Nabaz-e-punjab.com

ਨਗਰ ਕੀਰਤਨ ਦਾ ਮੁਹਾਲੀ ਪਹੁੰਚਣ ’ਤੇ ਅਕਾਲੀ ਦਲ ਅਤੇ ਸਿੱਖ ਸੰਗਤ ਵੱਲੋਂ ਭਰਵਾਂ ਸਵਾਗਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਦਸੰਬਰ:
ਗੁਰਦੁਆਰਾ ਪ੍ਰਬੰਧਕ ਕਮੇਟੀ ਮਾਤਾ ਰਾਜ ਕੌਰ ਅਤੇ ਸਮੂਹ ਸਾਧ ਸੰਗਤ ਵੱਲੋਂ ਮਨੀਮਾਜਰਾ ਤੋਂ ਇਤਿਹਾਸਕ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੱਕ ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਟਰਾਈਸਿਟੀ ਦੀਆਂ ਸੰਗਤਾਂ ਨੇ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬਾਹਰ ਨਗਰ ਕੀਰਤਨ ਦਾ ਮੁਹਾਲੀ ਵਿੱਚ ਪਹੁੰਚਣ ’ਤੇ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਦੀ ਅਗਵਾਈ ਹੇਠ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਇਸ ਮੌਕੇ ਸ੍ਰੀ ਬੱਬੀ ਬਾਦਲ ਨੇੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਤੋਂ ਪ੍ਰੇਰਣਾ ਲੈ ਕੇ ਸਿੱਖ ਸਿਧਾਂਤਾਂ, ਸਿੱਖ ਪ੍ਰੰਪਰਾਵਾਂ ਅਤੇ ਸਿੱਖ ਸੋਚ ਦੇ ਧਾਰਨੀ ਬਣਨਾ ਚਾਹੀਦਾ ਹੈ ਅਤੇ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਅਰੰਭੇ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬਲਦੇਵ ਸਿੰਘ ਢਿੱਲੋਂ, ਅਕਾਲੀ ਦਲ ਚੰਡੀਗੜ੍ਹ ਐਸਸੀ ਵਿੰਗ ਦੇ ਪ੍ਰਧਾਨ ਸੁਰਜੀਤ ਸਿੰਘ ਰਾਜਾ, ਯੂਥ ਵਿੰਗ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਜਸਰਾਜ ਸਿੰਘ ਸੋਨੂੰ, ਬੀਬੀ ਨਿਰਮਲ ਸੇਖੋ, ਬੀਬੀ ਕੁਲਦੀਪ ਕੌਰ, ਬੀਬੀ ਮਨਜੀਤ ਕੌਰ, ਅਵਤਾਰ ਸਿੰਘ ਹਾਜੀਪੁਰ, ਕਰਮ ਸਿੰਘ ਢਿੱਲੋਂ, ਸਵਰਨ ਸਿੰਘ ਮਟਰਾਂ, ਬਾਬਾ ਸੁਰਮੁੱਖ ਸਿੰਘ ਕਾਰਸੇਵਾ ਵਾਲੇ, ਦਵਿੰਦਰ ਸਿੰਘ, ਜਸਵੀਰ ਸਿੰਘ, ਮੇਵਾ ਸਿੰਘ, ਹਰਚੇਤ ਸਿੰਘ, ਹਰਵਿੰਦਰ ਸਿੰਘ, ਪ੍ਰੀਤਮ ਸਿੰਘ, ਗੁਰਚਰਨ ਸਿੰਘ, ਸੁੱਖੀ ਬੱਲੋਮਾਜਰਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…