ਰਿਤਕ ਦੇਹਾਂ ਦਾ ਸਸਕਾਰ ਕਰਨ ਲਈ ਉੱਥੇ ਬਿਜਲੀ ਦੀ ਮਸ਼ੀਨ ਲਗਾਉਣ ਦੀ ਸ਼ਲਾਘਾ ਕਰਦਿਆਂ ਮੰਗ ਕੀਤੀ ਹੈ ਕਿ ਸ਼ਮਸ਼ਾਨਘਾਟ ਵਿੱਚ ਲੋੜੀਂਦੀਆਂ ਸੁਵਿਧਾਵਾਂ ਵੀ ਮੁਹੱਈਆ ਕਰਵਾਈਆਂ ਜਾਣ।
ਇਸ ਸਬੰਧੀ ਨਗਰ ਨਿਗਮ ਦੇ ਮੇਅਰ ਅਤੇ ਕਮਿਸ਼ਨਰ ਨੂੰ ਲਿਖੇ ਪੱਤਰ ਵਿੱਚ ਸ੍ਰੀ ਬੇਦੀ ਨੇ ਲਿਖਿਆ ਹੈ ਕਿ ਸ਼ਮਸ਼ਾਨਘਾਟ ਵਿੱਚ ਲਗਾਈ ਗਈ ਬਿਜਲਈ ਮਸ਼ੀਨ ਜਿਸ ਪਾਸੇ ਲਗਾਈ ਗਈ ਹੈ, ਉਸ ਪਾਸੇ ਫਿਲਹਾਲ ਸੁਵਿਧਾਵਾਂ ਦੀ ਭਾਰੀ ਘਾਟ ਹੈ। ਜਦੋਂ ਕੋਈ ਪਰਿਵਾਰ ਉੱਥੇ ਕਿਸੇ ਮ੍ਰਿਤਕ ਦੇਹ ਦਾ ਸੰਸਕਾਰ ਕਰਨ ਲਈ ਜਾਂਦਾ ਹੈ ਤਾਂ ਉੱਥੇ ਪਹਿਲਾਂ ਤਾਂ ਆਸ ਪਾਸ ਬਜ਼ੁਰਗਾਂ ਜਾਂ ਅੰਗਹੀਣਲੋਕਾਂ ਦੇ ਬੈਠਣ ਲਈ ਬੈਂਚ ਆਦਿ ਨਹੀਂ ਹਨ ਜਿਸ ਕਾਰਨ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਸਸਕਾਰ ਕਰਨ ਉਪਰੰਤ ਪਾਠ ਕਰਨ ਵਾਸਤੇ ਬੈਠਣ ਲਈ ਸ਼ੈਡ ਦਾ ਵੀ ਕੋਈ ਪ੍ਰਬੰਧ ਨਹੀਂ ਹੈ। ਇਸ ਤੋਂ ਇਲਾਵਾ ਉੱਥੇ ਜਨਰੇਟਰ ਦਾ ਵੀ ਪ੍ਰਬੰਧ ਨਹੀਂ ਹੈ ਅਤੇ ਜੇਕਰ ਸਸਕਾਰ ਕਰਦੇ ਸਮੇਂ ਅਚਾਨਕ ਲਾਈਟ ਚਲੀ ਜਾਵੇ ਤਾਂ ਸਥਿਤੀ ਕਾਫੀ ਖਰਾਬ ਹੋ ਸਕਦੀ ਹੈ ਅਤੇ ਲੋਕ ਮਨਾਂ ਉੱਤੇ ਵੀ ਗਲਤ ਪ੍ਰਭਾਵ ਪੈ ਸਕਦਾ ਹੈ। ਸ੍ਰੀ ਬੇਦੀ ਨੇ ਮੰਗ ਕੀਤੀ ਕਿ ਬਿਜਲੀ ਦੀ ਮਸ਼ੀਨ ਵਾਲੇ ਪਾਸੇ ਬਾਕਾਇਦਾ ਸ਼ੈਡ ਬਣਾਇਆ ਜਾਵੇ, ਜਨਰੇਟਰ ਦਾ ਪ੍ਰਬੰਧ ਕੀਤਾ ਜਾਵੇ ਅਤੇ ਉੱਥੇ ਬੈਂਚਾਂ ਅਤੇ ਪੀਣ ਵਾਲੇ ਪਾਣੀ ਦਾ ਵੀ ਪ੍ਰਬੰਧ ਕੀਤਾ ਜਾਵੇ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…