Share on Facebook Share on Twitter Share on Google+ Share on Pinterest Share on Linkedin ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਵੱਲੋਂ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ 13 ਜੁਲਾਈ ਮੋਤੀ ਮਹਿਲ ਘੇਰਨ ਤੇ 20 ਜੁਲਾਈ ਤੋਂ ਲੜੀਵਾਰ ਹੜਤਾਲ ਸ਼ੁਰੂ ਕਰਨ ਦੀ ਚਿਤਾਵਨੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜੁਲਾਈ: ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਵੱਲੋਂ ਬੁੱਧਵਾਰ ਨੂੰ ਵਾਟਰ ਸਪਲਾਈ ਡਵੀਜ਼ਨ ਕੰਪਲੈਕਸ ਫੇਜ਼-1 ਵਿਖੇ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ ਅਤੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਸੂਬਾ ਆਗੂ ਗੁਰਵਿੰਦਰ ਸਿੰਘ, ਦਿਲਦਾਰ ਸਿੰਘ, ਜਰਨੈਲ ਸਿੰਘ, ਕਰਮਾ ਪੁਰੀ ਨੇ ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ ਕਿ ਸਰਕਾਰ ਨੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਧਾਉਣ ਦੀ ਥਾਂ ਹੋਰ ਕਟੌਤੀ ਕਰ ਦਿੱਤੀ ਹੈ। ਜਿਸ ਕਾਰਨ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਕੈਬਨਿਟ ਦੀ ਸਬ ਕਮੇਟੀ ਨੇ ਆਊਟਸੋਰਸਿੰਗ ਰਾਹੀਂ ਲੱਗੇ ਕਾਮਿਆਂ ਨੂੰ ਪੱਕਾ ਕਰਨ ਲਈ ਕੋਈ ਹੁੰਗਾਰਾ ਨਹੀਂ ਭਰਿਆ ਹੈ। ਜਿਸ ਕਾਰਨ ਪਿਛਲੇ ਦੋ ਦਹਾਕਿਆਂ ਡਿਊਟੀ ਦੇ ਰਹੇ ਕੱਚੇ ਕਾਮਿਆਂ ’ਤੇ ਹਮੇਸ਼ਾ ਛਾਂਟੀ ਦੀ ਤਲਵਾਰ ਲਟਕੀ ਰਹਿੰਦੀ ਹੈ। ਉਨ੍ਹਾਂ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਦਾ ਕੰਮ ਨਗਰ ਨਿਗਮ ਨੂੰ ਦੇਣ ਦਾ ਵਿਰੋਧ ਕਰਦਿਆਂ ਕਿਹਾ ਕਿ ਇਸ ਮਾਰੂ ਫੈਸਲੇ ਨਾਲ ਸੈਂਕੜੇ ਕਰਮਚਾਰੀ ਸੜਕਾਂ ’ਤੇ ਆ ਜਾਣਗੇ। ਇਸ ਫੈਸਲੇ ਖ਼ਿਲਾਫ਼ ਤਾਲਮੇਲ ਸੰਘਰਸ਼ ਕਮੇਟੀ ਵੱਲੋਂ 13 ਜੁਲਾਈ ਨੂੰ ਪਟਿਆਲਾ ਵਿਖੇ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ ਅਤੇ 20 ਜੁਲਾਈ ਤੋਂ ਜਲ ਸਪਲਾਈ ਸਕੀਮਾਂ ਅਤੇ ਸੀਵਰ ਦਾ ਕੰਮ ਬੰਦ ਕਰਕੇ ਸਮੂਹ ਕਰਮਚਾਰੀ ਲੜੀਵਾਰ ਹੜਤਾਲ ਸ਼ੁਰੂ ਕਰਨਗੇ। ਇਸ ਮੌਕੇ ਅਮਰਜੀਤ ਸਿੰਘ, ਸੁਰੇਸ਼ ਕੁਮਾਰ, ਸ਼ਵਿੰਦਰ ਕੁਮਾਰ, ਸਰਵਣ ਕੁਮਾਰ, ਬਹਾਦਰ ਸਿੰਘ ਅਤੇ ਵਿਜੈ ਕੁਮਾਰ ਨੇ ਵੀ ਸੰਬੋਧਨ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ