Share on Facebook Share on Twitter Share on Google+ Share on Pinterest Share on Linkedin ਪੰਜਾਬ ਦੇ ਹਿੱਤਾਂ ਲਈ ਹਮਖ਼ਿਆਲਾਂ ਨਾਲ ਗੱਠਜੋੜ ਲਈ ਦਰਵਾਜ਼ੇ ਖੁੱਲ੍ਹੇ: ਭਗਵੰਤ ਮਾਨ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 23 ਜਨਵਰੀ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸੰਗਰੂਰ ਤੋਂ ਐਮ.ਪੀ. ਭਗਵੰਤ ਮਾਨ ਨੇ ਕਿਹਾ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਸੂਬੇ ਨੂੰ ਲੁੱਟ ਖਾਣ ਵਾਲੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ-ਬੀਜੇਪੀ ਵਰਗੇ ਰਵਾਇਤੀ ਦਲਾਂ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਆਮ ਆਦਮੀ ਪਾਰਟੀ ਪੰਜਾਬ ਵਿੱਚ ਹਮਖਿਆਲੀ ਧਿਰਾਂ ਨਾਲ ਗੱਠਜੋੜ ਕਰਨ ਦੀ ਹਮਾਇਤੀ ਹੈ। ਮੀਡੀਆ ਵਿਚ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਗੱਠਜੋੜ ਦੀਆਂ ਉਨ੍ਹਾਂ ਸਾਰੀਆਂ ਸੰਭਾਵਨਾਵਾਂ ਦੀ ਤਲਾਸ਼ ਜਾਰੀ ਹੈ ਤਾਂ ਕਿ ਸੰਭਾਵੀ ਗੱਠਜੋੜ ਭਵਿੱਖ ਵਿੱਚ ਇਕਜੁੱਟ ਅਤੇ ਇੱਕ ਸੁਰ ਰਹਿ ਕੇ ਪੰਜਾਬ ਦੇ ਰਵਾਇਤੀ ਦਲਾਂ ਨੂੰ ਹਰ ਫਰੰਟ ਤੇ ਮਾਤ ਦੇ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਕੋਸ਼ਿਸ਼ਾਂ ਲਈ ਆਪ ਲੀਡਰਸ਼ਿਪ ਦੀ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਅਤੇ ਬਹੁਜਨ ਸਮਾਜ ਪਾਰਟੀ ਨਾਲ ਗੱਲਬਾਤ ਜਾਰੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ