Share on Facebook Share on Twitter Share on Google+ Share on Pinterest Share on Linkedin ਮੁਹਾਲੀ ਦੇ ਕਈ ਹਿੱਸਿਆਂ ਵਿੱਚ ਦੋ ਦਿਨ ਪ੍ਰਭਾਵਿਤ ਰਹੇਗੀ ਪਾਣੀ ਦੀ ਸਪਲਾਈ ਫੇਜ਼-5 ਤੇ ਫੇਜ਼-6 ਪਾਈਪਲਾਈਨ ਦਾ ਕੰਮ ਲੇਟ ਹੋਣ ਕਾਰਨ ਯੂਟੀ ਪ੍ਰਸ਼ਾਸਨ ਹੁਣ ਪੁਰਾਣੇ ਲਾਈਨਾਂ ’ਚੋਂ ਜੋੜੇਗਾ ਨਵੇਂ ਕੂਨੇਕਸ਼ਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਫਰਵਰੀ: ਕਜੌਲੀ ਵਾਟਰ ਵਰਕਸ ਤੋਂ ਮੁਹਾਲੀ-ਚੰਡੀਗੜ੍ਹ ਲਈ ਸਿੱਧੇ ਪਾਣੀ ਦੀ ਸਪਲਾਈ ਵਾਲੀ ਫੇਜ਼-1,2,3 ਅਤੇ ਫੇਜ਼-4 ਪਾਈਪਲਾਈਨ ਵਿੱਚ ਜ਼ਰੂਰੀ ਮੁਰੰਮਤ ਦੇ ਚੱਲਦਿਆਂ ਭਲਕੇ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ। ਇਹ ਜਾਣਕਾਰੀ ਦਿੰਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਕਸੀਅਨ ਅਨਿਲ ਕੁਮਾਰ ਨੇ ਦੱਸਿਆ ਕਿ ਕਜੌਲੀ ਵਾਟਰ ਵਰਕਸ ਤੋਂ ਪਾਣੀ ਦੀ ਸਿੱਧੀ ਸਪਲਾਈ ਵਾਲੀ ਫੇਜ਼-1,2,3 ਅਤੇ ਫੇਜ਼-4 ਪਾਈਪਲਾਈਨ ਦੀ ਰਿਪੇਅਰ ਕਰਨ ਲਈ ਚੰਡੀਗੜ੍ਹ ਨਗਰ ਨਿਗਮ ਵੱਲੋਂ ਪਾਣੀ ਦੀ ਬੰਦੀ ਲਈ ਗਈ ਹੈ। ਜਿਸ ਕਾਰਨ ਪਾਈਪਲਾਈਨ ਦੀ ਅਤਿ ਜ਼ਰੂਰੀ ਮੁਰੰਮਤ ਕਾਰਜਾਂ ਕਰਕੇ ਭਲਕੇ 7 ਫਰਵਰੀ ਨੂੰ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ ਨੂੰ ਛੇ ਵਜੇ ਤੱਕ ਵਾਟਰ ਸਪਲਾਈ ਸਕੀਮ ਫੇਜ਼-1,2,3 ਅਤੇ ਫੇਜ਼-4 ਰਾਹੀਂ ਕਜੌਲੀ ਤੋਂ ਆਉਂਦੀ ਪਾਣੀ ਦੀ ਸਪਲਾਈ ਬੰਦ ਰਹੇਗੀ। ਜਿਸ ਕਾਰਨ ਇੱਥੋਂ ਦੇ ਫੇਜ਼-1 ਤੋਂ ਲੈ ਕੇ ਫੇਜ਼-7 ਅਤੇ ਸਨਅਤੀ ਏਰੀਆ ਫੇਜ਼-1 ਤੋਂ ਫੇਜ਼-5 ਅਤੇ ਸੈਕਟਰ-70, ਸੈਕਟਰ-71, ਮੁਹਾਲੀ ਨਿਗਮ ਦੇ ਪਿੰਡ ਮਟੌਰ, ਸ਼ਾਹੀਮਾਜਰਾ, ਰਿਹਾਇਸ਼ੀ ਖੇਤਰ ਫੇਜ਼-9, ਫੇਜ਼-10 ਅਤੇ ਫੇਜ਼-11 ਆਦਿ ਖੇਤਰਾਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ। ਉਨ੍ਹਾਂ ਦੱਸਿਆ ਕਿ 7 ਫਰਵਰੀ ਅਤੇ 8 ਫਰਵਰੀ ਨੂੰ ਸਵੇਰੇ ਪਾਣੀ ਦੀ ਸਪਲਾਈ ਘੱਟ ਪ੍ਰੈੱਸ਼ਰ ਨਾਲ ਹੋਵੇਗੀ ਅਤੇ ਦੁਪਹਿਰ ਵੇਲੇ ਪਾਣੀ ਦੀ ਸਪਲਾਈ ਬਿਲਕੁਲ ਨਹੀਂ ਹੋਵੇਗੀ ਜਦੋਂਕਿ ਸ਼ਾਮੀ ਵੀ ਘੱਟ ਪ੍ਰੈੱਸ਼ਰ ਅਤੇ ਪਾਣੀ ਦੀ ਉਪਲਬਧਤਾ ਮੁਤਾਬਕ ਸਪਲਾਈ ਹੋਵੇਗੀ। ਉਨ੍ਹਾਂ ਸ਼ਹਿਰ ਵਾਸੀਆਂ ਤੋਂ ਇਸ ਸਥਿਤੀ ਨਜਿੱਠਣ ਲਈ ਸਹਿਯੋਗ ਦੀ ਮੰਗ ਕੀਤੀ ਹੈ। ਉਧਰ, ਜਲ ਸਪਲਾਈ ਵਿਭਾਗ ਦੇ ਸੂਤਰਾਂ ਦਾ ਕਹਿਣਾ ਹੈ ਕਿ ਕਜੌਲੀ ਵਾਟਰ ਵਰਕਸ ਤੋਂ ਮੁਹਾਲੀ-ਚੰਡੀਗੜ੍ਹ ਲਈ ਸਿੱਧੇ ਪਾਣੀ ਦੀ ਸਪਲਾਈ ਵਾਲੀ ਨਵੀਂ ਫੇਜ਼-5 ਅਤੇ ਫੇਜ਼-6 ਪਾਈਪਲਾਈਨ ਵਿਛਾਉਣ ਦਾ ਕੰਮ ਲਗਾਤਾਰ ਲਮਕਦਾ ਜਾ ਰਿਹਾ ਹੈ। ਜਿਸ ਕਾਰਨ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਰਾਜਧਾਨੀ ਅਤੇ ਸਥਾਨਕ ਸ਼ਹਿਰ ਦੇ ਲੋਕਾਂ ਦੀ ਪਿਆਸ ਬੁਝਾਉਣ ਵਿੱਚ ਦਿੱਕਤਾਂ ਆ ਰਹੀਆਂ ਹਨ। ਦੱਸਿਆ ਗਿਆ ਹੈ ਕਿ ਯੂਟੀ ਪ੍ਰਸ਼ਾਸਨ ਨੇ ਹੁਣ ਸੈਕਟਰ-39 ਸਮੇਤ ਹੋਰਨਾਂ ਨੇੜਲੇ ਇਲਾਕਿਆਂ ਵਿੱਚ ਪੁਰਾਣੀਆਂ ਪਾਈਪਲਾਈਨਾਂ ’ਚੋਂ ਨਵੇਂ ਕੁਨੈਕਸ਼ਨ ਦਿੱਤੇ ਜਾਣੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ