ਪੰਜਾਬ ਦੇ ਨੌਜਵਾਨਾਂ ਦੇ ਹੱਕਾਂ ਲਈ ਸੰਘਰਸ਼ ਕਰਾਂਗੇ: ਬੱਬੀ ਬਾਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜੁਲਾਈ:
ਸ਼੍ਰੋਮਣੀ ਯੂਥ ਅਕਾਲੀ ਦਲ (ਟਕਸਾਲੀ) ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਮੁਹਾਲੀ ਵਿਖੇ ਮਿਹਨਤੀ ਅਤੇ ਸੇਵਾ ਭਾਵਨਾਂ ਵਾਲੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਿਸ ਵਿੱਚ ਰਮਨਦੀਪ ਸਿੰਘ ਨੂੰ ਮੁਹਾਲੀ ਦਾ ਆਟੋ ਵੈਲਫੇਅਰ ਯੂਨੀਅਨ ਅਤੇ ਯੂਥ ਵਿੰਗ ਫੇਜ਼-11 ਦਾ ਪ੍ਰਧਾਨ ਥਾਪਿਆ ਅਤੇ ਹਰਜਿੰਦਰ ਕੁਮਾਰ ਬਿੱਲਾ ਨੂੰ ਫੇਜ਼-6 ਮੁਹਾਲੀ, ਤਰਲੋਕ ਸਿੰਘ ਰੁੜਕਾ ਪ੍ਰਧਾਨ ਜਗਤਪੁਰਾ, ਰਾਜਨ ਕੁਮਾਰ ਪ੍ਰਧਾਨ ਫੇਜ਼-9 ਇੰਡਸਟਰੀ ਏਰੀਆ, ਮੇਹਰਵਾਨ ਸਿੰਘ ਭੁੱਲਰ ਪ੍ਰਧਾਨ ਸੈਕਟਰ-57, ਮਨੋਜ ਗੌਰ ਪ੍ਰਧਾਨ ਦਰਪਨ ਸਿਟੀ ਖਰੜ ਅਤੇ ਕੁਝ ਹੋਰ ਅਹੁਦੇਦਾਰੀਆਂ ਦਿੱਤੀਆਂ ਗਈਆਂ। ਇਸ ਮੌਕੇ ਨੌਜਵਾਨਾਂ ਦੀਆਂ ਸਮੱਸਿਆਵਾਂ ਸੁਣਦਿਆਂ ਬੱਬੀ ਬਾਦਲ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਝੂਠੇ ਸੁਪਨੇ ਦਿਖਾ ਕੇ ਸਿਰਫ਼ ਵੋਟਾਂ ਲੈਣ ਤੱਕ ਹੀ ਸੀਮਤ ਰੱਖਿਆ ਹੈ ਅਤੇ ਉਨ੍ਹਾਂ ਦੇ ਹੱਕਾਂ ਦੀ ਅੱਜ ਤੱਕ ਕਿਸੇ ਵੀ ਪਾਰਟੀ ਨੇ ਗੱਲ ਨਹੀਂ ਕੀਤੀ।
ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਜਿਹੜੇ ਨੌਜਵਾਨ ਮਿਹਨਤ ਨਾਲ ਆਪਣੀ ਰੋਜ਼ੀ-ਰੋਟੀ ਕਮਾਂ ਰਹੇ ਹਨ ਉਹਨਾਂ ਦੇ ਪੈਰਾਂ ਵਿੱਚ ਸਰਕਾਰੀ ਸਿਸਟਮ ਵੱਲੋਂ ਰੋੜੇ ਅਟਕਾਏ ਜਾ ਰਹੇ ਹਨ ਇਸ ਲਈ ਨੌਜਵਾਨਾਂ ਨੂੰ ਆਪਣੇ ਹੱਕਾਂ ਲਈ ਸੰਗਠਤ ਹੋਣਾ ਜ਼ਰੂਰੀ ਹੈ। ਬੱਬੀ ਬਾਦਲ ਨੇ ਕਿਹਾ ਕਿ ਜਿਸ ਤਰ੍ਹਾਂ ਸੋਨੇ ਦੀ ਚਿੜੀ ਭਾਰਤ ਨੂੰ ਅਫਗਾਨੀ ਲੁਟੇਰਿਆਂ ਫੇਰ ਅੰਗਰੇਜ਼ਾਂ ਨੇ ਰੱਜ ਕੇ ਖਾਦਾ ਅੱਜ ਦੇ ਪੰਜਾਬ ਨੂੰ ਕਾਂਗਰਸ ਅਤੇ ਬਾਦਲ ਮਜੀਠੀਆ ਦਲ ਨੇ ਲੁੱਟ ਕੇ ਨੌਜਵਾਨਾਂ ਨੂੰ ਵਿਦੇਸ਼ਾਂ ਦੇ ਰਸਤੇ ਉੱਤੇ ਤੌਰ ਦਿੱਤਾ ਹੈ। ਜਿਸ ਦਾ ਭਾਰੀ ਹਰਜਾਨਾਂ ਨੌਜਵਾਨਾਂ ਦੇ ਮਾਪਿਆਂ ਨੂੰ ਭੁਗਤਨਾ ਪੈ ਰਿਹਾ ਹੈ।
ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਜੋ ਵਾਅਦਾ ਕੀਤਾ ਸੀ, ਉਸ ਵਿੱਚ ਪੂਰੀ ਤਰ੍ਹਾਂ ਨਾਲ ਅਸਫ਼ਲ ਰਹੇ ਹਨ। ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਟਕਸਾਲੀ ਨੌਜਵਾਨਾਂ ਦੇ ਹੱਕਾਂ ਲਈ ਲੜਾਈ ਲੜਦਾ ਰਹੇਗਾ। ਇਸ ਮੌਕੇ ਪਰਮਿੰਦਰ ਸਿੰਘ, ਮਨਵੇਸਰ ਕੁਮਾਰ, ਸੁਖਵਿੰਦਰ ਸਿੰਘ, ਬ੍ਰਮਦੇਵ ਸ਼ੁਕਲਾ, ਰਾਮਪਾਲ, ਮੋਹਿਤ ਕੁਮਾਰ, ਰਣਜੀਤ ਸਿੰਘ ਬਰਾੜ, ਜਸਰਾਜ ਸਿੰਘ ਸੋਨੂ, ਜਗਤਾਰ ਸਿੰਘ ਘੜੂੰਆਂ, ਗੁਰਪ੍ਰੀਤ ਸਿੰਘ, ਨਿਸ਼ਾਨ, ਮਨਪ੍ਰੀਤ ਸਿੰਘ, ਜਤਿੰਦਰ ਸਿੰਘ, ਲਖਵਿੰਦਰ ਸਿੰਘ, ਹਰਦੀਪ ਸਿੰਘ, ਹਰਭਜਨ ਸਿੰਘ, ਸੁਖਵਿੰਦਰ ਸਿੰਘ, ਗੁਰਮੀਤ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…