ਬੀਬੀ ਰਾਮੂਵਾਲੀਆ ਦੀ ਬੇਟੀ ਦੇ ਵਿਆਹ ਮੌਕੇ ਮੁੱਖ ਮੰਤਰੀ ਬਾਦਲ ਵੱਲੋਂ ਨਵ-ਵਿਆਹੀ ਜੋੜੀ ਨੂੰ ਅਸ਼ੀਰਵਾਦ

ਅੰਕੁਰ ਵਸ਼ਿਸ਼ਟ, ਮੁਹਾਲੀ, 14 ਦਸੰਬਰ
ਜ਼ਿਲ੍ਹਾ ਯੋਜਨਾ ਕਮੇਟੀ ਮੁਹਾਲੀ ਦੀ ਸਾਬਕਾ ਚੇਅਰਪਰਸਨ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਦੀ ਬੇਟੀ ਬੀਬਾ ਸਮੀਰ ਕੌਰ ਭੁੱਲਰ ਦੇ ਵਿਆਹ ਮੌਕੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਮੇਤ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਤੇ ਅਫ਼ਸਰਸ਼ਾਹੀ ਨੇ ਸ਼ਿਰਕਤ ਕੀਤੀ ਅਤੇ ਬਾਦਲ ਪਿਊ-ਪੁੱਤ ਨੇ ਨਵ-ਵਿਆਹੇ ਜੋੜੇ ਨੂੰ ਅਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਇਸ ਮੌਕੇ ਯੂ.ਪੀ. ਦੇ ਜੇਲ੍ਹ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਅਰਵਿੰਦਰ ਸਿੰਘ ਭੁੱਲਰ, ਪਰਵਿੰਦਰ ਸਿੰਘ ਭੁੱਲਰ, ਅਜੈ ਜਹਿਗੀਦ, ਇਸ਼ਪ੍ਰੀਤ ਸਿੰਘ ਵਿੱਕੀ ਤੇ ਕੁਲਦੀਪ ਸਿੰਘ ਸਮੇਤ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਗਗਨਦੀਪ ਸਿੰਘ ਬਰਾੜ, ਜੂਨੀਅਰ ਬਾਦਲ ਦੇ ਪ੍ਰਮੁੱਖ ਸਕੱਤਰ ਮਨਵੇਸ ਸਿੰਘ ਸਿੱਧੂ, ਓਐਸਡੀ ਭਾਈ ਸੁਖਦੀਪ ਸਿੰਘ ਸਿੱਧੂ, ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਅਕਾਲੀ ਦਲ ਦੇ ਮੁੱਖ ਬੁਲਾਰੇ ਮਨਜਿੰਦਰ ਸਿੰਘ ਸਿਰਸਾ, ਮਾਰਕੀਟ ਕਮੇਟੀ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਲੇਬਰਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਪਰਵਿੰਦਰ ਸਿੰਘ ਬੈਦਵਾਨ, ਸੀਨੀਅਰ ਅਕਾਲੀ ਆਗੂ ਜਸਵਿੰਦਰ ਸਿੰਘ ਵਿਰਕ ਅਤੇ ਹੋਰ ਅਕਾਲੀ-ਭਾਜਪਾ ਆਗੂ ਅਤੇ ਮੁਹਾਲੀ ਦੇ ਐਸਐਸਪੀ ਗੁਰਪ੍ਰੀਤ ਸਿੰਘ ਭੁੱਲਰ ਸਮੇਤ ਹੋਰ ਕਈ ਜ਼ਿਲ੍ਹਿਆਂ ਦੇ ਐਸਐਸਪੀਜ਼ ਅਤੇ ਨਜ਼ਦੀਕੀ ਰਿਸ਼ਤੇਦਾਰ ਹਾਜ਼ਰ ਸਨ। ਇਨ੍ਹਾਂ ਸਾਰੀਆਂ ਸ਼ਖਸੀਅਤਾਂ ਦਾ ਬੀਬੀ ਰਾਮੂਵਾਲੀਆ ਅਤੇ ਉਨ੍ਹਾਂ ਦੇ ਪਤੀ ਅਰਵਿੰਦਰ ਸਿੰਘ ਭੁੱਲਰ ਨੇ ਧੰਨਵਾਦ ਕੀਤਾ।
ਉਧਰ, ਵਿਆਹ ਵਿੱਚ ਬਾਦਲ ਪਿਊ-ਪੁੱਤ ਅਤੇ ਏਨੀ ਵੱਡੀ ਤਾਦਾਤ ਵਿੱਚ ਸੀਨੀਅਰ ਅਕਾਲੀ ਦਲ ਤੇ ਭਾਜਪਾ ਆਗੂਆਂ ਅਤੇ ਸੀਨੀਅਰ ਅਫ਼ਸਰਸ਼ਾਹੀ ਦੇ ਪਹੁੰਚਣ ਕਾਰਨ ਮੁਹਾਲੀ ਵਿੱਚ ਨਵੀਂ ਸਿਆਸੀ ਚਰਚਾਵਾਂ ਦਾ ਬਾਜ਼ਾਰ ਗਰਮ ਹੈ। ਬੀਬੀ ਰਾਮੂਵਾਲੀਆ ਦੇ ਹਲਕੇ ਵਿੱਚ ਦੁਬਾਰਾ ਸਰਗਰਮ ਹੋਣ ਅਤੇ ਮੁਹਾਲੀ ਤੋਂ ਚੋਣ ਲੜਨ ਸਮੇਤ ਯੂ.ਪੀ. ਵਿੱਚ ਅਕਾਲੀ ਦਲ ਵੱਲੋਂ ਚੋਣ ਲੜਨ ਲਈ ਸ੍ਰੀ ਰਾਮੂਵਾਲੀਆ ਦਾ ਸਹਿਯੋਗ ਲੈਣ ਲਈ ਨੇੜਤਾ ਵਧਾਉਣ ਦੀ ਨਜ਼ਰ ਨਾਲ ਵੀ ਦੇਖਿਆ ਜਾ ਰਿਹਾ ਹੈ। ਇੱਥੇ ਇਹ ਦੱਸਣਯੋਗ ਹੈ ਕਿ ਕੁੱਝ ਸਮਾਂ ਪਹਿਲਾਂ ਤਤਕਾਲੀ ਹਲਕਾ ਇੰਚਾਰਜ ਬਲਵੰਤ ਸਿੰਘ ਰਾਮੂਵਾਲੀਆ ਅਕਾਲੀ ਦਲ ਛੱਡ ਕੇ ਸਮਾਜਵਾਦੀ ਪਾਰਟੀ ਦੀ ਯੂ.ਪੀ. ਸਰਕਾਰ ਵਿੱਚ ਕੈਬਨਿਟ ਮੰਤਰੀ ਬਣ ਗਏ ਸੀ ਅਤੇ ਬੀਬੀ ਰਾਮੂਵਾਲੀਆ ਦੇ ਹੱਥੋਂ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਮੈਨੀ ਖੁੱਸ ਗਈ ਸੀ। ਲੇਕਿਨ ਹੁਣ ਫਿਰ ਤੋਂ ਬੀਬੀ ਸਿਆਸਤ ਵਿੱਚ ਸਰਗਰਮ ਹੋ ਰਹੇ ਹਨ ਅਤੇ ਉਨ੍ਹਾਂ ਨੂੰ ਬਾਦਲ ਦੀ ਕੋਠੀ ਵੀ ਆਉਂਦੇ ਜਾਂਦੇ ਦੇਖਿਆ ਗਿਆ ਹੈ। ਉਂਜ ਡੇਰਾਬੱਸੀ ਦੇ ਅਕਾਲੀ ਵਿਧਾਇਕ
ਸਬੰਧਤ ਤਸਵੀਰ:- 9, ਬੀਬੀ ਅਮਨਜੋਤ ਕੌਰ ਰਾਮੂਵਾਲੀਆ ਦੀ ਬੇਟੀ ਦੇ ਵਿਆਹ ਮੌਕੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਵ-ਵਿਆਹੀ ਜੋੜੇ ਨੂੰ ਅਸੀਰਵਾਦ ਦਿੰਦੇ ਹੋਏ। ਉਨ੍ਹਾਂ ਨਾਲ ਯੂ.ਪੀ. ਦੇ ਜੇਲ੍ਹ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਵੀ ਹਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ ਜਾਅਲੀ ਖਣਨ ਰਸੀਦਾਂ ਤਿਆਰ…