Share on Facebook Share on Twitter Share on Google+ Share on Pinterest Share on Linkedin ਵਿਆਹ ਦਾ ਝਾਂਸਾ ਦੇ ਕੇ ਮੁਟਿਆਰ ਦੀ ਪੱਤ ਲੁੱਟੀ, ਟੈਕਸੀ ਚਾਲਕ ਖ਼ਿਲਾਫ਼ ਕੇਸ ਦਰਜ ਪੀੜਤ ਲੜਕੀ ਨਾਲ ਲਿਵ-ਇਨ-ਰਿਲੇਸ਼ਨਸ਼ਿਪ ਵਿੱਚ ਰਹਿਣ ਵਾਲਾ ਨੌਜਵਾਨ ਆਪਣਾ ਬਿਸਤਰ ਚੁੱਕ ਕੇ ਫਰਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਮਈ: ਇੱਥੋਂ ਦੇ ਸੈਕਟਰ-70 ਵਿੱਚ ਵਿਆਹ ਦਾ ਝਾਂਸਾ ਦੇ ਕੇ ਇਕ ਮੁਟਿਆਰ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਨੌਜਵਾਨ ਅਤੇ ਪੀੜਤ ਲੜਕੀ ਲਿਵ ਇਨ ਰਿਲੇਸ਼ਨਸ਼ਿਪ ਤਹਿਤ ਇਕ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਸੀ। ਲੜਕੀ ਦੀ ਪੱਤ ਲੁੱਟਣ ਤੋਂ ਬਾਅਦ ਨੌਜਵਾਨ ਆਪਣਾ ਬਿਸਤਰ ਚੁੱਕ ਕੇ ਫਰਾਰ ਹੋ ਗਿਆ ਹੈ। ਇਸ ਸਬੰਧੀ ਮਟੌਰ ਪੁਲੀਸ ਨੇ ਸੁਖਵਿੰਦਰ ਸਿੰਘ ਵਾਸੀ ਫਾਜ਼ਿਲਕਾ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਟੌਰ ਦੀ ਜਾਂਚ ਅਧਿਕਾਰੀ ਕੁਲਜੀਤ ਕੌਰ ਨੇ ਦੱਸਿਆ ਕਿ ਮੁਲਜ਼ਮ ਨੂੰ ਸਥਾਨਕ ਫੇਜ਼-2 ’ਚੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ। ਇਸ ਤੋਂ ਪਹਿਲਾਂ ਉਸ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ। ਪੁਲੀਸ ਦੀ ਜਾਣਕਾਰੀ ਅਨੁਸਾਰ ਮੁਲਜ਼ਮ ਨੌਜਵਾਨ ਟੈਕਸੀ ਚਾਲਕ ਹੈ ਅਤੇ ਮੁਹਾਲੀ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ। ਪੀੜਤ ਲੜਕੀ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਸੈਕਟਰ-70 ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਹੈ। ਉਸ ਦੀ ਮੁਲਾਕਾਤ ਇਕ ਨਾਮੀ ਟੈਕਸੀ ਕੰਪਨੀ ਦੀ ਕਾਰ ਚਲਾਉਣ ਵਾਲੇ ਸੁਖਜਿੰਦਰ ਸਿੰਘ ਨਾਲ ਹੋ ਗਈ। ਮੁਲਾਕਾਤਾਂ ਦੌਰਾਨ ਉਨ੍ਹਾਂ ਨੇ ਇਕ ਦੂਜੇ ਨੂੰ ਆਪਣੇ ਫੋਨ ਦਾ ਨੰਬਰ ਦੇ ਦਿੱਤਾ ਅਤੇ ਗੱਲਬਾਤ ਹੋਣ ਕਾਰਨ ਉਹ ਜਲਦੀ ਹੀ ਚੰਗੇ ਦੋਸਤ ਬਣ ਗਏ। ਪੀੜਤ ਲੜਕੀ ਦਾ ਕਹਿਣਾ ਹੈ ਕਿ ਜੇਕਰ ਉਸ ਨੇ ਕਿਤੇ ਬਾਹਰ ਜਾਣਾ ਹੁੰਦਾ ਸੀ ਤਾਂ ਉਹ ਹਮੇਸ਼ਾ ਉਕਤ ਨੌਜਵਾਨ ਨੂੰ ਹੀ ਫੋਨ ਕਰ ਕੇ ਟੈਕਸੀ ਮੰਗਵਾ ਲੈਂਦੀ ਸੀ। ਇਕ ਦਿਨ ਨੌਜਵਾਨ ਨੇ ਉਸ ਅੱਗੇ ਵਿਆਹ ਦਾ ਪ੍ਰਸਤਾਵ ਰੱਖਿਆ ਤਾਂ ਉਹ ਉਸ (ਟੈਕਸੀ ਚਾਲਕ) ਨਾਲ ਵਿਆਹ ਕਰਵਾਉਣ ਲਈ ਰਾਜ਼ੀ ਹੋ ਗਈ। ਇਸ ਤੋਂ ਬਾਅਦ ਉਹ ਦੋਵੇਂ ਜਣੇ ਲਿਵ-ਇਨ-ਰਿਲੇਸ਼ਨਸ਼ਿਪ ਵਿੱਚ ਰਹਿਣ ਲੱਗ ਪਏ। ਪੀੜਤ ਲੜਕੀ ਦੇ ਦੱਸਣ ਅਨੁਸਾਰ ਪਿਛਲੇ ਦਿਨੀਂ ਉਹ ਕਿਰਾਏ ਮਕਾਨ ’ਚੋਂ ਮਾਰਕੀਟ ਵਿੱਚ ਬਿਊਟੀ ਪਾਰਲਰ ਗਈ ਸੀ। ਇਸ ਦੌਰਾਨ ਪਿੱਛੋਂ ਮੌਕਾ ਮਿਲਦੇ ਹੀ ਉਕਤ ਨੌਜਵਾਨ ਕਮਰੇ ’ਚੋਂ ਆਪਣਾ ਸਮਾਨ ਲੈ ਕੇ ਫਰਾਰ ਹੋ ਗਿਆ। ਉਸ ਨੇ ਲਗਾਤਾਰ ਨੌਜਵਾਨ ਨਾਲ ਸੰਪਰਕ ਕਰਨ ਦੀ ਬਹੁਤ ਕੋਸ਼ਿਸ਼ ਕੀਤੀ ਗਈ ਲੇਕਿਨ ਜਦੋਂ ਕੋਈ ਵਾਹ ਨਹੀਂ ਚੱਲੀ ਤਾਂ ਉਸ ਨੇ ਇਨਸਾਫ਼ ਪ੍ਰਾਪਤੀ ਲਈ ਮਟੌਰ ਥਾਣੇ ਦਾ ਬੂਹਾ ਖੜਕਾਇਆ ਅਤੇ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸਬੰਧ ਬਣਾਉਣ ਵਾਲੇ ਨੌਜਵਾਨ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਪੁਲੀਸ ਨੇ ਮੁੱਢਲੀ ਜਾਂਚ ਤੋਂ ਬਾਅਦ ਟੈਕਸੀ ਚਾਲਕ ਸੁਖਜਿੰਦਰ ਸਿੰਘ ਦੇ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। (ਬਾਕਸ ਆਈਟਮ) ਮੁਹਾਲੀ ਪੁਲੀਸ ਨੇ ਛੇਵੀਂ ਜਮਾਤ ਵਿੱਚ ਪੜ੍ਹਦੀ ਭਾਣਜੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿੱਚ ਪੀੜਤ ਲੜਕੀ ਕੰਸ ਮਾਮੇ ਸਾਗਰ ਵਾਸੀ ਯੂਪੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੌਜੂਦਾ ਸਮੇਂ ਵਿੱਚ ਮੁਲਜ਼ਮ ਪਿੰਡ ਕੁੰਭੜਾ ਵਿੱਚ ਰਹਿ ਰਿਹਾ ਸੀ। ਜਾਂਚ ਅਧਿਕਾਰੀ ਸਬ ਇੰਸਪੈਕਟਰ ਅਮਨਦੀਪ ਕੌਰ ਨੇ ਦੱਸਿਆ ਕਿ 6ਵੀਂ ਜਮਾਤ ਵਿੱਚ ਪੜਦੀ ਲੜਕੀ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਹ ਆਪਣੇ ਮਾਪਿਆਂ ਨਾਲ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਹੈ ਅਤੇ ਉਸ ਦਾ ਮਾਮਾ ਸਾਗਰ ਉਸ ਦੇ ਘਰ ਦੇ ਸਾਹਮਣੇ ਵਾਲੇ ਕਮਰੇ ਵਿੱਚ ਰਹਿੰਦਾ ਹੈ। ਪਿਛਲੇ ਮਹੀਨੇ ਜਦੋਂ ਉਸ ਦੇ ਮਾਤਾ ਪਿਤਾ ਕੰਮ ’ਤੇ ਚਲੇ ਗਏ ਸੀ ਤਾਂ ਉਸ ਦਾ ਮਾਮਾ ਸਾਗਰ ਉਸ ਦੇ ਕਮਰੇ ਵਿੱਚ ਆਇਆ ਅਤੇ ਪੀਣ ਲਈ ਪਾਣੀ ਮੰਗਿਆ, ਜਿਵੇਂ ਹੀ ਉਹ ਪਾਣੀ ਲੈਣ ਲਈ ਗਈ ਤਾਂ ਪਿੱਛੋਂ ਉਸ ਦੇ ਮਾਮੇ ਨੇ ਉਸ ਦਾ ਮੂੰਹ ਬੰਦ ਕਰ ਲਿਆ ਅਤੇ ਉਸ ਨਾਲ ਜਬਰ ਜਨਾਹ ਕੀਤਾ। ਪੀੜਤ ਅਨੁਸਾਰ ਮੁਲਜ਼ਮ ਨੇ ਉਸ ਨੂੰ ਧਮਕੀ ਦਿੱਤੀ ਕਿ ਜੇਕਰ ਉਸ ਨੇ ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਨੂੰ ਜਾਨ ਤੋਂ ਮਾਰ ਦੇਵੇਗਾ, ਜਿਸ ਕਾਰਨ ਉਹ ਕਾਫੀ ਚਿਰ ਚੁੱਪ ਰਹੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੰਗਲਵਾਰ ਨੂੰ ਸਾਗਰ ਨੇ ਦੁਬਾਰਾ ਜਬਰ ਜਨਾਹ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਆਪਣੇ ਮਾਮੇ ਨੂੰ ਧੱਕਾ ਮਾਰ ਕੇ ਬਾਹਰ ਭੱਜ ਆਈ ਅਤੇ ਰੌਲਾ ਪਾ ਦਿੱਤਾ। ਇਕੱਠੇ ਹੋਏ ਲੋਕਾਂ ਨੇ ਸਾਗਰ ਨੂੰ ਫੜ ਕੇ ਪੁਲੀਸ ਦੇ ਹਵਾਲੇ ਕਰ ਦਿੱਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ