ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਸਾਨੂੰ ਸਾਰਿਆਂ ਨੂੰ ਇੱਕ ਜੁਟ ਹੋਣ ਦੀ ਲੋੜ: ਆਈ.ਜੀ ਵਰਮਾ

ਭਾਰਤ ਨੂੰ ਇੱਕ ਵਿਕਸਿਤ ਦੇਸ਼ ਬਣਾਉਣਾ ਲਈ ਪਿੰਡਾਂ ਦਾ ਵਿਕਸਿਤ ਹੋਣਾ ਬਹੁਤ ਜ਼ਰੂਰੀ

ਬਲਾਕ ਮਾਜਰੀ ਵਿੱਚ ਪੰਚਾਂ‐ਸਰਪੰਚਾਂ ਲਈ ਜਾਗਰੂਕਤਾ ਸੈਮੀਨਾਰ ਦਾ ਆਯੋਜਨ, ਆਈ.ਜੀ ਸ਼ਿਵ ਵਰਮਾ ਨੇ ਕੀਤੀ ਸ਼ਿਰਕਤ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 4 ਨਵੰਬਰ:
ਸੈਂਟਰਲ ਵਿਜੀਲੈਂਸ ਕਮਿਸ਼ਨ ਵੱਲੋਂ ਭਾਰਤ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਬ ਭਾਈ ਪਟੇਲ ਨੂੰ ਸਮਰਪਿਤ 30 ਅਕਤੂਬਰ ਤੋਂ 4 ਨਵੰਬਰ ਤੱਕ ਚੌਕਸੀ ਜਾਗਰੂਕਤਾ ਅਭਿਆਨ ਚਲਾਇਆ ਗਿਆ। ਇਸ ਵਿਜੀਲੈਂਸ ਜਾਗਰੂਕਤਾ ਅਭਿਆਨ ਦਾ ਮੁੱਖ ਮੰਤਵ ਭਾਰਤ ਨੂੰ ਰਿਸ਼ਵਤ ਮੁਕਤ ਬਣਾਉਣਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਆਰਥਿਕਤਾ ਅਪਰਾਧ ਸ਼ਾਖਾ ਪੰਜਾਬ ਚੰਡੀਗੜ੍ਹ ਵੱਲੋਂ ਬਲਾਕ ਮਾਜਰੀ ਦੇ ਪੰਚਾਂ, ਸਰਪੰਚਾਂ ਅਤੇ ਆਮ ਨਾਗਰਿਕਾਂ ਨੂੰ ਜਾਣੂ ਕਰਵਾਉਣ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਹੈ। ਇਸ ਮੌਕੇ ਬੋਲਦਿਆਂ ਆਈ.ਜੀ. ਸ਼ਿਵ ਕੁਮਾਰ ਵਰਮਾ ਨੇ ਕਿਹਾ ਕਿ ਜਿਵੇਂ ਕਿ ਸਾਰੇ ਜਾਣਦੇ ਹੋ ਕਿ ਭਾਰਤ ਦੀ ਆਬਾਦੀ ਜ਼ਿਆਦਾਤਰ ਪਿੰਡਾਂ ਵਿੱਚ ਵਸਦੀ ਹੈ, ਜੇਕਰ ਭਾਰਤ ਨੂੰ ਇੱਕ ਵਿਕਸਿਤ ਦੇਸ਼ ਬਣਾਉਣਾ ਹੈ ਤਾਂ ਇਨ੍ਹਾਂ ਪਿੰਡਾਂ ਦਾ ਵਿਕਸਿਤ ਹੋਣਾ ਬਹੁਤ ਜ਼ਰੂਰੀ ਹੈ।
ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਹਰ ਪਿੰਡਾਂ ਦੇ ਵਿਕਾਸ ਲਈ ਵੱਖ‐ਵੱਖ ਸਕੀਮਾਂ ਰਾਹੀਂ ਗਰਾਂਟ ਦੇ ਰੂਪ ਵਿੱਚ ਕਾਫੀ ਪੈਸਾ ਜਾਰੀ ਕੀਤਾ ਜਾਂਦਾ ਹੈ। ਜਿਸ ਨੂੰ ਪਿੰਡਾਂ ਦੀਆਂ ਪੰਚਾਇਤਾਂ ਰਾਹੀਂ ਖਰਚ ਕੀਤਾ ਜਾਂਦਾ ਹੈ। ਇਨ੍ਹਾਂ ਸਕੀਮਾਂ ਵਿੱਚ ਜਾਰੀ ਹੋਇਆ ਪੈਸਾ ਭ੍ਰਿਸ਼ਟਾਚਾਰ ਕਾਰਨ ਵਿਕਾਸ ਦੀਆਂ ਸਕੀਮਾਂ ਨੇਪਰੇ ਨਹੀਂ ਚੜਦੀਆਂ ਤੇ ਇਹ ਪੈਸਾ ਭਰਿਸਟ ਅਫ਼ਸਰਾਂ ਦੀਆਂ ਜੇਬਾਂ ਵਿੱਚ ਚਲਾ ਜਾਂਦਾ ਹੈ। ਇਸ ਭਰਿਸਟਾਚਾਰ ਨੂੰ ਰੋਕਣ ਵਿੱਚ ਆਮ ਲੋਕ ਅਹਿਮ ਯੋਗਦਾਨ ਦੇ ਸਕਦੇ ਹਨ। ਜੇਕਰ ਆਪ ਇਹ ਜਾਣਦੇ ਹੋਵੇਗੇ ਕਿ ਇਸ ਸਬੰਧੀ ਸ਼ਿਕਾਇਤ ਕਿਥੇ ਕੀਤੀ ਜਾ ਸਕਦੀ ਹੈ ਅਤੇ ਕਿਵੇ ਕੀਤੀ ਜਾ ਸਕਦੀ ਹੈ।
ਇਸ ਸੈਮੀਨਾਰ ਰਾਹੀਂ ਆਪ ਸਭ ਨੂੰ ਇਸ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਆਪ ਦੇ ਅਹਿੰਮ ਯੋਗਦਾਨ ਬਾਰੇ ਦੱਸਣ ਲਈ ਵਿਜੀਲੈਸ ਬਿਊਰੋ ਪੰਜਾਬ, ਚੰਡੀਗੜ੍ਹ ਦੇ ਇੰਸਪੈਕਟਰ ਜਨਰਲ ਆਫ ਪੁਲਿਸ ਸ੍ਰੀ ਸ਼ਿਵ ਕੁਮਾਰ ਵਰਮਾ ਉਚੇਚੇ ਤੌਰ ਤੇ ਸ਼ਾਮਲ ਹੋਏ। ਜਿਨ੍ਹਾਂ ਨੇ ਵਿਜੀਲੈਸ ਬਿਊਰੋ ਦੀ ਵਰਕਿੰਗ ਤੋਂ ਜਾਣੂ ਕਰਵਾਇਆ ਅਤੇ ਭਰਿਸ਼ਟ ਅਫ਼ਸਰਾਂ ਦੀ ਸ਼ਿਕਾਇਤ ਕਿਵੇ ਤੇ ਕਿੱਥੇ ਕੀਤੀ ਜਾ ਸਕਦੀ ਹੈ ਇਸ ਬਾਰੇ ਵਿਸਥਾਰ ਪੂਰਵਕ ਦੱਸਿਆਂ ਤਾਂ ਜੋ ਅਸੀਂ ਸਾਰੇ ਮਿਲਕੇ ਸਰਕਾਰ ਦੀਆਂ ਕੋਸ਼ਿਸਾਂ ਸੱਦਕਾ ਭਾਰਤ ਨੂੰ ਇੱਕ ਰਿਸਵਤ ਮੁਕਤ ਅਤੇ ਵਿਕਸਤ ਦੇਸ ਬਣਾਇਆ ਜਾ ਸਕੇ। ਜਿਸ ਵਿੱਚ ਸਾਡਾ ਤੇ ਸਾਡੀ ਆਉਣ ਵਾਲੀ ਪੀੜੀ ਦਾ ਸੁਰੱਖਿਅਤ ਭਵਿੱਖ ਦਾ ਸੁਪਨਾ ਜੋ ਸ੍ਰੀ ਵਲਫ ਭਾਈ ਪਟੇਲ ਜੀ ਵੱਲੋਂ ਦੇਖਿਆ ਗਿਆ ਸੀ, ਉਹ ਪੁਰਾ ਹੋ ਸਕੇ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…