Nabaz-e-punjab.com

ਮੁਹਾਲੀ ਦੇ ਕਈ ਹਿੱਸਿਆਂ ਵਿੱਚ ਦੋ ਦਿਨ ਪ੍ਰਭਾਵਿਤ ਰਹੇਗੀ ਪਾਣੀ ਦੀ ਸਪਲਾਈ: ਐਕਸੀਅਨ ਅਨਿਲ ਕੁਮਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਮਾਰਚ:
ਕਜੌਲੀ ਵਾਟਰ ਵਰਕਸ ਤੋਂ ਮੁਹਾਲੀ-ਚੰਡੀਗੜ੍ਹ ਲਈ ਸਿੱਧੇ ਪਾਣੀ ਦੀ ਸਪਲਾਈ ਵਾਲੀ ਫੇਜ਼-4 ਅਤੇ ਫੇਜ਼-5 ਮੇਨ ਪਾਈਪਲਾਈਨ ਦੇ ਨਵੇਂ ਕੁਨੈਕਸ਼ਨ ਜੋੜਨ ਲਈ ਯੂਟੀ ਪ੍ਰਸ਼ਾਸਨ ਵੱਲੋਂ ਲਈ ਗਈ ਪਾਣੀ ਦੀ ਬੰਦੀ ਦੇ ਕਾਰਨ ਭਲਕੇ ਸੋਮਵਾਰ ਅਤੇ ਮੰਗਲਵਾਰ ਨੂੰ ਮੁਹਾਲੀ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ। ਇਸ ਸਬੰਧੀ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਕਸੀਅਨ ਅਨਿਲ ਕੁਮਾਰ ਨੇ ਦੱਸਿਆ ਕਿ ਕਜੌਲੀ ਵਾਟਰ ਵਰਕਸ ਤੋਂ ਪਾਣੀ ਦੀ ਸਿੱਧੀ ਸਪਲਾਈ ਵਾਲੀ ਫੇਜ਼-4 ਅਤੇ ਫੇਜ਼-5 ਮੇਨ ਪਾਈਪਲਾਈਨ ’ਚੋਂ ਨਵੇਂ ਕੁਨੈਕਸ਼ਨ ਕਰਨ ਲਈ ਚੰਡੀਗੜ੍ਹ ਨਗਰ ਨਿਗਮ ਵੱਲੋਂ 18 ਮਾਰਚ ਨੂੰ ਪਾਣੀ ਬੰਦੀ ਲਈ ਗਈ ਹੈ। ਇਸ ਕਾਰਨ ਇੱਥੋਂ ਦੇ ਫੇਜ਼-1 ਤੋਂ ਫੇਜ਼-7, ਸੈਕਟਰ-70 ਅਤੇ ਸੈਕਟਰ-71, ਪਿੰਡ ਮਟੌਰ, ਪਿੰਡ ਸ਼ਾਹੀ ਮਾਜਰਾ, ਫੇਜ਼-9, 10, 11 ਅਤੇ ਇੰਡਸਟਰੀ ਏਰੀਆ ਫੇਜ਼-1 ਤੋਂ ਫੇਜ਼-5 ਵਿੱਚ ਸੋਮਵਾਰ ਨੂੰ ਸਵੇਰੇ ਪਾਣੀ ਦੀ ਸਪਲਾਈ ਪ੍ਰੈਸ਼ਰ ਨਾਲ ਹੋਵੇਗੀ, ਦੁਪਹਿਰ ਵੇਲੇ ਪਾਣੀ ਦੀ ਬਿਲਕੁਲ ਵੀ ਸਪਲਾਈ ਨਹੀਂ ਹੋਵੇਗੀ ਅਤੇ ਸ਼ਾਮ ਨੂੰ ਵੀ ਪਾਣੀ ਦੀ ਸਪਲਾਈ ਘੱਟ ਪ੍ਰੈਸ਼ਰ ਨਾਲ ਹੋਵੇਗੀ। ਐਕਸੀਅਨ ਨੇ ਦੱਸਿਆ ਕਿ 19 ਮਾਰਚ ਨੂੰ ਸਵੇਰੇ ਅਤੇ ਸ਼ਾਮ ਪਾਣੀ ਦੀ ਉਪਲਬਧਤਾ ਮੁਤਾਬਕ ਹੀ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। ਜਦੋਂਕਿ ਦੁਪਹਿਰ ਵੇਲੇ ਪਾਣੀ ਦੀ ਬਿਲਕੁਲ ਸਪਲਾਈ ਨਹੀਂ ਹੋਵੇਗੀ। ਉਨ੍ਹਾਂ ਸ਼ਹਿਰ ਵਾਸੀਆਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਪਾਣੀ ਦੀ ਸੰਜਮ ਨਾਲ ਵਰਤੋਂ ਕੀਤੀ ਜਾਵੇ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …