ਭਾਰੀ ਗਰਮੀ ਦੇ ਮੌਸਮ ਵਿੱਚ ਸ਼ਹਿਰ ਵਾਸੀਆਂ ਦੀ ਪਾਣੀ ਦੀ ਲੋੜ ਪੂਰੀ ਕਰਨ ਲਈ ਹਰ ਸੰਭਵ ਉਪਰਾਲਾ ਕਰਾਂਗੇ: ਕੁਲਵੰਤ ਸਿੰਘ

ਅਧਿਕਾਰੀਆਂ ਨੂੰ ਪਾਣੀ ਸਪਲਾਈ ਵਿੱਚ ਸੁਧਾਰ ਕਰਨ ਦੀ ਹਿਦਾਇਤ ਦਿੱਤੀ, ਸ਼ਹਿਰ ਵਾਸੀਆਂ ਨੂੰ ਪਾਣੀ ਦੀ ਦੁਰਵਰਤੋੱ ਨਾ ਕਰਨ ਦੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਮਈ:
ਅੱਤ ਦੀ ਗਰਮੀ ਵਿੱਚ ਸ਼ਹਿਰ ਵਾਸੀਆਂ ਨੂੰ ਪੇਸ਼ ਆ ਰਹੀ ਪੀਣ ਵਾਲੇ ਪਾਣੀ ਦੀ ਸਮੱਸਿਆਂ ਦੇ ਹੱਲ ਲਈ ਨਗਰ ਨਿਗਮ ਵੱਲੋਂ ਹਰ ਸੰਭਵ ਯਤਨ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜਿੱਥੇ ਕਿਤੇ ਵੀ ਪੀਣ ਵਾਲੇ ਪਾਣੀ ਦੀ ਸਪਲਾਈ ਪ੍ਰਭਾਵਿਤ ਹੋ ਰਹੀ ਹੈ ਉੱਥੇ ਨਿਗਮ ਵੱਲੋੱ ਪਾਣੀ ਦੇ ਟੈਂਕਰ ਭੇਜ ਕੇ ਵਸਨੀਕਾਂ ਨੂੰ ਪਾਣੀ ਮੁਹਈਆ ਕਰਵਾਇਆ ਜਾਵੇਗਾ। ਇਹ ਗੱਲ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਨੇ ਅੱਜ ਉਹਨਾਂ ਨਾਲ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹਲ ਲਈ ਕਾਰਵਾਈ ਕਰਨ ਦੀ ਮੰਗ ਲੈ ਕੇ ਆਏ ਕੌਂਸਲਰਾਂ ਨਾਲ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਆਖੀ। ਉਹਨਾਂ ਕਿਹਾ ਕਿ ਪਿਛਲੇ ਕੁੱਛ ਦਿਨਾਂ ਤੋੱ ਪੈ ਰਹੀ ਰਿਕਾਰਡ ਤੋੜ ਗਰਮੀ ਕਾਰਨ ਪ੍ਰਭਾਵਿਤ ਹੋਈ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਕਰਨ ਲਈ ਉਹਨਾਂ ਵੱਲੋੱ ਸੰਬੰਧਿਤ ਅਧਿਕਾਰੀਆਂ ਨੂੰ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਨਾਲ ਹੀ ਨਿਗਮ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਉਹਨਾਂ ਖੇਤਰਾਂ ਵਿੱਚ ਟੈਂਕਰਾਂ ਰਾਹੀ ਪਾਣੀ ਪਹੁੰਚਾਉਣ ਜਿੱਥੇ ਪਾਣੀ ਸਪਲਾਈ ਵਿੱਚ ਮੁਸ਼ਕਿਲ ਆ ਰਹੀ ਹੈ। ਉਹਨਾਂ ਇਸ ਮੌਕੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਕੜਕਦੀ ਗਰਮੀ ਵਿੱਚ ਗੱਡੀਆਂ ਧੋਣ ਅਤੇ ਬਗੀਚੀਆਂ ਨੂੰ ਪਾਣੀ ਲਾਉਣ ਦੀ ਕਾਰਵਾਈ ਤੇ ਰੋਕ ਲਗਾਉਣ ਤਾਂ ਜੋ ਪਾਣੀ ਸਪਲਾਈ ਵਿੱਚ ਆਉੱਦੀ ਸਮੱਸਿਆਂ ਨੂੰ ਬਿਹਤਰ ਢੰਗ ਨਾਲ ਹੱਲ ਕੀਤਾ ਜਾ ਸਕੇ।
ਇਸ ਤੋਂ ਪਹਿਲਾਂ ਅੱਜ ਮਿਉਂਸਪਲ ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਅਮਰੀਕ ਸਿੰਘ ਤਹਿਸੀਲਦਾਰ, ਆਰ.ਪੀ. ਸ਼ਰਮਾ, ਕਮਲਜੀਤ ਸਿੰਘ ਰੂਬੀ, ਪਰਮਿੰਦਰ ਸਿੰਘ ਤਸਿੰਬਲੀ, ਬੀਬੀ ਰਮਨਪ੍ਰੀਤ ਕੌਰ ਕੁੰਭੜਾ, ਸਰਬਜੀਤ ਸਿੰਘ ਸਮਾਣਾ, ਬੀਬੀ ਜਸਬੀਰ ਕੌਰ ਅੱਤਲੀ ਨੇ ਮੇਅਰ ਕੁਲਵੰਤ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਸ਼ਹਿਰ ਵਿੱਚਲੀ ਪੀਣ ਵਾਲੇ ਪਾਣੀ ਦੀ ਸਪਲਾਈ ਦੀ ਸਮੱਸਿਆ ਤੋੱ ਮੇਅਰ ਨੂੰ ਜਾਣੂੰ ਕਰਵਾਇਆ। ਉਹਨਾਂ ਦੱਸਿਆ ਕਿ ਜਿੱਥੇ ਪਾਣੀ ਦੀ ਸਪਲਾਈ ਬਹੁਤ ਘੱਟ ਮਿਲ ਰਹੀ ਹੈ ਉਥੇ ਪਾਣੀ ਵਿੱਚ ਗੰਦਗੀ ਦੀਆਂ ਸ਼ਿਕਾਇਤਾਂ ਵੀ ਬਹੁਤ ਵੱਧ ਗਈਆਂ ਹਨ।
ਇਸ ਮੌਕੇ ਮੇਅਰ ਨੇ ਸੰਬੰਧਿਤ ਅਧਿਕਾਰੀਆਂ ਨੂੰ ਦਫਤਰ ਸੱਦ ਕੇ ਹਿਦਾਇਤ ਕੀਤੀ ਕਿ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹਲ ਲਈ ਤੁਰੰਤ ਕਾਰਵਾਈ ਕੀਤੀ ਜਾਵੇ। ਉਹਨਾਂ ਕੌਂਸਲਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਵਾਰਡਾਂ ਵਿੱਚ ਲੋਕਾਂ ਵਲੋੱ ਗੱਡੀਆਂ ਧੋਣ ਅਤੇ ਬਗੀਚਿਆਂ ਨੂੰ ਪਾਣੀ ਦੀ ਸਪਲਾਈ ਲਾਈਨ ਤੋੱ ਪਾਣੀ ਦੇਣ ਦੀ ਕਾਰਵਾਈ ਤੇ ਰੋਕ ਲਗਾਉਣ ਲਈ ਕੰਮ ਕਰਨ ਅਤੇ ਇਸ ਸਬੰਧੀ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਕਿ ਭਾਰੀ ਗਰਮੀ ਦੇ ਇਸ ਮੌਸਮ ਵਿੱਚ ਅਜਿਹੀਆਂ ਕਾਰਵਾਈਆਂ ਨਾ ਕੀਤੀਆਂ ਜਾਣ। ਉਹਨਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਵਸਨੀਕ ਵੱਲੋਂ ਗੱਡੀਆਂ ਧੋਣ ਜਾਂ ਬਗੀਚਿਆਂ ਨੂੰ ਪਾਣੀ ਦੇਣ ਦੀ ਕਾਰਵਾਈ ਨੂੰ ਅੰਜਾਮ ਦਿੱਤਾ ਜਾਂਦਾ ਹੈ ਤਾਂ ਉਹ ਇਸ ਸੰਬੰਧੀ ਆਪਣੇ ਵਾਰਡ ਦੇ ਕੌਂਸਲਰ ਨੂੰ ਸੂਚਿਤ ਕਰਨ ਜਾਂ ਨਿਗਮ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਅਜਿਹੇ ਵਿਅਕਤੀਆਂ ਦੇ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।

Load More Related Articles
Load More By Nabaz-e-Punjab
Load More In General News

Check Also

ਗਿਆਨ ਜਯੋਤੀ ਇੰਸਟੀਚਿਊਟ ਵਿੱਚ ਵਾਤਾਵਰਨ ਸੁਰੱਖਿਆ ਵਿਸ਼ੇ ’ਤੇ ਸੈਮੀਨਾਰ

ਗਿਆਨ ਜਯੋਤੀ ਇੰਸਟੀਚਿਊਟ ਵਿੱਚ ਵਾਤਾਵਰਨ ਸੁਰੱਖਿਆ ਵਿਸ਼ੇ ’ਤੇ ਸੈਮੀਨਾਰ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ 200…