Nabaz-e-punjab.com

ਬਿਜਲੀ ਗਰਿੱਡ ਦੀ ਮੁਰੰਮਤ ਕਾਰਨ ਮੁਹਾਲੀ ਵਿੱਚ ਦੋ ਦਿਨ ਪ੍ਰਭਾਵਿਤ ਰਹੇਗੀ ਪਾਣੀ ਦੀ ਸਪਲਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਦਸੰਬਰ:
ਕਜੌਲੀ ਵਾਟਰ ਵਰਕਸ ਤੋਂ ਮੁਹਾਲੀ-ਚੰਡੀਗੜ੍ਹ ਲਈ ਸਿੱਧੇ ਪਾਣੀ ਦੀ ਸਪਲਾਈ ਵਾਲੀ ਫੇਜ਼-1 ਤੋ ਫੇਜ਼-4 ਵਿੱਚ ਅਚਾਨਕ ਤਕਨੀਕੀ ਖ਼ਰਾਬੀ ਆਉਣ ਕਾਰਨ ਭਲਕੇ ਮੰਗਲਵਾਰ ਅਤੇ ਬੁੱਧਵਾਰ ਨੂੰ ਬਿਜਲੀ ਗਰਿੱਡ ਦੀ ਜ਼ਰੂਰੀ ਮੁਰੰਮਤ ਦੇ ਚੱਲਦਿਆਂ ਦੋ ਦਿਨ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ। ਇਸ ਤੋਂ ਪਹਿਲਾਂ ਵੀ ਬੀਤੀ 10 ਅਤੇ 11 ਦਸੰਬਰ ਨੂੰ ਪਾਵਰਕੌਮ ਨੇ ਗਰਿੱਡ ਦੀ ਮੁਰੰਮਤ ਕਰਨ ਲਈ ਪਾਣੀ ਦੀ ਬੰਦੀ ਲਈ ਗਈ ਸੀ। ਜਿਸ ਕਾਰਨ ਦੋ ਦਿਨ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝਣਾ ਪਿਆ ਸੀ।
ਇਸ ਸਬੰਧੀ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਕਸੀਅਨ ਅਨਿਲ ਕੁਮਾਰ ਨੇ ਦੱਸਿਆ ਕਿ ਪੰਜਾਬ ਰਾਜ ਪਾਵਰਕੌਮ ਕਾਰਪੋਰੇਸ਼ਨ ਨੇ ਗਰਿੱਡ ਦੀ ਜ਼ਰੂਰੀ ਮੁਰੰਮਤ ਲਈ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਪਾਣੀ ਦੀ ਬੰਦੀ ਲਈ ਗਈ ਹੈ। ਅਤਿ ਜਰੂਰੀ ਮੁਰੰਮਤ ਕਾਰਜਾਂ ਕਰਕੇ ਭਲਕੇ 17 ਦਸੰਬਰ ਨੂੰ ਇੱਥੋਂ ਦੇ ਫੇਜ਼-1 ਤੋਂ ਫੇਜ਼-7 ਅਤੇ ਫੇਜ਼-8, ਫੇਜ਼-9, ਫੇਜ਼-10, ਫੇਜ਼-11 ਅਤੇ ਸੈਕਟਰ-70 ਤੇ ਸੈਕਟਰ-71 ਸਮੇਤ ਪਿੰਡ ਸ਼ਾਹੀਮਾਜਰਾ, ਪਿੰਡ ਮਟੌਰ ਅਤੇ ਸਨਅਤੀ ਏਰੀਆ ਫੇਜ਼-1 ਤੋਂ ਫੇਜ਼-5 ਆਦਿ ਖੇਤਰਾਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ। ਉਨ੍ਹਾਂ ਦੱਸਿਆ ਕਿ ਮੰਗਲਵਾਰ ਨੂੰ ਸਵੇਰੇ ਪਾਣੀ ਦੀ ਸਪਲਾਈ ਪੈ੍ਰਸ਼ਰ ਨਾਲ ਹੋਵੇਗੀ ਅਤੇ ਦੁਪਹਿਰ ਵੇਲੇ ਪਾਣੀ ਸਪਲਾਈ ਬਿਲਕੁਲ ਨਹੀਂ ਹੋਵੇਗੀ ਜਦੋਂਕਿ ਸ਼ਾਮ ਨੂੰ ਵੀ ਘੱਟ ਪ੍ਰੈੱਸ਼ਰ ਅਤੇ ਪਾਣੀ ਦੀ ਉਪਲਬਧਤਾ ਸਪਲਾਈ ਅਨੁਸਾਰ ਹੋਵੇਗੀ। ਇਸੇ ਤਰ੍ਹਾਂ ਅਗਲੇ ਦਿਨ 18 ਦਸੰਬਰ ਨੂੰ ਵੀ ਸਵੇਰੇ ਘੱਟ ਪ੍ਰੈੱਸ਼ਰ ਅਤੇ ਪਾਣੀ ਦੀ ਉਪਲਬਧਤਾ ਸਪਲਾਈ ਅਨੁਸਾਰ ਹੋਵੇਗੀ। ਉਨ੍ਹਾਂ ਸ਼ਹਿਰ ਵਾਸੀਆਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਪੀਣ ਵਾਲੇ ਪਾਣੀ ਦੀ ਵਰਤੋਂ ਸੰਜਮ ਨਾਲ ਕਰਨ ਦੀ ਅਪੀਲ ਕੀਤੀ ਹੈ।

Load More Related Articles
Load More By Nabaz-e-Punjab
Load More In Problems

Check Also

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ ਬੱਬੀ ਬਾਦਲ ਵੱ…