ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮ ਦੀ ਜਥੇਬੰਦੀ ਦੀ ਮੀਟਿੰਗ ਹੋਈ

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਗਸਤ:
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਲੈਰੀਕਲ ਅਮਲੇ ਦੀ ਜਥੇਬੰਦੀ ਮਨਿਸਟੀਰੀਅਲ ਸਟਾਫ਼ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਅਤੇ ਰੂਪਨਗਰ ਦੀ ਮਹੀਨਾਵਾਰ ਮੀਟਿੰਗ ਹਲਕਾ ਪ੍ਰਧਾਨ ਨਵਵਰਿੰਦਰ ਸਿੰਘ ਨਵੀਂ ਦੀ ਪ੍ਰਧਾਨਗੀ ਹੇਠ ਪੀ.ਡਬਲਿਊ.ਡੀ ਰੈਸਟ ਹਾਊਸ ਵਿਖੇ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਰਮਚਾਰੀ ਆਗੂ ਜਸਵਿੰਦਰ ਸਿੰਘ ਨੇ ਦੱਸਿਆ ਕਿ ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਕਲੈਰੀਕਲ ਅਮਲੇ ਦੀਆਂ ਰੁਕੀਆਂ ਹੋਈਆਂ ਤਰੱਕੀਆਂ ਅਤੇ ਵਿਭਾਗ ਦੇ ਮੁੱਖ ਦਫ਼ਤਰ ਅਤੇ ਫੀਲਡ ਦਫਤਰਾਂ ਦੀ ਸੀਨੀਅਰਤਾ ਸੂਚੀ ਇਕੱਠੀ ਕਰਨ ਹਿੱਤ ਫੈਸਲਾ ਲਿਆ ਗਿਆ। ਇਸ ਦੇ ਨਾਲ ਹੀ ਪਿਛਲੇ ਦਿਨੀਂ ਸਰਕਾਰ ਵੱਲੋਂ ਲਏ ਗਏ ਮੁਲਾਜ਼ਮ ਮਾਰੂ ਫੈਸਲੇ ਦੇ ਵਿਰੋਧ ਵਿੱਚ 6 ਅਗਸਤ ਤੋਂ ਸਰਕਾਰ ਖ਼ਿਲਾਫ਼ ਸੰਘਰਸ਼ ਕਰਨ ਬਾਰੇ ਵਿਚਾਰ ਕੀਤਾ ਗਿਆ। ਮੀਟਿੰਗ ਵਿੱਚ ਜਥੇਬੰਦੀ ਦੇ ਆਗੂ ਹਰਜੀਤ ਸਿੰਘ, ਮਨਪ੍ਰੀਤ ਸਿੰਘ, ਜਸਵਿੰਦਰ ਕੌਰ ਰੂਪਨਗਰ, ਬਲਰਾਜ ਆਨੰਦਪੁਰ ਸਾਹਿਬ ਅਤੇ ਸੂਰਜ ਸ਼ਰਮਾ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …