ਜਲ ਸਪਲਾਈ ਤੇ ਸੈਨੀਟੇਸ਼ਨ ਯੂਨੀਅਨ ਵੱਲੋਂ ਛੇਵੇਂ ਤਨਖ਼ਾਹ ਕਮਿਸ਼ਨ ਖ਼ਿਲਾਫ਼ ਰੋਸ ਪ੍ਰਦਰਸ਼ਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੁਲਾਈ:
ਜਲ ਸਪਲਾਈ ਤੇ ਸੈਨੀਟੇਸ਼ਨ ਐਂਪਲਾਈਜ ਯੂਨੀਅਨ ਵੱਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਬਹਾਦਰਗੜ੍ਹ ਦੀ ਅਗਵਾਈ ਹੇਠ ਛੇਵੇਂ ਤਨਖ਼ਾਹ ਕਮਿਸ਼ਨ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਅਕਾਲੀ ਸਰਕਾਰ ਵੱਲੋਂ 2011 ਵਿੱਚ ਜਿਹੜਾ ਤਨਖ਼ਾਹ ਕਮਿਸ਼ਨ ਵਿਚ ਸੋਧ ਕਰਕੇ ਸਕੇਲ ਦਿੱਤੇ ਸਨ ਉਸ ਵਿਚ ਫੀਲਡ ਮੁਲਾਜ਼ਮ ਦਰਜਾ ਤਿੰਨ ਅਤੇ ਦਰਜਾ ਚਾਰ ਦੇ ਸਕੇਲਾਂ ਵਿੱਚ ਅਨਾਮਲੀ ਆ ਗਈ ਸੀ। ਬਾਅਦ ਵਿੱਚ ਅਨਾਮਲੀ ਦੂਰ ਕਰਨ ਲਈ ਸਰਕਾਰ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ ਛੇਵੇਂ ਤਨਖ਼ਾਹ ਕਮਿਸ਼ਨ ਦੇ ਸਮੇਂ ਅਨਾਮਲੀ ਦੂਰ ਕਰਕੇ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇਗੀ ਪ੍ਰੰਤੂ ਸਰਕਾਰ ਨੇ ਬਿਨਾਂ ਅਨਾਮਲੀ ਦੂਰ ਕੀਤੇ ਹੀ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ। ਜਿਸ ਕਾਰਨ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਆਗੂਆਂ ਨੇ ਮੰਗ ਕੀਤੀ ਕਿ ਸਰਵਿਸ ਰੂਲਾਂ ਵਿੱਚ ਕਲਰਕ, ਜੇਈ ਵਾਂਗ ਪੰਜ ਸਾਲ ਬਾਅਦ ਅਗਲਾ ਸਕੇਲ ਦਿੱਤਾ ਜਾਵੇ ਅਤੇ ਮਸਟਰੋਲ ਕਰਮਚਾਰੀਆਂ ਅਤੇ ਠੇਕਾ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਜਥੇਬੰਦੀ ਵੱਲੋਂ 8 ਜੁਲਾਈ ਤੋਂ ਮੁਹਾਲੀ ਵਿਖੇ ਐਸਡੀਓ ਦਫ਼ਤਰ ਦੇ ਬਾਹਰ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਹਿੰਮਤ ਸਿੰਘ, ਰਾਮਪਾਲ ਸ਼ਰਮਾ, ਟੇਕ ਸਿੰਘ, ਵਿਸ਼ਾਲ ਕੁਮਾਰ, ਅਜਾਇਬ ਸਿੰਘ, ਦਲੀਪ ਸਿੰਘ, ਰਜਨੀਸ਼ ਕੁਮਾਰ ਡੇਰਾਬੱਸੀ, ਕਰਨੈਲ ਸਿੰਘ, ਦਲਜੀਤ ਸਿੰਘ, ਹਰਵਿੰਦਰ ਸਿੰਘ, ਰਾਜਦੇਵ ਸਿੰਘ, ਬਲਵੀਰ ਸਿੰਘ ਨੇ ਵੀ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…