nabaz-e-punjab.com

ਪਿੰਡ ਕੁੰਭੜਾ ਵਿੱਚ ਲੋਕਾਂ ਦੇ ਘਰਾਂ ਵਿੱਚ ਸਪਲਾਈ ਹੋ ਰਿਹੈ ਗੰਧਲਾ ਪਾਣੀ, ਲੋਕ ਭੜਕੇ

ਗੰਦੇ ਪਾਣੀ ਦੀਆਂ ਬੋਤਲਾਂ ਭਰਕੇ ਪ੍ਰਸ਼ਾਸਨ ਦੇ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜੁਲਾਈ:
ਸਥਾਨਕ ਪਿੰਡ ਕੁੰਭੜਾ ਦੇ ਲੋਕਾਂ ਨੇ ਘਰਾਂ ਵਿੱਚ ਪੀਣ ਵਾਲੇ ਗੰਦੇ ਪਾਣੀ ਦੀ ਸਪਲਾਈ ਵਿਰੁੱਧ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਗਟਾਵਾਂ ਕੀਤਾ ਅਤੇ ਪਿੰਡ ਵਾਸੀਆਂ ਨੂੰ ਸੂਬਾ ਸਰਕਾਰ ਨੂੰ ਸਵਾਲ ਕੀਤਾ ਕਿ ਲੋਕਾਂ ਨੂੰ ਦੂਸ਼ਿਤ ਪਾਣੀ ਪਿਲਾ ਕੇ ਮਿਸ਼ਨ ਤੰਦਰੁਸਤ ਪੰਜਾਬ ਦੀ ਕਲਪਨਾ ਕਰਨਾ ਅਸੰਭਵ ਹੈ। ਸਰਕਾਰੀ ਅੱਤਿਆਚਾਰ ਅਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਵਿੱਚ ਲੋਕਾਂ ਨੇ ਦੂਸ਼ਿਤ ਪਾਣੀ ਦੀਆਂ ਬੋਤਲਾਂ ਭਰਕੇ ਪ੍ਰਸ਼ਾਸਨ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਮੀਡੀਆ ਨੂੰ ਜਾਰੀ ਕੀਤੇ ਗਏ ਬਿਆਨ ਵਿੱਚ ਉਹਨਾਂ ਦਾਅਵਾ ਕੀਤਾ ਕਿ ਪਿੰਡ ਦੇ ਕੰਮ ਕਰਵਾਉਣ ਲਈ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਫੇਲ੍ਹ ਸਾਬਿਤ ਹੋ ਰਹੇ ਹਨ।
ਸ੍ਰੀ ਕੁੰਭੜਾ ਨੇ ਕਿਹਾ ਕਿ ਇੱਕ ਪਾਸੇ ਕੈਪਟਨ ਸਰਕਾਰ ਸੂਬੇ ਵਿੱਚ ‘ਮਿਸ਼ਨ ਤੰਦਰੁਸਤ ਪੰਜਾਬ‘ ਮੁਹਿੰਮ ਚਲਾ ਰਹੀ ਹੈ, ਦੂਜੇ ਪਾਸੇ ਲੋਕਾਂ ਨੂੰ ਪੀਣ ਵਾਲਾ ਸਾਫ-ਸੁਥਰਾ ਪਾਣੀ ਤੱਕ ਨਹੀਂ ਮਿਲ ਰਿਹਾ। ਉਹਨਾਂ ਕਿਹਾ ਕਿ ਹੋਰ ਪਿੰਡਾਂ ਤੋਂ ਵੀ ਜਾਣਕਾਰੀ ਮਿਲ ਰਹੀ ਹੈ ਜਿੱਥੇ ਪੀਣ ਵਾਲੇ ਪਾਣੀ ਦੀ ਭਾਰੀ ਕਿੱਲਤ ਹੋਈ ਪਈ ਹੈ। ਇੰਝ ਹੀ ਨੇੜਲੇ ਪਿੰਡ ਕੰਡਾਲਾ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਵਿਸ਼ੇਸ਼ ਤੌਰ ’ਤੇ ਦਲਿਤਾਂ ਦੇ ਮੁਹੱਲੇ ਵਿੱਚ ਪਾਣੀ ਦੀ ਸਪਲਾਈ ਨਹੀਂ ਹੋ ਰਹੀ ਹੈ। ਬਲੌਂਗੀ ਦੇ ਪੰਚ ਬਹਾਦਰ ਸਿੰਘ ਅਤੇ ਸਮਾਜ ਸੇਵੀ ਬੀ.ਸੀ. ਪ੍ਰੇਮੀ ਨੇ ਦੱਸਿਆ ਕਿ ਪਿੰਡ ਵਾਸੀ ਪੀਣ ਵਾਲਾ ਪਾਣਾ, ਸਫ਼ਾਈ ਅਤੇ ਹੋਰ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਇਸ ਤੋਂ ਪਹਿਲਾਂ ਮੁਹਾਲੀ ਦੇ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਨੇ ਵੀ ਦੂਸ਼ਿਤ ਪਾਣੀ ਦਾ ਮੁੱਦਾ ਚੁੱਕਿਆ ਸੀ।
ਇਸ ਮੌਕੇ ਹਰਬੰਸ ਸਿੰਘ, ਦਲਜੀਤ ਕੌਰ ਸਾਬਕਾ ਪੰਚ, ਗੁਲਨਾਮ ਕੌਰ ਸਾਬਕਾ ਬਲਾਕ ਸੰਮਤੀ ਮੈਂਬਰ, ਗੁਰਨਾਮ ਸਿੰਘ, ਬਲਜਿੰਦਰ ਸਿੰਘ, ਕਮਲਪ੍ਰੀਤ ਸਿੰਘ, ਪਰਮਜੀਤ ਕੌਰ, ਅਮਰ ਕੌਰ, ਜਗਦੀਪ ਸਿੰਘ, ਮਨਦੀਪ ਸਿੰਘ, ਸੁਰਿੰਦਰ ਸਿੰਘ, ਅਜੀਤ ਕੌਰ, ਮਨਦੀਪ ਸਿੰਘ, ਹਰਦੀਪ ਸਿੰਘ, ਰਾਣੀ ਕੌਰ ਜਰਨੈਲ ਸਿੰਘ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…