Nabaz-e-punjab.com

ਪਾਈਪਲਾਈਨ ਲੀਕ: ਮੁਹਾਲੀ ਵਿੱਚ ਦੋ ਦਿਨ ਹੋਰ ਪ੍ਰਭਾਵਿਤ ਰਹੇਗੀ ਪਾਣੀ ਦੀ ਸਪਲਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜਨਵਰੀ:
ਕਜੌਲੀ ਵਾਟਰ ਵਰਕਸ ਤੋਂ ਪੀਣ ਵਾਲੇ ਪਾਣੀ ਦੀ ਸਿੱਧੀ ਸਪਲਾਈ ਵਾਲੀ ਫੇਜ਼-3 ਪਾਈਪਲਾਈਨ ਦੀ ਜ਼ਰੂਰੀ ਮੁਰੰਮਤ ਦੇ ਚੱਲਦਿਆਂ ਭਲਕੇ 15 ਜਨਵਰੀ ਅਤੇ 16 ਜਨਵਰੀ ਨੂੰ ਮੁਹਾਲੀ ਦੇ ਰਿਹਾਇਸ਼ੀ ਅਤੇ ਸਨਅਤੀ ਖੇਤਰ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਹਾਲੀ ਮੰਡਲ ਨੰਬਰ-2 ਦੇ ਐਕਸੀਅਨ ਅਨਿਲ ਕੁਮਾਰ ਨੇ ਦੱਸਿਆ ਕਿ ਕਜੌਲੀ ਵਾਟਰ ਵਰਕਸ ਤੋਂ ਪਾਣੀ ਦੀ ਸਿੱਧੀ ਸਪਲਾਈ ਵਾਲੀ ਫੇਜ਼-3 ਪਾਈਪਲਾਈਨ ਵਿੱਚ ਅਚਾਨਕ ਫਿਰ ਤੋਂ ਪਿੰਡ ਮਾਨਖੇੜੀ ਨੇੜੇ ਲੀਕੇਜ਼ ਸ਼ੁਰੂ ਹੋ ਗਈ ਹੈ। ਜਿਸ ਕਾਰਨ ਪਾਈਪਲਾਈਨ ਦੀ ਜ਼ਰੂਰੀ ਮੁਰੰਮਤ ਕਰਨ ਲਈ ਚੰਡੀਗੜ੍ਹ ਨਗਰ ਨਿਗਮ ਵੱਲੋਂ ਪਾਣੀ ਦੀ ਬੰਦੀ ਲਈ ਗਈ ਹੈ।
ਅਧਿਕਾਰੀ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਮੁਹਾਲੀ ਸ਼ਹਿਰ ਵਿੱਚ ਫੇਜ਼-1 ਤੋਂ ਫੇਜ਼-7, ਫੇਜ਼-8, ਫੇਜ਼-9, ਫੇਜ਼-10 ਅਤੇ ਫੇਜ਼-11 ਅਤੇ ਸੈਕਟਰ-70 ਤੇ ਸੈਕਟਰ-71 ਸਮੇਤ ਇੰਡਸਟਰੀ ਏਰੀਆ ਫੇਜ਼-1 ਤੋਂ ਫੇਜ਼-5 ਅਤੇ ਮੁਹਾਲੀ ਨਗਰ ਨਿਗਮ ਅਧੀਨ ਆਉਂਦੇ ਸ਼ਾਹੀਮਾਜਰਾ ਇਲਾਕੇ ਵਿੱਚ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ। ਐਕਸੀਅਨ ਨੇ ਦੱਸਿਆ ਕਿ ਭਲਕੇ ਉਕਤ ਇਲਾਕਿਆਂ ਵਿੱਚ ਦੁਪਹਿਰ ਵੇਲੇ ਬਿਲਕੁਲ ਵੀ ਪਾਣੀ ਦੀ ਸਪਲਾਈ ਨਹੀਂ ਹੋਵੇਗੀ ਜਦੋਂਕਿ ਸ਼ਾਮ ਨੂੰ ਪਾਣੀ ਦੀ ਉਪਲਬਧਤਾ ਮੁਤਾਬਕ ਘੱਟ ਪ੍ਰੈੱਸ਼ਰ ਨਾਲ ਸਪਲਾਈ ਦਿੱਤੀ ਜਾਵੇਗੀ। ਇੰਜ ਹੀ 16 ਜਨਵਰੀ ਨੂੰ ਸਵੇਰੇ ਪਾਣੀ ਦੀ ਸਪਲਾਈ ਘੱਟ ਪ੍ਰੈਸ਼ਰ ਨਾਲ ਹੋਵੇਗੀ ਜਦੋਂਕਿ ਦੁਪਹਿਰ ਵੇਲੇ ਪਾਣੀ ਦੀ ਬਿਲਕੁਲ ਸਪਲਾਈ ਨਹੀਂ ਕੀਤੀ ਜਾਵੇਗੀ ਅਤੇ ਸ਼ਾਮ ਨੂੰ ਪਾਣੀ ਦੀ ਉਪਲਬਧਤਾ ਮੁਤਾਬਕ ਘੱਟ ਪ੍ਰੈੱਸ਼ਰ ਨਾਲ ਪਾਣੀ ਸਪਲਾਈ ਕੀਤਾ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਇਸ ਸਥਿਤੀ ਵਿੱਚ ਜਲ ਸਪਲਾਈ ਵਿਭਾਗ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।
ਇੱਥੇ ਜ਼ਿਕਰਯੋਗ ਹੈ ਕਿ ਹੱਡ ਚੀਰਵੀਂ ਠੰਢ ਦੇ ਮੌਸਮ ਵਿੱਚ ਬੀਤੀ 7 ਜਨਵਰੀ ਤੋਂ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਸਪਲਾਈ ਪ੍ਰਭਾਵਿਤ ਹੈ। ਕਜੌਲੀ ਵਾਟਰ ਵਰਕਸ ਤੋਂ ਸਿੱਧੇ ਪਾਣੀ ਦੀ ਸਪਲਾਈ ਵਾਲੀ ਪਾਈਪਲਾਈਨਾਂ ਵਿੱਚ ਲੀਕੇਜ਼ ਬੰਦ ਹੋਣ ਦਾ ਨਾਮ ਨਹੀਂ ਲੈ ਰਹੀ ਹੈ। ਪਿਛਲੇ ਹਫ਼ਤੇ ਤੋਂ ਆਏ ਦਿਨ ਕਜੌਲੀ ਤੋਂ ਚੰਡੀਗੜ੍ਹ ਤੱਕ ਪਾਈਪਲਾਈਨ ਵਿੱਚ ਕਿਸੇ ਨਾ ਕਿਸੇ ਥਾਂ ਪਾਣੀ ਦੀ ਲੀਕੇਜ ਹੋ ਰਹੀ ਹੈ। ਜਿਸ ਕਾਰਨ ਯੂਟੀ ਅਤੇ ਮੁਹਾਲੀ ਪ੍ਰਸ਼ਾਸਨ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Load More Related Articles
Load More By Nabaz-e-Punjab
Load More In Development and Work

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…