nabaz-e-punjab.com

ਮੁਹਾਲੀ ਵਿੱਚ ਦੋ ਦਿਨ ਪ੍ਰਭਾਵਿਤ ਰਹੇਗੀ ਪਾਣੀ ਦੀ ਸਪਲਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਅਕਤੂਬਰ:
ਕਜੌਲੀ ਵਾਟਰ ਵਰਕਸ ਤੋਂ ਪੀਣ ਵਾਲੇ ਪਾਣੀ ਦੀ ਸਿੱਧੀ ਸਪਲਾਈ ਵਾਲੀ ਫੇਜ਼-3 ਅਤੇ ਫੇਜ਼-4 ਪਾਈਪਲਾਈਨ ਦੀ ਜ਼ਰੂਰੀ ਮੁਰੰਮਤ ਦੇ ਚੱਲਦਿਆਂ ਭਲਕੇ 4 ਅਕਤੂਬਰ ਅਤੇ 5 ਅਕਤੂਬਰ ਨੂੰ ਮੁਹਾਲੀ ਦੇ ਰਿਹਾਇਸ਼ੀ ਅਤੇ ਸਨਅਤੀ ਖੇਤਰ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਹਾਲੀ ਮੰਡਲ ਨੰਬਰ-2 ਦੇ ਐਕਸੀਅਨ ਸੁਨੀਲ ਕੁਮਾਰ ਨੇ ਦੱਸਿਆ ਕਿ ਕਜੌਲੀ ਵਾਟਰ ਵਰਕਸ ਤੋਂ ਪਾਣੀ ਦੀ ਸਿੱਧੀ ਸਪਲਾਈ ਵਾਲੀ ਫੇਜ਼-3 ਅਤੇ ਫੇਜ਼-4 ਪਾਈਪਲਾਈਨ ਵਿੱਚ ਅਚਾਨਕ ਤਕਨੀਕੀ ਖਰਾਬੀ ਹੋਣ ਕਾਰਨ ਪਾਈਪਲਾਈਨ ਦੀ ਜ਼ਰੂਰੀ ਮੁਰੰਮਤ ਲਈ ਚੰਡੀਗੜ੍ਹ ਨਗਰ ਨਿਗਮ ਵੱਲੋਂ ਪਾਣੀ ਦੀ ਬੰਦੀ ਲਈ ਗਈ ਹੈ।
ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਮੁਹਾਲੀ ਸ਼ਹਿਰ ਵਿੱਚ ਫੇਜ਼-3ਬੀ2 ਤੋਂ ਫੇਜ਼-9, ਫੇਜ਼-10 ਅਤੇ ਫੇਜ਼-11 ਅਤੇ ਸੈਕਟਰ-70 ਤੇ ਸੈਕਟਰ-71 ਸਮੇਤ ਇੰਡਸਟਰੀ ਏਰੀਆ ਫੇਜ਼-1 ਤੋਂ ਫੇਜ਼-5 ਅਤੇ ਮੁਹਾਲੀ ਨਗਰ ਨਿਗਮ ਅਧੀਨ ਆਉਂਦੇ ਪਿੰਡ ਮਟੌਰ ਅਤੇ ਸ਼ਾਹੀਮਾਜਰਾ ਇਲਾਕੇ ਵਿੱਚ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ। ਉਨ੍ਹਾਂ ਦੱਸਿਆ ਕਿ ਭਲਕੇ 4 ਅਕਤੂਬਰ ਨੂੰ ਉਕਤ ਇਲਾਕਿਆਂ ਵਿੱਚ ਸਵੇਰੇ ਪਾਣੀ ਦੀ ਸਪਲਾਈ ਘੱਟ ਪ੍ਰੈਸ਼ਰ ਨਾਲ ਹੋਵੇਗੀ ਅਤੇ ਦੁਪਹਿਰ ਵੇਲੇ ਬਿਲਕੁਲ ਵੀ ਪਾਣੀ ਦੀ ਸਪਲਾਈ ਨਹੀਂ ਹੋਵੇਗੀ ਜਦੋਂਕਿ ਸ਼ਾਮ ਨੂੰ ਪਾਣੀ ਦੀ ਉਪਲਬਧਤਾ ਮੁਤਾਬਕ ਘੱਟ ਪ੍ਰੈੱਸ਼ਰ ਨਾਲ ਸਪਲਾਈ ਦਿੱਤੀ ਜਾਵੇਗੀ। ਇੰਜ ਹੀ 5 ਅਕਤੂਬਰ ਨੂੰ ਸਵੇਰੇ ਪਾਣੀ ਦੀ ਸਪਲਾਈ ਘੱਟ ਪ੍ਰੈਸ਼ਰ ਨਾਲ ਹੋਵੇਗੀ ਅਤੇ ਸ਼ਾਮ ਨੂੰ ਪਾਣੀ ਦੀ ਉਪਲਬਧਤਾ ਮੁਤਾਬਕ ਘੱਟ ਪ੍ਰੈੱਸ਼ਰ ਨਾਲ ਪਾਣੀ ਸਪਲਾਈ ਕੀਤਾ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਇਸ ਸਥਿਤੀ ਵਿੱਚ ਜਲ ਸਪਲਾਈ ਵਿਭਾਗ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।

Load More Related Articles
Load More By Nabaz-e-Punjab
Load More In Awareness/Campaigns

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …