Nabaz-e-punjab.com

ਨਾਨਕ ਝੀਰਾ ਬਿੱਦਰ ਤੋਂ ਸ਼ੁਰੂ ਹੋਏ ਨਗਰ ਕੀਰਤਨ ਦਾ ਮੁਹਾਲੀ ਪਹੁੰਚਣ ’ਤੇ ਕੀਤਾ ਜਾਵੇਗਾ ਸਵਾਗਤ

ਸਿੱਖ ਆਗੂਆਂ ਦੀ ਸਾਂਝੀ ਮੀਟਿੰਗ ਵਿੱਚ ਸਵਾਗਤ ਲਈ ਵੱਖ ਵੱਖ ਪ੍ਰੋਗਰਾਮ ਉਲੀਕੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜੁਲਾਈ:
ਗੁਰਦੁਆਰਾ ਤਾਲਮੇਲ ਕਮੇਟੀ ਐਸ.ਏ.ਐਸ. ਨਗਰ (ਮੁਹਾਲੀ) ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਦੀ ਪ੍ਰਧਾਨਗੀ ਹੇਠ ਅੱਜ ਇੱਥੋਂ ਦੇ ਗੁਰਦੁਆਰਾ ਸਾਹਿਬ ਸਾਚਾ ਧਨ ਫੇਜ਼-3ਬੀ1 ਵਿੱਚ ਹੋਈ। ਜਿਸ ਵਿੱਚ ਐਸਜੀਪੀਸੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਕਲਗੀਧਰ ਸੇਵਕ ਜਥਾ ਦੇ ਮੁਖੀ ਭਾਈ ਜਤਿੰਦਰਪਾਲ ਸਿੰਘ ਸਮੇਤ ਹੋਰ ਸਿੱਖ ਆਗੂਆਂ ਅਤੇ ਵੱਖ ਵੱਖ ਗੁਰਦੁਆਰਾ ਕਮੇਟੀਆਂ ਅਤੇ ਧਾਰਮਿਕ ਸੰਸਥਾਵਾਂ ਦੇ 40 ਤੋਂ ਵੱਧ ਆਗੂਆਂ ਤੇ ਮੈਂਬਰਾਂ ਨੇ ਸ਼ਿਰਕਤ ਕੀਤੀ।
ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਾ ਤਾਲਮੇਲ ਕਮੇਟੀ ਨਾਲ ਰਲ ਕੇ ਸ਼ਹਿਰ ਵਿੱਚ ਇੱਕੋ ਜਿਹੇ ਬੈਨਰ ਲਗਾਏ ਜਾਣਗੇ ਅਤੇ ਸ਼ਬਦ ਰੂਪ ਵਿੱਚ ਪ੍ਰਸ਼ਾਦ ਸੰਗਤਾਂ ਨੂੰ ਧਾਰਮਿਕ ਲਿਟਰੇਚਰ ਸ਼੍ਰੋਮਣੀ ਕਮੇਟੀ ਵੱਲੋਂ ਮੁਫ਼ਤ ਵੰਡਿਆ ਜਾਵੇਗਾ। ਚੰਡੀਗੜ੍ਹ ਕਮੇਟੀ ਦੇ ਬੁਲਾਰੇ ਹਰਜੀਤ ਸਿੰਘ ਸੱਭਰਵਾਲ ਨੇ ਸੂਚਨਾ ਦਿੱਤੀ ਕਿ ਯੂਟੀ ਤੋਂ ਵੀ ਸੰਗਤਾਂ ਨਗਰ ਕੀਰਤਨ ਵਿੱਚ ਸ਼ਾਮਲ ਹੋਣਗੀਆਂ।
ਮੀਟਿੰਗ ਵਿੱਚ ਜਨਰਲ ਸਕੱਤਰ ਪਰਮਜੀਤ ਸਿੰਘ ਗਿੱਲ, ਮਨਜੀਤ ਸਿੰਘ ਮਾਨ, ਅਮਰਜੀਤ ਸਿੰਘ ਪਾਹਵਾ, ਕਰਮ ਸਿੰਘ ਬਬਰਾ, ਮਨਜੀਤ ਸਿੰਘ ਭੱਲਾ, ਬਲਵਿੰਦਰ ਸਿੰਘ, ਭੁਪਿੰਦਰ ਸਿੰਘ, ਨਰਿੰਦਰ ਸਿੰਘ ਅਤੇ ਪ੍ਰਚਾਰਕ ਰਾਜਪਾਲ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ 550ਵਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਾਨਕ ਝੀਰਾ ਬਿੱਦਰ ਤੋਂ ਆ ਰਹੇ ਵਿਸ਼ਾਲ ਨਗਰ ਕੀਰਤਨ ਦਾ ਸਵਾਗਤ ਕਰਨ ਲਈ ਵਿਚਾਰਾਂ ਪੇਸ਼ ਕੀਤੀਆਂ। ਸਰਬਸੰਮਤੀ ਨਾਲ ਫੈਸਲਾ ਕੀਤਾ ਕਿ ਨਗਰ ਕੀਰਤਨ ਦਾ 24 ਜੁਲਾਈ ਨੂੰ ਮੁਹਾਲੀ ਪਹੁੰਚਣ ’ਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਅਪੀਲ ਕੀਤੀ ਕਿ ਉਸ ਦਿਨ ਸਾਰੀਆਂ ਸੰਗਤਾਂ ਖ਼ਾਸ ਕਰਕੇ ਬੀਬੀਆਂ ਕੇਸਰੀ ਦੁਪੱਟੇ ਅਤੇ ਵੀਰ ਕੇਸਰੀ ਦਸਤਾਰਾਂ ਬੰਨ ਕੇ ਨਗਰ ਕੀਰਤਨ ਵਿੱਚ ਸ਼ਾਮਲ ਹੋਣ।
ਸ੍ਰੀ ਜੋਗਿੰਦਰ ਸਿੰਘ ਸੋਂਧੀ ਨੇ ਦੱਸਿਆ ਕਿ 24 ਜੁਲਾਈ ਸ਼ਾਮ ਨੂੰ ਨਗਰ ਕੀਰਤਨ ਇਤਿਹਾਸਕ ਗੁਰਦੁਆਰਾ ਸਾਹਿਬ ਅੰਬ ਸਾਹਿਬ ਪਹੁੰਚੇਗਾ। ਰਾਤ ਇੱਥੇ ਰੁਕਣ ਤੋਂ ਬਾਅਦ ਅਗਲੇ ਦਿਨ 25 ਜੁਲਾਈ ਨੂੰ ਸਵੇਰੇ 9 ਵਜੇ ਸ਼ਹਿਰ ਦੇ ਵੱਖ ਵੱਖ ਹਿੱਸਿਆਂ ’ਚੋਂ ਹੁੰਦਾ ਹੋਇਆ ਚੰਡੀਗੜ੍ਹ ਲਈ ਰਵਾਨਾ ਹੋਵੇਗਾ।

Load More Related Articles
Load More By Nabaz-e-Punjab
Load More In General News

Check Also

ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਜਨਮ ਦਿਨ ਮੁਬਾਰਕ’ ਰਿਲੀਜ਼

ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਜਨਮ ਦਿਨ ਮੁਬਾਰਕ’ ਰਿਲੀਜ਼ ਨਬਜ਼-ਏ-ਪੰਜਾਬ, ਮੁਹਾਲੀ, 29 ਨਵੰਬਰ: ਇੱਥੋਂ ਦ…