ਪਹਿਲਕਦਮੀ: ਪਿੰਡ ਗੀਗੇਮਾਜਰਾ ਵਿੱਚ ਹਫ਼ਤਾਵਾਰੀ ਸਫਾਈ ਮੁਹਿੰਮ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਪਰੈਲ:
ਪਿੰਡ ਗੀਗੇਮਾਜਰਾ ਦੇ ਵਿੱਚ ਇੱਕ ਸਾਬਕਾ ਫੌਜੀ ਵੱਲੋਂ ਪਿੰਡ ਦੇ ਕੁਝ ਨੌਜਵਾਨਾਂ ਨੂੰ ਨਾਲ ਲੈ ਕੇ ਹਰ ਐਤਵਾਰ ਪਿੰਡ ਦੀ ਸਫਾਈ ਕਰਨ ਦੀ ਸ਼ੁਰੂ ਕੀਤੀ ਗਈ ਮੁਹਿੰਮ ਜੋਰ ਫੜਦੀ ਜਾ ਰਹੀ ਹੈ। ਇਸ ਵਿੱਚ ਦਿਨੋੱ ਦਿਨ ਵੱਡੀ ਗਿਣਤੀ ਪਿੰਡ ਵਾਸੀ ਜੁੜਦੇ ਜਾ ਰਹੇ ਹਨ। ਪਿੰਡ ਦੇ ਸਾਬਕਾ ਫੌਜੀ ਮੱਖਣ ਸਿੰਘ ਗੀਗੇਮਾਜਰਾ ਵੱਲੋਂ ਪਿੰਡ ਗੀਗੇਮਾਜਰਾ ਦੇ ਨੌਜਵਾਨਾਂ ਨੂੰ ਨਾਲ ਲੈ ਕੇ ਪਿੰਡ ਦੀਆਂ ਗਲੀਆਂ ਅਤੇ ਨਾਲੀਆਂ ਅਤੇ ਪਿੰਡ ਤੋਂ ਵਗਦੇ ਨਾਲੇ ਦੀ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੌਕੇ ਪਿੰਡ ਵਾਸੀਆਂ ਨੂੰ ਸਫ਼ਾਈ ਪ੍ਰਤੀ ਸੁਚੇਤ ਕਰਦਿਆਂ ਸਾਬਕਾ ਫੌਜੀ ਮੱਖਣ ਸਿੰਘ ਗੀਗੇਮਾਜਰਾ ਨੇ ਕਿਹਾ ਕਿ ਸਾਨੂੰ ਆਪਣੇ ਘਰਾਂ ਦੇ ਨਾਲ ਨਾਲ ਘਰਾਂ ਦੇ ਆਲੇ ਦੁਆਲੇ ਵੀ ਸਫਾਈ ਰੱਖਣੀ ਚਾਹੀਦੀ ਹੈ ਤਾਂ ਕਿ ਗੰਦਗੀ ਨਾਲ ਫੈਲਦੀਆਂ ਬਿਮਾਰੀਆਂ ਤੋਂ ਬਚਾਓ ਹੋ ਸਕੇ। ਉਹਨਾਂ ਕਿਹਾ ਕਿ ਇਹ ਸਾਡਾ ਆਪਣਾ ਪਿੰਡ ਹੈ, ਇਸ ਲਈ ਇਸ ਪਿੰਡ ਦੀ ਸਫਾਈ ਲਈ ਸਾਨੂੰ ਖੁਦ ਨੂੰ ਹੀ ਅੱਗੇ ਆਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪਿੰਡ ਦੀ ਸਫਾਈ ਕਰਨ ਲਈ ਕਿਸੇ ਤਰ੍ਹਾਂ ਸ਼ਰਮ ਮਹਿਸੂਸ ਨਹੀਂ ਕਰਨੀ ਚਾਹੀਦੀ ਸਗੋੱ ਇਹ ਤਾਂ ਸਾਡਾ ਸਾਰਿਆਂ ਦਾ ਫਰਜ ਹੈ। ਇਸ ਮੌਕੇ ਹਰਜੀਤ ਸਿੰਘ, ਕਰਨਦੀਪ ਸਿੰਘ, ਮਨਪ੍ਰੀਤ ਸਿੰਘ ਲਾਲੀ, ਪਰਮਿੰਦਰ ਸਿੰਘ, ਬਿਕਰਮਜੀਤ ਸਿੰਘ ਬਿੰਦਰ, ਰਣਜੀਤ ਸਿੰਘ ਜੀਤਾ, ਰਘਬੀਰ ਸਿੰਘ, ਤਲਵਿੰਦਰ ਸਿੰਘ, ਪ੍ਰਗਟ ਸਿੰਘ, ਸੁਖਚੈਨ ਸਿੰਘ ਤੇ ਹੋਰ ਪਿੰਡ ਵਾਸੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …