nabaz-e-punjab.com

ਮੁਹਾਲੀ ਵਿੱਚ ਦੋ ਦਿਨ ਪ੍ਰਭਾਵਿਤ ਰਹੇਗੀ ਪਾਣੀ ਦੀ ਸਪਲਾਈ

ਨਬਜ਼-ਏ-ਪੰਜਾਬ, ਮੁਹਾਲੀ, 17 ਜਨਵਰੀ:
ਮੁਹਾਲੀ ਦੇ ਕੁੱਝ ਰਿਹਾਇਸ਼ੀ ਅਤੇ ਸਨਅਤੀ ਖੇਤਰ ਵਿੱਚ ਅਗਲੇ ਦੋ ਦਿਨ ਪੀਣ ਵਾਲੇ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ-2, ਮੁਹਾਲੀ ਦੇ ਕਾਰਜਕਾਰੀ ਇੰਜੀਨੀਅਰ ਗੁਰਪ੍ਰਕਾਸ਼ ਸਿੰਘ ਨੇ ਦੱਸਿਆ ਕਿ ਵਾਟਰ ਸਪਲਾਈ ਸਕੀਮ ਕਜੌਲੀ ਫੇਜ਼-4 ਦੀ ਮੇਨ ਪਾਈਪਲਾਈਨ ’ਤੇ ਚੰਡੀਗੜ੍ਹ ਵਾਟਰ ਸਪਲਾਈ ਵਿਭਾਗ ਵੱਲੋਂ ਫਲੋਅ ਮੀਟਰ ਲਗਾਉਣ ਲਈ ਚੰਡੀਗੜ੍ਹ ਵਾਟਰ ਸਪਲਾਈ ਵਿਭਾਗ ਵੱਲੋਂ ਕਜੌਲੀ ਵਾਟਰ ਵਰਕਸ ਤੋਂ ਪਾਣੀ ਦੀ ਸਿੱਧੇ ਸਪਲਾਈ ਵਾਲੀ ਫੇਜ਼-3 ਅਤੇ ਫੇਜ਼-4 ਦੀ ਪਾਈਪਲਾਈਨ ਸਬੰਧੀ ਪਾਣੀ ਦੀ ਬੰਦੀ ਲਈ ਗਈ ਹੈ। ਜਿਸ ਕਾਰਨ ਭਲਕੇ 18 ਅਤੇ 19 ਜਨਵਰੀ ਨੂੰ ਇੱਥੋਂ ਦੇ ਫੇਜ਼-3ਬੀ-2, ਫੇਜ਼-5, ਫੇਜ਼-7, ਸੈਕਟਰ-70 ਅਤੇ ਸੈਕਟਰ-71, ਪਿੰਡ ਮਟੌਰ, ਪਿੰਡ ਸ਼ਾਹੀ ਮਾਜਰਾ ਅਤੇ ਉਦਯੋਗਿਕ ਖੇਤਰ ਫੇਜ਼-1 ਤੋਂ ਫੇਜ਼-5 ਵਿੱਚ ਪਾਣੀ ਦੀ ਸਪਲਾਈ ਉਪਲਬਧਤਾ ਮੁਤਾਬਕ ਹੋਵੇਗੀ।
ਅਧਿਕਾਰੀ ਨੇ ਦੱਸਿਆ ਕਿ 18 ਜਨਵਰੀ ਨੂੰ ਸਵੇਰੇ ਪਾਣੀ ਦੀ ਸਪਲਾਈ ਪੂਰੇ ਪ੍ਰੈਸ਼ਰ ਨਾਲ ਹੋਵੇਗੀ ਅਤੇ ਦੁਪਹਿਰ ਵੇਲੇ ਪਾਣੀ ਦੀ ਸਪਲਾਈ ਬਿਲਕੁਲ ਨਹੀਂ ਹੋਵੇਗੀ। ਜਦੋਂਕਿ ਸ਼ਾਮ ਨੂੰ ਪਾਣੀ ਦੀ ਸਪਲਾਈ ਘੱਟ ਪੈ੍ਰਸ਼ਰ ਨਾਲ (ਪਾਣੀ ਦੀ ਉਪਲਬਧਤਾ ਅਨੁਸਾਰ) ਹੋਵੇਗੀ। ਉਨ੍ਹਾਂ ਦੱਸਿਆ ਕਿ 19 ਜਨਵਰੀ ਨੂੰ ਸਵੇਰੇ ਪਾਣੀ ਦੀ ਸਪਲਾਈ ਘੱਟ ਪੈ੍ਰਸ਼ਰ ਨਾਲ ਹੋਵੇਗੀ ਅਤੇ ਦੁਪਹਿਰ ਸਮੇਂ ਪਾਣੀ ਦੀ ਸਪਲਾਈ ਨਹੀਂ ਹੋਵੇਗੀ ਜਦੋਂਕਿ ਸ਼ਾਮ ਨੂੰ ਪਾਣੀ ਦੀ ਸਪਲਾਈ ਘੱਟ ਪ੍ਰੈਸ਼ਰ ਨਾਲ (ਪਾਣੀ ਦੀ ਉਪਲਬਧਤਾ ਮੁਤਾਬਕ) ਕੀਤੀ ਜਾ ਸਕੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਗਲੇ ਦੋ ਦਿਨ ਪਾਣੀ ਦੀ ਵਰਤੋਂ ਸੰਜਮ ਨਾਲ ਕਰਨ ਅਤੇ ਵਿਭਾਗ ਨੂੰ ਆਪਣਾ ਪੂਰਾ ਸਹਿਯੋਗ ਦੇਣ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ: ਛੋਟਾ-ਵੱਡਾ ਘੱਲੂਘਾਰਾ ਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ: ਛੋਟਾ-ਵੱਡਾ ਘੱਲੂਘਾਰਾ ਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਨਬਜ਼…