Nabaz-e-punjab.com

ਪੰਜਾਬ ਮੰਡੀ ਬੋਰਡ ਫੀਲਡ ਐਂਪਲਾਈਜ ਯੂਨੀਅਨ ਵੱਲੋਂ ਵਿਸ਼ਾਲ ਧਰਨਾ

ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਤੇ 24 ਮੁਲਾਜ਼ਮਾਂ ਦੀ ਬਹਾਲੀ ਮੰਗੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਅਕਤੂਬਰ:
ਪੰਜਾਬ ਮੰਡੀ ਬੋਰਡ ਫੀਲਡ ਐਂਪਲਾਈਜ ਯੂਨੀਅਨ ਵੱਲੋਂ ਸੂਬਾ ਪ੍ਰਧਾਨ ਵੀਰਇੰਦਰਜੀਤ ਸਿੰਘ ਪੁਰੀ ਅਤੇ ਜਨਰਲ ਸਕੱਤਰ ਬਲਵਿੰਦਰ ਸਿੰਘ ਬਿਸਾਖਾ ਦੀ ਅਗਵਾਈ ਹੇਠ ਪੰਜਾਬ ਸੁਬਾਰਡੀਨੋਟ ਸਰਵਿਸ ਫੈਡਰੇਸ਼ਨ ਦੇ ਸਹਿਯੋਗ ਨਾਲ ਅੱਜ ਇੱਥੋਂ ਦੇ ਸੈਕਟਰ-65ਏ ਸਥਿਤ ਮੰਡੀ ਬੋਰਡ ਦੇ ਮੁੱਖ ਦਫ਼ਤਰ ਦੇ ਬਾਹਰ ਵਿਸ਼ਾਲ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦਿਆਂ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ।
ਸੂਬਾ ਪ੍ਰਧਾਨ ਵੀਰਇੰਦਰਜੀਤ ਸਿੰਘ ਪੁਰੀ ਅਤੇ ਜਨਰਲ ਸਕੱਤਰ ਬਲਵਿੰਦਰ ਸਿੰਘ ਬਿਸਾਖਾ ਅਤੇ ਕਰਮਾਪੁਰੀ ਨੇ ਕਿਹਾ ਕਿ ਮੰਡੀ ਬੋਰਡ ਮੈਨੇਜਮੈਂਟ ਵੱਲੋਂ ਕਰਮਚਾਰੀਆਂ ਨਾਲ ਪੱਖਪਾਤ ਕੀਤਾ ਜਾ ਰਿਹਾ ਹੈ। ਬਹੁਤ ਸਾਰੇ ਕਰਮਚਾਰੀ ਪਿਛਲੇ 25-30 ਸਾਲਾਂ ਤੋਂ ਇਕ ਹੀ ਅਸਾਮੀ ’ਤੇ ਕੰਮ ਕਰਦੇ ਆ ਰਹੇ ਹਨ ਜਦੋਂਕਿ ਸੁਪਰੀਮ ਕੋਰਟ ਦੇ ਫੈਸਲੇ ਅਨੁਸਾਰ ਹਰੇਕ ਕਰਮਚਾਰੀ ਨੂੰ ਸਮੁੱਚੀ ਸਰਵਿਸ ਦੌਰਾਨ ਘੱਟੋ ਘੱਟ ਤਿੰਨ ਤਰੱਕੀਆਂ ਮਿਲਣੀਆਂ ਚਾਹੀਦੀਆਂ ਹਨ। ਉਧਰ, ਅਧਿਕਾਰੀ ਤਿੰਨ ਤੋਂ ਛੇ ਵਾਰ ਪੱਦਉੱਨਤੀਆਂ ਦਾ ਲਾਭ ਲੈ ਚੁੱਕੇ ਹਨ ਪ੍ਰੰਤੂ ਆਮ ਮੁਲਾਜ਼ਮਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ।
ਬੁਲਾਰਿਆਂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵੇਲੇ ਕੈਪਟਨ ਅਮਰਿੰਦਰ ਸਿੰਘ ਅਤੇ ਸਮੁੱਚੀ ਕਾਂਗਰਸ ਲੀਡਰਸ਼ਿਪ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਪੈਨਸ਼ਨਰਾਂ ਨਾਲ ਡੀਏ ਦੀਆਂ ਕਿਸ਼ਤਾਂ ਦਾ ਬਕਾਇਆ ਦੇਣ ਅਤੇ ਤਨਖ਼ਾਹ-ਕਮਿਸ਼ਨ ਲਾਗੂ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਕੈਪਟਨ ਸਰਕਾਰ ਆਪਣੇ ਵਾਅਦਿਆਂ ਤੋਂ ਮੁਕਰ ਰਹੀ ਹੈ ਅਤੇ ਮੁਲਾਜ਼ਮਾਂ ਉੱਤੇ 2400 ਰੁਪਏ ਸਾਲਾਨਾ ਜਜੀਆਂ ਟੈਕਸ ਲਾਇਆ ਜਾ ਰਿਹਾ ਹੈ। ਘਰ-ਘਰ ਨੌਕਰੀ ਦੇਣ ਦੀ ਬਜਾਏ ਨੌਜਵਾਨਾਂ ਨੂੰ ਬੇਰੁਜ਼ਗਾਰੀ ਦੀ ਭੱਠੀ ਵਿੱਚ ਝੋਕਿਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ। ਆਂਗਨਵਾੜੀ, ਮਿੱਡ ਡੇਅ ਮੀਲ ਅਤੇ ਆਸ਼ਾ ਵਰਕਰਾਂ ਨੂੰ ਮਾਣ ਭੱਤੇ ਦੀ ਬਜਾਏ ਘੱਟੋ-ਘੱਟ ਉਜਰਤਾਂ ਦੇ ਤਹਿਤ ਰੈਗੂਲਰ ਕੀਤਾ ਜਾਵੇ। ਮੰਡੀ ਬੋਰਡ ਵਿੱਚ 2004 ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ ਅਤੇ 2016 ਵਿੱਚ ਕੰਟਰੈਕਟ ’ਤੇ ਰੱਖੇ ਹੋਏ ਕਰਮਚਾਰੀਆਂ ਨੂੰ ਮੰਡੀ ਬੋਰਡ ਵਿੱਚ ਰੈਗੂਲਰ ਕੀਤਾ ਜਾਵੇ ਅਤੇ ਰਿਵਰਟ ਕੀਤੇ 24 ਇਲੈਕਟ੍ਰੀਸ਼ਨਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ।
ਇਸ ਮੌਕੇ ਦਰਸ਼ਨ ਸਿੰਘ ਬੇਲੂਮਾਜਰਾ, ਗੁਰਵਿੰਦਰ ਸਿੰਘ, ਜਤਿੰਦਰ ਕੁਮਾਰ, ਸਿਮਰਜੀਤ ਸਿੰਘ ਬਰਾੜ, ਹਰਜੀਤ ਸਿੰਘ ਜ਼ਿਲ੍ਹਾ ਪ੍ਰਧਾਨ, ਨਛੱਤਰ ਸਿੰਘ ਜ਼ਿਲ੍ਹਾ ਪ੍ਰਧਾਨ ਫਰੀਦਕੋਟ, ਜਸਵੀਰ ਖੋਖਰ, ਤੇਜਿੰਦਰਪਾਲ ਸਿੰਘ, ਹਰਬੰਸ ਸਿੰਘ, ਟਿੱਬਾ ਜ਼ਿਲ੍ਹਾ ਪ੍ਰਧਾਨ ਸੰਗਰੂਰ, ਸਰੂਪ ਚੰਦ ਜਿਲ੍ਹਾ ਪ੍ਰਧਾਨ ਬਠਿੰਡਾ, ਦੁਰਗਾ ਪ੍ਰਸਾਦ ਮਾਨਸਾ, ਹਰਜਿੰਦਰ ਫਤਿਹ, ਗੁਰਦੀਪ ਸਿੰਘ ਜਲੰਧਰ,ਅਵਤਾਰ ਸਿੰਘ ਮੋਗਾ, ਸੁਖਦੀਪ ਸਿੰਘ ਥਿੰਦ, ਮਦਨ ਲਾਲ ਚਿਤਰਾ, ਅਜੀਤ ਸਿੰਘ, ਹਰਮੰਦਰ ਸਿੰਘ, ਮਨਜੀਤ ਸਿੰਘ, ਅਮਰ ਸਿੰਘ ਸੰਗਰੂਰ, ਜਗਨ ਨਾਲ ਹੁਸ਼ਿਆਰਪੁਰ, ਗੋਪਾਲ ਚੰਦ ਮੁਹਾਲੀ, ਸਵਰਨ ਸਿੰਘ ਦੇਸੂਮਾਜਰਾ, ਜ਼ਿਲ੍ਹਾ ਪ੍ਰਧਾਨ ਫੀਲਡ ਅਤੇ ਵਰਕਸ ਆਫ਼ ਜੋਨ ਮੁਹਾਲੀ, ਪ੍ਰਕਾਸ਼ ਸਿੰਘ, ਦਰਸ਼ਨ ਸਿੰਘ, ਹਰਮੇਸ਼ ਸਿੰਘ, ਬਲਕਾਰ ਸਿੰਘ, ਅਮਰਜੀਤ ਸਿੰਘ, ਪਰਮਜੀਤ ਸਿੰਘ, ਕੁਲਜੀਤ ਸਿੰਘ, ਗੁਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਮੋਹਨ ਸਿੰਘ, ਜਸਵੀਰ ਸਿੰਘ, ਰਣਜੀਤ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …