Share on Facebook Share on Twitter Share on Google+ Share on Pinterest Share on Linkedin ਪਾਈਪਲਾਈਨ ਲੀਕ ਹੋਣ ਕਾਰਨ ਮੁਹਾਲੀ ਵਿੱਚ ਪ੍ਰਭਾਵਿਤ ਰਹੇਗੀ ਪਾਣੀ ਦੀ ਸਪਲਾਈ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਕਤੂਬਰ: ਕਜੌਲੀ ਵਾਟਰ ਵਰਕਸ ਤੋਂ ਪੀਣ ਵਾਲੇ ਪਾਣੀ ਦੀ ਸਿੱਧੀ ਸਪਲਾਈ ਵਾਲੀ ਫੇਜ਼-2 ਪਾਈਪਲਾਈਨ ਦੀ ਜ਼ਰੂਰੀ ਮੁਰੰਮਤ ਦੇ ਚੱਲਦਿਆਂ ਭਲਕੇ 23 ਅਕਤੂਬਰ ਨੂੰ ਮੁਹਾਲੀ ਦੇ ਰਿਹਾਇਸ਼ੀ ਅਤੇ ਸਨਅਤੀ ਖੇਤਰ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਹਾਲੀ ਮੰਡਲ ਨੰਬਰ-2 ਦੇ ਐਕਸੀਅਨ ਅਨਿਲ ਕੁਮਾਰ ਨੇ ਦੱਸਿਆ ਕਿ ਕਜੌਲੀ ਵਾਟਰ ਵਰਕਸ ਤੋਂ ਪਾਣੀ ਦੀ ਸਿੱਧੀ ਸਪਲਾਈ ਵਾਲੀ ਫੇਜ਼-2 ਪਾਈਪਲਾਈਨ ਪਿੰਡ ਮਾਨਖੇੜੀ ਨੇੜੇ ਅਚਾਨਕ ਲੀਕ ਹੋ ਗਈ ਹੈ। ਜਿਸ ਕਾਰਨ ਪਾਈਪਲਾਈਨ ਦੀ ਜ਼ਰੂਰੀ ਮੁਰੰਮਤ ਕਰਨ ਲਈ ਪਾਣੀ ਦੀ ਬੰਦੀ ਲਈ ਗਈ ਹੈ। ਅਧਿਕਾਰੀ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਮੁਹਾਲੀ ਸ਼ਹਿਰ ਵਿੱਚ ਫੇਜ਼-1 ਤੋਂ ਫੇਜ਼-7, ਫੇਜ਼-8 ਅਤੇ ਇੰਡਸਟਰੀ ਏਰੀਆ ਫੇਜ਼-1 ਤੋਂ ਫੇਜ਼-5 ਅਤੇ ਮੁਹਾਲੀ ਨਗਰ ਨਿਗਮ ਅਧੀਨ ਆਉਂਦੇ ਸ਼ਾਹੀਮਾਜਰਾ ਇਲਾਕੇ ਵਿੱਚ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ। ਐਕਸੀਅਨ ਨੇ ਦੱਸਿਆ ਕਿ ਭਲਕੇ ਉਕਤ ਇਲਾਕਿਆਂ ਵਿੱਚ ਸਵੇਰੇ ਪਾਣੀ ਦੀ ਸਪਲਾਈ ਘੱਟ ਪ੍ਰੈਸ਼ਰ ਨਾਲ ਹੋਵੇਗੀ ਜਦੋਂਕਿ ਦੁਪਹਿਰ ਵੇਲੇ ਪਾਣੀ ਦੀ ਬਿਲਕੁਲ ਸਪਲਾਈ ਨਹੀਂ ਕੀਤੀ ਜਾਵੇਗੀ ਅਤੇ ਸ਼ਾਮ ਨੂੰ ਪਾਣੀ ਦੀ ਉਪਲਬਧਤਾ ਮੁਤਾਬਕ ਘੱਟ ਪ੍ਰੈੱਸ਼ਰ ਨਾਲ ਪਾਣੀ ਸਪਲਾਈ ਕੀਤਾ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਇਸ ਸਥਿਤੀ ਵਿੱਚ ਜਲ ਸਪਲਾਈ ਵਿਭਾਗ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ