ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਮੁਹਾਲੀ ਹਲਕੇ ਦੇ ਤਿੰਨ ਪਿੰਡਾਂ ਵਿੱਚ ਵੰਡੇ ਪਾਣੀ ਦੇ ਟੈਂਕਰ

ਲੋਕ ਸਭਾ ਚੋਣਾਂ ਵਿੱਚ ਕਾਂਗਰਸ ਤੋਂ ਵਿਧਾਨ ਸਭਾ ਚੋਣਾਂ ਵਿੱਚ ਕੀਤੇ ਵਾਅਦਿਆਂ ਦਾ ਹਿਸਾਬ ਲੈਣਗੇ ਵੋਟਰ: ਚੰਦੂਮਾਜਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜਨਵਰੀ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣੇ ਅਖ਼ਤਿਆਰੀ ਕੋਟੇ ਦੀ ਗਰਾਂਟ ’ਚੋਂ ਮੁਹਾਲੀ ਹਲਕੇ ਅਧੀਨ ਆਉਂਦੇ ਪਿੰਡ ਸਿਆਊ, ਮਾਣਕ ਮਾਜਰਾ ਅਤੇ ਕੁਰੜਾ ਵਿੱਚ ਲੋਕਾਂ ਦੀ ਸਹੂਲਤ ਲਈ ਪਾਣੀ ਦੇ ਟੈਂਕਰ ਵੰਡੇ। ਇਸ ਮੌਕੇ ਬੋਲਦਿਆਂ ਸ੍ਰੀ ਚੰਦੂਮਾਜਰਾ ਨੇ ਪਿਛਲੇ ਸਾਢੇ ਚਾਰ ਸਾਲ ਦੀ ਆਪਣੀ ਕਾਰਗੁਜ਼ਾਰੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਾਰਲੀਮੈਂਟ ਸਭਾ ਵਿੱਚ ਲੋਕਾਂ ਨਾਲ ਜੁੜੇ ਅਤੇ ਪੰਜਾਬ ਦੇ ਭਖਦੇ ਮੁੱਦੇ ਸਭ ਤੋਂ ਵੱਧ ਉਨ੍ਹਾਂ ਵੱਲੋਂ ਚੁੱਕੇ ਜਾਂਦੇ ਰਹੇ ਹਨ ਅਤੇ ਇਸ ਸਬੰਧੀ ਜਲਦੀ ਹੀ ਉਹ ਆਪਣਾ ਰਿਪੋਰਟ ਕਾਰਡ ਜਨਤਾ ਦੀ ਕਚਹਿਰੀ ਵਿੱਚ ਜਾਰੀ ਕਰਨਗੇ।
ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਲੋਕਾਂ ਮੰਗ ਦੇ ਮੱਦੇਨਜ਼ਰ ਪਿੰਡਾਂ ਵਿੱਚ ਪਾਣੀ ਵਾਲੇ ਟੈਂਕਰ ਮੁਹੱਈਆ ਕਰਵਾਏ ਗਏ ਤਾਂ ਜਲ ਸਪਲਾਈ ਦੇ ਸੰਕਟ ਅਤੇ ਸਾਂਝੇ ਪ੍ਰੋਗਰਾਮਾਂ ਦੌਰਾਨ ਪਾਣੀ ਦੀ ਲੋੜ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕੈਪਟਨ ਸਰਕਾਰ ਦੀ ਪੌਣੇ ਦੋ ਸਾਲ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਕਾਂਗਰਸ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਲੋਕਾਂ ਦੀ ਭਲਾਈ ਲਈ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਤੋਂ ਸੂਬੇ ਦੇ ਕਿਸਾਨ, ਖੇਤ ਮਜ਼ਦੂਰ, ਮੁਲਜ਼ਮ ਵਰਗ, ਦਲਿਤ ਭਾਈਚਾਰੇ ਦੇ ਲੋਕਾਂ ਸਮੇਤ ਹਰ ਵਰਗ ਦੇ ਲੋਕ ਦੁਖੀ ਹਨ ਅਤੇ ਲੋਕ ਸਭਾ ਦੀਆਂ ਚੋਣਾਂ ਵਿੱਚ ਪੰਜਾਬ ਦੇ ਲੋਕ ਸੱਤਾਧਾਰੀ ਪਾਰਟੀ ਤੋਂ ਵਿਧਾਨ ਸਭਾ ਚੋਣਾਂ ਵਿੱਚ ਕੀਤੇ ਵਾਅਦਿਆਂ ਬਾਰੇ ਸਰਕਾਰ ਨੂੰ ਘੇਰਨ ਦੇ ਮੂੜ ਵਿੱਚ ਹਨ।
ਇਸ ਮੌਕੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਅਕਾਲੀ ਕੌਂਸਲਰ ਪਰਮਿੰਦਰ ਸਿੰਘ ਬੈਦਵਾਨ, ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ, ਹਰਮਿੰਦਰ ਸਿੰਘ ਪੱਤੋਂ, ਬਲਵਿੰਦਰ ਸਿੰਘ ਲਖਨੌਰ, ਕੁਲਦੀਪ ਕੌਰ ਸਰਪੰਚ ਮਾਣਕ ਮਾਜਰਾ, ਜਸਵੀਰ ਸਿੰਘ ਜੱਸੀ, ਰਣ ਸਿੰਘ ਸਿਆਊ, ਅਮਨਦੀਪ ਸਿੰਘ ਮਾਣਕ ਮਾਜਰਾ, ਕਮਲਜੀਤ ਸਿੰਘ ਕੰਮਾ, ਗੁਰਪ੍ਰਤਾਪ ਸਿੰਘ ਬੜੀ, ਵਕੀਲ ਸਿਮਰਨਜੀਤ ਸਿੰਘ ਚੰਦੂਮਾਜਰਾ, ਓਐਸਡੀ ਹਰਦੇਵ ਸਿੰਘ ਹਰਪਾਲਪੁਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…